ਡੇਅਰੀ ਵਿਕਾਸ ਵਿਭਾਗ ਵੱਲੋਂ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 20 ਤੋਂ ਸ਼ੁਰੂ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ,ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ 20 ਫਰਵਰੀ  2023 ਤੋਂ ਡੇਅਰੀ ਸਿਖਲਾਈ ਕੇਂਦਰ,ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਿਖਲਾਈ ਕੋਰਸ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋ ਲੈ ਕੇ ਰੱਖ ਰਖਾਅ,ਖਾਧ ਖੁਰਾਕ, ਨਸਲ ਸੁਧਾਰ,ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।  ਇਸ ਸਿਖਲਾਈ ਨਾਲ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨ ਆਪਣਾ ਧੰਦਾ ਸ਼ੁਰੂ ਕਰਕੇ ਆਪਣੇ ਪੈਰਾਂ ਤੇ ਖੜ੍ਹੇ ਹੋ ਸਕਦੇ ਹਨ। 

Advertisements

ਉਨ੍ਹਾਂ ਹੋਰ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਭਾਗ ਲੈ ਵਾਲਾ ਸਿਖਿਆਰਥੀ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ, ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 50 ਸਾਲ ਤੱਕ ਹੋਣੀ ਚਾਹੀਦੀ ਹੈ। ਇਸ ਸਿਖਲਾਈ ਕੋਰਸ ਦੀ ਫੀਸ 1000/- ਰੁਪਏ ਜਨਰਲ ਸ਼੍ਰੇਣੀ ਲਈ ਅਤੇ 750/- ਰੁਪਏ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ ਹੋਵੇਗੀ। ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਆਪਣੇ ਦਸਤਾਵੇਜ਼ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ ਫੋਟੋਆਂ ਨਾਲ ਲੈ ਕੇ ਮਿਤੀ 17 ਫਰਵਰੀ 2023 ਤੱਕ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਦਫਤਰੀ ਕੰਮ ਕਾਜ ਦੇ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ।

ਸਿਖਲਾਈ ਪ੍ਰਾਪਤ ਕਰਨ ਉਪਰੰਤ ਸਿਖਿਆਰਥੀ 2 ਤੋਂ 10 ਦੁਧਾਰੂ ਪਸ਼ੂਆਂ ਦਾ ਕਰਜ਼ਾ ਲੈ ਸਕਣਗੇ ਅਤੇ ਸਰਕਾਰ ਵਲੋਂ ਜਨਰਲ ਜਾਤੀ ਲਈ 25 ਫੀਸਦੀਅਤੇ ਅਨੁਸੂਚਿਤ ਜਾਤੀ ਲਈ 33 ਫੀਸਦੀਵਿੱਤੀ ਸਹਾਇਤਾ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 01882-220025 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here