ਕੈਬਨਿਟ ਮੰਤਰੀ ਜਿੰਪਾ ਨੇ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਧਾਰਮਿਕ ਸਮਾਗਮਾਂ ’ਚ ਹਾਜ਼ਰੀ ਭਰੀ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਬੀਤੇ ਦਿਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਲਕਾ ਹੁਸ਼ਿਆਰਪੁਰ ਦੇ ਵੱਖ-ਵੱਖ ਇਲਾਕਿਆਂ ਵਿਚ ਹੋਏ ਧਾਰਮਿਕ ਸਮਾਗਮਾਂ ਵਿਚ ਹਾਜ਼ਰੀ ਭਰੀ। ਇਸ ਦੌਰਾਨ ਉਨ੍ਹਾਂ ਪੁਰਹੀਰਾਂ, ਰਹੀਮਪੁਰ, ਭੀਮ ਨਗਰ, ਪਿੰਡ ਠਰੋਲੀ, ਡੱਲੇਵਾਲ, ਬਜਵਾੜਾ, ਥੱਥਲ, ਸ਼ੇਰਪੁਰ ਬਾਹਤੀਆਂ ਅਤੇ ਹੋਰਨਾਂ ਥਾਵਾਂ ’ਤੇ ਆਯੋਜਿਤ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕਰਦਿਆਂ ਗੁਰੂ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਜੀ ਨੇ ਮਾਨਵਤਾ, ਸਮਾਜਿਕ ਸਦਭਾਵਨਾ, ਭਾਈਚਾਰੇ ਤੇ ਸਮਾਨਤਾ ਦਾ ਸੰਦੇਸ਼ ਦਿੱਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਇਕ ਐਸੇ ਆਦਰਸ਼ ਸਮਾਜ ਦਾ ਸੰਕਲਪ ਪੇਸ਼ ਕੀਤਾ, ਜਿਥੇ ਕਿਸੇ ਨੂੰ ਕਿਸੇ ਕਿਸਮ ਦੇ ਦੁੱਖ ਵਿਚੋਂ ਨਹੀਂ ਲੰਘਣਾ ਪੈਂਦਾ।

Advertisements

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ’ਤੇ ਆਧਾਰਿਤ ਸਮਾਜ ਦੀ ਉਸਾਰੀ ਲਈ ਪ੍ਰਤੀਬੱਧ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਦਰਸ਼ਾਂ ਨੂੰ ਅਪਨਾਉਣ ਦੀ ਜ਼ਰੂਰਤ ਹੈ, ਕਿਉਂਕਿ ਉਨ੍ਹਾਂ ਨੇ ਬਿਨ੍ਹਾਂ ਭੇਦਭਾਵ ਦੇ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਾਨ ਗੁਰੂਆਂ, ਸੰਤਾਂ ਤੇ ਮਹਾਪੁਰਸ਼ਾਂ ਦੀਆਂ ਸਿੱਖਿਆ ਦੇ ਪ੍ਰਚਾਰ ਪ੍ਰਸਾਰ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਤੋਂ ਇਲਾਵਾ ਬਿੰਦੂ ਸ਼ਰਮਾ, ਮੁਨੀਸ਼ ਸ਼ਰਮਾ, ਧੀਰਜ ਕੁਮਾਰ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

LEAVE A REPLY

Please enter your comment!
Please enter your name here