ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਬਾਲ ਮਜ਼ਦੂਰੀ ਰੋਕਣ ਲਈ ਵੱਖ-ਵੱਖ ਥਾਈਂ ਛਾਪੇਮਾਰੀ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਬਾਲ ਮਜ਼ਦੂਰੀ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਬੀਤੇ ਦਿਨੀਂ ਛਾਪੇਮਾਰੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹੁਸ਼ਿਆਰਪੁਰ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਬਾਲ ਮਜ਼ਦੂਰੀ ਨੂੰ ਰੋਕਣ ਲਈ ਸ਼ਹਿਰ ਦੇ ਮਾਹਿਲਪੁਰ ਅੱਡਾ, ਸੈਸ਼ਨ ਚੌਕ, ਮਾਲ ਰੋਡ, ਸਰਕਾਰੀ ਕਾਲਜ ਚੌਕ ਅਤੇ ਘੰਟਾ ਘਰ ਚੌਕ ਆਦਿ ਵਿਖੇ ਛਾਪੇਮਾਰੀ ਕੀਤੀ ਗਈ। ਜਿਸ ਦੌਰਾਨ ਇਕ ਦੁਕਾਨ ’ਤੇ ਦੋ ਬੱਚੇ ਬਾਲ ਮਜ਼ਦੂਰੀ ਕਰਦੇ ਹੋਏ ਪਾਏ ਗਏ, ਜਿਸ ’ਤੇ ਟਾਸਕ ਫੋਰਸ ਵੱਲੋਂ ਦੋਨੋਂ ਬੱਚਿਆਂ ਨੂੰ ਰੈਸਕਿਊ ਕਰਕੇ ਮੈਡੀਕਲ ਕਰਵਾਉਣ ਉਪਰੰਤ ਬਾਲ ਭਲਾਈ ਕਮੇਟੀ ਹੁਸ਼ਿਆਰਪੁਰ ਦੇ ਸਨਮੁੱਖ ਪੇਸ਼ ਕੀਤਾ ਗਿਆ ਅਤੇ ਉਪਰੰਤ ਚਿਲਡਰਨ ਹੋਮ ਵਿਖੇ ਦਾਖਲ ਕਰਵਾਇਆ ਗਿਆ।

Advertisements

ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਦੱਸਿਆ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਕੰਮ ਲੈਣਾ ਜਾਂ ਮਜ਼ਦੂਰੀ ਕਰਵਾਉਣਾ ਅਪਰਾਧ ਹੈ, ਜਿਸ ਲਈ ਸਜ਼ਾਵਾਂ ਦਾ ਪ੍ਰਾਵਧਾਨ ਹੈ ਅਤੇ ਜੇਕਰ ਕੋਈ ਵਿਅਕਤੀ ਬੱਚਿਆਂ ਕੋਲੋਂ ਮਜ਼ਦੁਰੀ ਕਰਵਾਉਂਦਾ ਹੈ, ਤਾਂ ਉਸ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਇਕ ਸਪੈਸ਼ਲ ਮੁਹਿੰਮ ਹੈ ਜੋ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀਆਂ ਸਮੇਂ-ਸਮੇਂ ਸਿਰ ਜਾਰੀ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਚਲਾਈ ਜਾ ਰਹੀ ਹੈ। ਇਸ ਮੌਕੇ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਡੀ.ਸੀ.ਪੀ.ਓ ਡਾ. ਹਰਪ੍ਰੀਤ ਕੌਰ ਤੋਂ ਇਲਾਵਾ ਡਿਪਟੀ ਡਾਇਰੈਕਟਰ ਫੈਕਟਰੀਜ਼ ਗੁਰਜੰਟ ਸਿੰਘ, ਸੁਖਜਿੰਦਰ ਸਿੰਘ ਲੀਗਲ ਅਫ਼ਸਰ, ਯੋਗੇਸ਼ ਕੁਮਾਰ ਪ੍ਰੋਟੈਕਸ਼ਨ ਅਫ਼ਸਰ, ਪੰਜਾਬ ਪੁਲਿਸ ਤੋਂ ਭਜਨ ਸਿੰਘ ਐਸ.ਆਈ, ਦਫ਼ਤਰ ਬਾਲ ਭਲਾਈ ਕਮੇਟੀ ਤੋਂ ਮੈਂਬਰ ਅਮਰਦੀਪ ਮਲਿਕ, ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਤੋਂ ਅਮਿਤ ਕੁਮਾਰ, ਸਿਹਤ ਵਿਭਾਗ ਤੋਂ ਡਾਕਟਰ ਵਿਵੇਕ ਕੁਮਾਰ, ਕਿਰਤ ਵਿਭਾਗ ਤੋਂ ਹਰਵਿੰਦਰ ਸਿੰਘ (ਲੇਬਰ ਇੰਸਪੈਕਟਰ) ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here