ਅਪਰਾਜਿਤਾ ਜੋਸ਼ੀ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਅਗਵਾਈ ਹੇਠ ਅਪਰਾਜਿਤਾ ਜੋਸ਼ੀ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਜੇਲ੍ਹ ਵਿੱਚ ਕੈਦੀ/ਹਵਾਲਾਤੀਆਂ ਨੂੰ ਲੀਗਲ ਏਡ ਕਲੀਨਿਕ ਵਿੱਚ ਮੁਹੱਇਆ ਕਰਵਾਈ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਉਨ੍ਹਾਂ ਦੀ ਸਿਹਤ ਪੱਖੋਂ ਵੀ ਜਾਣਕਾਰੀ ਲਈ ਗਈ। ਇਸ ਦੇ ਨਾਲ ਹੀ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਜੇਲ੍ਹ ਅੰਦਰ ਕੈਦੀਆਂ ਨੂੰ ਦਿੱਤਾ ਜਾਣ ਵਾਲਾ ਖਾਣੇ ਸਬੰਧੀ ਰਸੋਈ ਘਰ ਦਾ ਜਾਇਜਾ ਲਿਆ ਗਿਆ ਅਤੇ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਜੀ ਦੇ ਨਾਲ ਅਨੁਰਾਗ ਕੁਮਾਰ ਆਜ਼ਾਦ, ਸੁਪਰਡੈਂਟ ਕੇਂਦਰੀ ਜੇਲ੍ਹ, ਹੁਸ਼ਿਆਰਪੁਰ, ਤੇਜਪਾਲ ਸਿੰਘ, ਡਿਪਟੀ ਸੁਪਰਡੈਂਟ ਅਮ੍ਰਿੰਤਪਾਲ ਜੇਲ੍ਹ,ਹੁਸ਼ਿਆਰਪੁਰ ਹਾਜ਼ਰ ਸਨ।

Advertisements

ਉਪਰੋਕਤ ਤੋ ਇਲਾਵਾ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋ ਪੁਸ਼ਪਾ ਰਾਣੀ ਚੀਫ਼ ਜੂਡੀਸ਼ੀਅਲ ਮੈਜਿਸਟਰੇਟਰ ਦੀ ਰਹਿਨੁਮਾਈ ਹੇਠ ਸਬਡਵੀਜ਼ਨ ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਦੇ ਸਮੂਹ ਜੂਡੀਸ਼ੀਅਲ ਅਫ਼ਸਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ 11 ਫਰਵਰੀ 2023 ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਦੇ ਸਬੰਧ ਵਿਚ ਮੀਟਿੰਗ ਕੀਤੀ ਗਈ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਇਸ ਮੀਟਿੰਗ ਦੌਰਾਨ ਨੈਸ਼ਨਲ ਲੋਕ ਅਦਾਲਤ ਵਿਚ ਰੱਖੇ ਜਾਣ ਵਾਲੇ ਪੈਂਡਿੰਗ ਅਤੇ ਪ੍ਰੀ-ਲਿਟੀਗੇਟਿਵ ਕੇਸਾਂ ਬਾਰੇ ਗੱਲਬਾਤ ਕੀਤੀ ਗਈ ਅਤੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਲਈ ਕਿਹਾ ਗਿਆ।

LEAVE A REPLY

Please enter your comment!
Please enter your name here