ਵਕਤ ਸਿਰ ਚੇਤਨ ਹੋਣਾ, ਕੈਂਸਰ ਕੰਟਰੋਲ ਦੀ ਕੂੰਜੀ: ਸਿਵਲ ਸਰਜਨ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ: ਕਾਰਜਕਾਰੀ ਸਿਵਲ ਸਰਜਨ ਡਾ. ਕੁਲਜੀਤ ਸਿੰਘ ਜੀ ਦੀ ਯੋਗ ਅਗਵਾਈ ‘ਚ ਅੱਜ ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਹਾਜ਼ਰੀਨਾਂ ਨੂੰ ਸੰਬੋਧਨ ਕਰਦਿਆਂ ਡਾ. ਕੁਲਜੀਤ ਸਿੰਘ ਨੇ ਕਿਹਾ ਕਿ ਹਰ ਸਾਲ 4 ਫਰਵਰੀ ਨੂੰ ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਭੱਜ-ਦੌੜ ਭਰੀ ਜ਼ਿੰਦਗੀ ਵਿਚ ਅਸੀਂ ਆਪਣੀ ਸਿਹਤ ਵੱਲ ਧਿਆਨ ਦੇਣਾ ਭੁੱਲਦੇ ਜਾ ਰਹੇ ਹਾਂ ਜਿਸ ਦੇ ਸਿੱਟੇ ਵਜੋਂ ਅਸੀਂ ਅਨੇਕਾਂ ਭਿਆਨਕ ਬਿਮਾਰੀਆਂ ਦੇ ਸ਼ਿਕਾਰ ਹੁੰਦੇ ਜਾਂ ਰਹੇ ਹਾਂ, ਕੈਂਸਰ ਦੀ ਬਿਮਾਰੀ ਉਨ੍ਹਾਂ ਚੋਂ ਇਕ ਹੈ। ਉਨ੍ਹਾਂ ਕਿਹਾ ਕਿ ਵਕਤ ਸਿਰ ਚੇਤਨ ਹੋਣਾ, ਕੈਂਸਰ ਕੰਟਰੋਲ ਦੀ ਕੂੰਜੀ ਹੈ। ਕੈਂਸਰ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਛਾਤੀ ਵਿਚ ਗਿਲਟੀਆਂ, ਲਗਾਤਾਰ ਖੰਗ ਤੇ ਅਵਾਜ ‘ਚ ਭਾਰੀ ਪੰਨ, ਮਹਾਮਾਰੀ ‘ਚ ਖੂਨ ਜ਼ਿਆਦਾ ਆਉਣਾ ਅਤੇ ਮਹਾਂਮਾਰੀ ਤੋਂ ਇਲਾਵਾ ਖੂਨ ਆਉਣਾ, ਨਾ ਠੀਕ ਹੋਣ ਵਾਲੇ ਮੂੰਹ ਦੇ ਛਾਲੇ, ਲਗਾਤਾਰ ਘੱਟ ਭਾਰ ਦਾ ਘਟਣਾ ਅਤੇ ਲਗਾਤਾਰ ਬੁਖਾਰ ਦਾ ਚੜਨਾ ਉਤਰਨਾ ਇਸ ਦੀਆਂ ਮੁੱਖ ਨਿਸ਼ਾਨੀਆਂ ਹਨ ਜੇਕਰ ਕਿਸੇ ਵਿਅਕਤੀ ਵਿਚ ਇਹ ਅਲਾਮਤਾਂ ਨਜ਼ਰ ਆਉਂਦੀਆਂ ਹਨ ਤਾਂ ਤੁਰੰਤ ਮਾਹਿਰ ਡਾਕਟਰ ਨਾਲ ਸੰਪਰਕ ਕਰਕੇ ਟੈਸਟ ਕਰਵਾਉਣੇ ਚਾਹੀਦੇ ਹਨ।

Advertisements

ਡਾ. ਕੁਲਜੀਤ ਸਿੰਘ ਨੇ ਕੈਂਸਰ ਤੋਂ ਬਚਾਅ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਸਤੁੰਲਿਤ ਭੋਜਨ ਹੀ ਖਾਣਾ ਚਾਹੀਦਾ ਹੈ, ਸਰੀਰ ਦੇ ਕਿਸੇ ਵੀ ਹਿੱਸੇ ‘ਚ ਰਸੋਲੀ ਜਾ ਗਿਲਟੀ ਹੋ ਦੀ ਸੂਰਤ ‘ਚ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਬੀੜੀ ਸਿਗਰਟ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਜ਼ਿਆਦਾ ਚਰਬੀ ਵਾਲੇ ਖਾਧ ਪਦਾਰਥਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ।ਇਸ ਮੌਕੇ ਡੀਆਈਓ ਡਾ ਰਣਦੀਪ ਸਿੰਘ, ਡੀਪੀਐਮ ਡਾ ਸੁਖਵਿੰਦਰ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸੁਖਦਿਆਲ ਸਿੰਘ, ਡੀਐਮਈਓ ਰਾਮ ਸਿੰਘ, ਬੀਈਈ ਰਵਿੰਦਰ ਜੱਸਲ, ਬੀਸੀਸੀ ਜੋਤੀ ਅਨੰਦ ਅਤੇ  ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here