ਬਟਾਲਾ ਵਿੱਚ ਬੇਕਾਬੂ ਤੇਜ਼ ਰਫਤਾਰ ਕਾਰ ਨੇ ਬੱਸ ਦੀ ਉਡੀਕ ਕਰ ਰਹੇ ਲੋਕਾਂ ਨੂੰ ਮਾਰੀ ਟੱਕਰ, 1 ਮਹਿਲਾ ਦੀ ਮੌਤ, 3 ਜ਼ਖਮੀ

ਬਟਾਲਾ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਬਟਾਲਾ ਦੇ ਨਜ਼ਦੀਕੀ ਪਿੰਡ ਮਡਿਆਲਾ ਵਿੱਚ ਇਕ ਭਿਆਨਕ ਸੜ੍ਹਕ ਹਾਦਸੇ ਵਿੱਚ ਅੰਮ੍ਰਿਤਸਰ ਵੱਲੋ ਤੇਜ਼ ਰਫਤਾਰ ਆ ਰਹੀ ਕਾਰ ਨੇ ਸੜਕ ਕਿਨਾਰੇ ਬੱਸ ਦੀ ਉਡੀਕ ਕਰ ਰਹੇ ਲੋਕਾਂ ਨੂੰ ਬੁਰੀ ਤਰ੍ਹਾਂ ਨਾਲ ਜ਼ਬਰਦਸਤ ਟੱਕਰ ਮਾਰ ਦਿੱਤੀ।

Advertisements

ਮਿਲੀ ਜਾਣਕਾਰੀ ਦੇ ਅਨੁਸਾਰ, ਇਸ ਹਾਦਸੇ ਵਿੱਚ ਇੱਕ ਮਹਿਲਾ ਗੁਰਪੀ੍ਰਤ ਕੌਰ ਉਮਰ 32 ਸਾਲ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਤਿੰਨ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜ਼ਖਮੀਆ ਦਾ ਨਜ਼ਦੀਕੀ ਹਸਪਤਾਲ ਵਿੱਚ ਇਲਾਜ ਜਾਰੀ ਹੈ। ਜ਼ਬਰਦਸਤ ਟੱਕਰ ਮਾਰਨ ਤੋ ਬਾਅਦ ਕਾਰ ਖੇਤਾਂ ਵਿੱਚ ਜਾ ਪਲਟੀ। ਕਾਰ ਚਾਲਕ ਮੌਕੇ ਤੋ ਫਰਾਰ ਦੱਸਿਆ ਜਾ ਰਿਹਾ ਹੈ ਅਤੇ ਪੁਲਿਸ ਵੱਲੋ ਮਾਮਲਾ ਦਰਜ ਕਰ ਫਰਾਰ ਆਰੋਪੀ ਦੀ ਭਾਲ ਜਾਰੀ ਹੈ।

LEAVE A REPLY

Please enter your comment!
Please enter your name here