ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਹੀ ਮੁੱਖ ਉਦੇਸ਼: ਪ੍ਰੋ. ਸੁਨੇਤ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼):  ਹੁਸ਼ਿਆਰਪੁਰ ਦੇ ਪਿੰਡ ਅੱਜੋਵਾਲ ਵਿਖੇ ਸਥਿਤ ਪ੍ਰੀਤ ਨਗਰ ਵਿਖੇ ਗਰੀਬੀ ਰੇਖਾ ਤੋਂ ਹੇਠਾਂ ਝੁੱਗੀਆਂ ਝੌਂਪੜੀਆਂ ਵਿੱਚ ਰਹਿ ਰਹੇ ਲੋਕਾਂ ਦੇ ਜੀਵਨ ਪੱਧਰ ਉੱਚਾ ਚੁੱਕਣ ਲਈ ਸੇਵਾਵਾਂ ਨਿਭਾ ਰਹੀ ਉਘੀ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਇੰਟਰਨੈਸ਼ਨਲ ਐਜ਼ੂਕੇਸ਼ਨਲ ਟਰਸਟ ਵੱਲੋਂ ਇਥੇ ਰਹਿ ਰਹੇ ਪਰਿਵਾਰਾਂ ਦੇ ਬੱਚਿਆਂ ਵਿਦਿਆ ਪ੍ਰਾਪਤ ਕਰਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਇਹ ਲੋਕ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਵਿਦਿਆ ਹਾਸਲ ਕਰਵਾ ਕੇ ਅੱਗੇ ਵਧ ਸਕਣ। ਇਸੇ ਸਬੰਧ ਵਿੱਚ ਪੰਜਵੀਂ ਜਮਾਤ ਦੇ ਬੱਚਿਆਂ ਨੂੰ ਨਵੋਦਿਆ ਵਿਦਿਆਲਿਆ ਵਿੱਚ ਦਾਖਲਾ ਲੈਣ ਲਈ ਹੋਣ  ਵਾਲੇ ਇਮਤਿਹਾਨ ਸਬੰਧੀ ਜਾਣਕਾਰੀ ਦੇਣ ਲਈ ਵਿਸ਼ੇਸ਼ ਤੌਰ ਤੇ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨਾਲ ਉਤਸ਼ਾਹ ਕਰਨ ਲਈ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਪ੍ਰੀਤ ਨਗਰ ਪਿੰਡ ਅੱਜੋਵਾਲ ਵਿਖੇ ਸਮਾਗਮ ਕਰਵਾਇਆ ਗਿਆ ।

Advertisements

ਇਸ ਸਮਾਗਮ ਦੇ ਮੁੱਖ ਮਹਿਮਾਨ ਡਾਕਟਰ ਜਸਵੰਤ ਰਾਏ ਜ਼ਿਲ੍ਹਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਨੇ ਦੱਸਿਆ ਕਿ ਸਰਕਾਰ ਵੱਲੋਂ ਨਵੋਦਿਆ ਵਿਦਿਆਲਿਆ ਵਿੱਚ ਦਾਖਲ ਹੋਣ ਵਾਲੇ ਵਿਦਿਆਰਥੀਆਂ ਨੂੰ  ਬਾਹਰਵੀਂ ਜਮਾਤ ਤੱਕ ਮੁਫ਼ਤ ਸਿੱਖਿਆ ਦਿੱਤੀ ਜਾਂਦੀ ਹੈ ਅਤੇ ਖਾਣ ਪੀਣ ਅਤੇ ਰਹਿਣ ਲਈ ਵਿਸ਼ੇਸ਼ ਹੋਸਟਲ ਅਤੇ ਖੇਡਾਂ ਦਾ ਲਈ  ਸਹੁਲਤਾਂ ਮੁਫ਼ਤ ਉਪਲਬੱਧ ਕਰਵਾਈਆਂ ਜਾਂਦੀਆਂ ਹਨ । ਉਨ੍ਹਾਂ ਭਰੋਸਾ ਦੁਆਇਆ ਕਿ ਉਨ੍ਹਾਂ ਵੱਲੋਂ ਵੀ ਇਨ੍ਹਾਂ ਬੱਚਿਆਂ ਦੀ ਪੜ੍ਹਾਈ ਲਈ ਵਿਸ਼ੇਸ਼ ਸਹਿਯੋਗ ਦਿੱਤਾ ਜਾਵੇਗਾ। ਟਰਸਟ ਦੇ ਪ੍ਰਧਾਨ  ਪ੍ਰੋਫੈਸਰ ਬਹਾਦਰ ਸਿੰਘ ਸੁਨੇਤ  ਵੱਲੋਂ ਸੰਬੋਧਨ ਕਰਦਿਆਂ  ਕਿਹਾ  ਇਥੇ ਰਹਿ ਰਹੇ ਪਰਿਵਾਰਾਂ ਦੇ ਬੱਚਿਆਂ  ਨੂੰ ਵਿਦਿਆ ਪ੍ਰਾਪਤ ਕਰਵਾਉਣਾ ਅਤੇ ਪੜ੍ਹਾਈ ਛੱਡ ਚੁੱਕੇ ਬੱਚਿਆਂ ਨੂੰ ਕਿੱਤਾ ਮੁੱਖੀ ਸਕਿੱਲ ਡਿਵੈਲਪਮੈਂਟ ਪ੍ਰੋਗਰਾਮਾਂ   ਲਈ ਵੱਧ ਤੋਂ ਵੱਧ ਪ੍ਰੇਰਿਤ ਕਰਨਾ ਹੀ ਗੁਰੂ ਨਾਨਕ ਇੰਟਰਨੈਸ਼ਨਲ ਐਜ਼ੂਕੇਸ਼ਨਲ ਟਰਸਟ ਦਾ ਮੁੱਖ ਉਦੇਸ਼ ਹੈ ਤਾਂ ਕਿ ਇਨ੍ਹਾਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ । 

ਉਨ੍ਹਾਂ ਕਿਹਾ ਕਿ ਨਵੋਦਿਆ ਵਿਦਿਆਲਿਆ ਦੇ ਇਮਤਿਹਾਨ ਦੀ ਤਿਆਰੀ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।  ਸਕੂਲ ਦੀ ਪ੍ਰਿਸੀਪਲ ਸ਼ੀ ਮਤੀ  ਅਵਨਿੰਦਰ ਕੌਰ , ਕਲਾਸ ਇੰਚਾਰਜ ਸ਼ੀ ਮਤੀ ਸ਼ਸ਼ੀ ਬਾਲਾ ਨੇ ਆਏ ਮਹਿਮਾਨਾਂ , ਟਰਸਟ ਦੇ ਆਹੁਦੇਦਾਰਾਂ ਅਤੇ ਵਿਦਿਆਰਥੀਆਂ  ਦੇ ਮਾਪਿਆਂ ਦਾ ਧੰਨਵਾਦ ਕੀਤਾ । ਟਰਸਟ ਦੇ ਚੇਅਰਮੈਨ ਇੰਗਲੈਂਡ ਨਿਵਾਸੀ ਸਰਦਾਰ ਰਣਜੀਤ ਸਿੰਘ, ਜੇ ਐਸ ਆਹਲੂਵਾਲੀਆ, ਗੁਰਪ੍ਰੀਤ ਸਿੰਘ,  ਜਤਿੰਦਰ ਕੌਰ, ਪ੍ਰੀਤਮ ਸਿੰਘ ਅਤੇ ਐਡਵੋਕੇਟ ਜਸਪਾਲ ਸਿੰਘ ਵੱਲੋਂ ਨਵੋਦਿਆ ਵਿਦਿਆਲਿਆ ਦੇ ਇਮਤਿਹਾਨ ਲਈ ਨਾਮ ਦਰਜ ਕਰਵਾਉਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਚੰਗੇ ਭਵਿੱਖ ਲਈ ਕਾਮਨਾ ਕੀਤੀ ਗਈ।

LEAVE A REPLY

Please enter your comment!
Please enter your name here