ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸਾਨ ਖੇਤੀਬਾੜੀ ਮਸ਼ੀਨਾਂ’ ਤੇ ਸਬਸਿਡੀ ਲੈਣ ਲਈ 8 ਫ਼ਰਵਰੀ ਤੱਕ ਕਰ ਸਕਦੇ ਹਨ ਅਪਲਾਈ: ਡਿਪਟੀ ਕਮਿਸ਼ਨਰ

????????????????????????????????????

ਪਠਾਨਕੋਟ, (ਦ ਸਟੈਲਰ ਨਿਊਜ਼): ਪੰਜਾਬ ਰਾਜ ਵਿੱਚ ਖੇਤੀ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਜ਼ਾਰੀ ਹਦਾਇਤਾਂ ਅਨੁਸਾਰ ਅਤੇ ਰਾਹੁਲ ਤਿਵਾੜੀ, ਵਿੱਤੀ ਕਮਿਸ਼ਨਰ (ਖੇਤੀਬਾੜੀ), ਪੰਜਾਬ ਸਰਕਾਰ ਜੀ ਦੀ ਯੋਗ ਅਗਵਾਹੀ ਅਧੀਨ  ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸਾਨਾਂ ਨੂੰ ਵੱਖ-ਵੱਖ ਖੇਤੀਬਾੜੀ ਮਸ਼ੀਨਾਂ ਤੇ ਸਬਸਿਡੀ ਮੁਹੱਈਆ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਹ ਪ੍ਰਗਟਾਵਾ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਕੀਤਾ ਗਿਆ।

Advertisements

ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਪ੍ਰਮੋਸ਼ਨ ਆਫ਼ ਐਗਰੀਕਲਚਰਲ ਮੈਕਾਨਾਈਜੇਸ਼ਨ ਫ਼ਾਰ ਇੰਨ-ਸਿਟੂ ਮੈਨੇਜਮੈਂਟ ਆਫ਼ ਕਰਾਪ ਰੈਜ਼ੀਡਿਊ ਮੈਨੇਜ਼ਮੈਂਟ (ਸੀ.ਆਰ.ਐਮ) ਸਕੀਮ ਤਹਿਤ ਵੱਖ-ਵੱਖ ਖੇਤੀ ਮਸ਼ੀਨਾਂ ਜਿਵੇਂ ਕਿ ਸੁਪਰ ਐੱਸ.ਐੱਮ.ਅੱੈਸ.,ਜ਼ੀਰੋ ਟਿੱਲ ਡਰਿੱਲ,ਸੁਪਰ ਸੀਡਰ,ਬੇਲਰ ਅਤੇ ਰੇਕ, ਪੈਡੀ ਸਟਰਾਅ ਚੌਪਰ/ਮਲਚਰ,ਉਲਟਾਂਵੇ ਹੱਲ ਆਦਿ ਮਸ਼ੀਨਾਂ ਤੇ ਐਸ.ਸੀ. ਵਿਅਕਤੀਗਤ ਕਿਸਾਨਾਂ ਨੂੰ 50 ਪ੍ਰਤੀਸਤ ਅਤੇ ਨਿਰੋਲ ਐਸ.ਸੀ ਕਿਸਾਨਾਂ ਦੇ ਸਮੂਹਾਂ ਨੂੰ  80 ਪ੍ਰਤੀਸਤ ਸਬਸਿਡੀ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਅਰਜ਼ੀਆਂ ਦਾ ਮੰਗ ਕੀਤੀ ਗਈ ਹੈ। ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਆਨਲਾਈਨ ਦਰਖਾਸਤਾਂ ਲਈ 8 ਫ਼ਰਵਰੀ 2023 ਤੱਕ ਸਮਾਂ ਦਿੱਤਾ ਗਿਆ ਹੈ।

ਮੁੱਖ ਖੇਤੀਬਾੜੀ ਅਫ਼ਸਰ, ਪਠਾਨਕੋਟ ਡਾ: ਰਾਜਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਕਿਸਾਨ ਉਪਰੋਕਤ ਯੋਜਨਾ ਦਾ ਲਾਭ ਲੈਣਾ ਚਾਹੁੰਦੇ ਹਨ ਉਹ ਵਿਭਾਗ ਦੇ ਵੈੱਬ ਪੋਰਟਲ www.agrimachinerypb.com ਤੇ ਆੱਨਲਾਈਨ ਫ਼ਾਰਮ ਭਰ ਕੇ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਕਿਸਾਨ ਵਿਭਾਗ ਵੱਲੋਂ ਪ੍ਰਵਾਨਿਤ ਕਿਸੇ ਵੀ ਮਸ਼ੀਨਰੀ ਨਿਰਮਾਤਾ / ਡੀਲਰ ਕੋਲੋਂ ਆਪਣੀ ਪਸੰਦ ਅਨੁਸਾਰ ਇਨ੍ਹਾਂ ਮਸ਼ੀਨਾਂ ਦੀ ਖਰੀਦ ਕਰ ਸਕੇਗਾ ਅਤੇ ਪ੍ਰਵਾਨਿਤ ਨਿਰਮਾਤਾਵਾਂ/ ਡੀਲਰਾਂ ਦੀ ਸੂਚੀ ਪੋਰਟਲ ਤੇ ਹੀ ਉਪਲੱਬਧ ਕਰਵਾਈ ਜਾਵੇਗੀ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here