3 ਕਰੋੜ ਦੀ ਫਿਰੌਤੀ ਮੰਗਣ ਵਾਲਾ ਗ੍ਰਿਫਤਾਰ, ਬੁਲੇਟ ਪਰੂਫ ਜੈਕੇਟ ਤੇ ਹਥਿਆਰਾਂ ਸਮੇਤ ਹੋਰ ਸਾਮਾਨ ਬਰਾਮਦ

ਕਪੂਰਥਲਾ, (ਦ ਸਟੈਲਰ ਨਿਊਜ਼)। ਗੌਰਵ ਮੜੀਆ: ਕਪੂਰਥਲਾ ਪੁਲਿਸ ਨੇ ਇੱਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜਿਸ ਨੇ ਜਨਵਰੀ 2023 ਵਿੱਚ ਢਿਲਵਾਂ ਇਲਾਕੇ ਵਿੱਚ ਇੱਕ ਪਿਤਾ ਨੂੰ ਅਗਵਾ ਕਰਕੇ ਵਿਦੇਸ਼ ਵਿੱਚ ਰਹਿੰਦੇ ਪੁੱਤਰਾਂ ਤੋਂ ਤਿੰਨ ਕਰੋੜ ਦੀ ਫਿਰੌਤੀ ਮੰਗੀ ਸੀ। ਪੁਲਿਸ ਨੇ ਇੱਕ ਮੁਲਜ਼ਮ ਕੋਲੋਂ 950 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਪੰਜ ਹਥਿਆਰ, ਬੁਲੇਟ ਪਰੂਫ ਜੈਕਟਾਂ ਅਤੇ ਹੋਰ ਕਈ ਸਾਮਾਨ ਬਰਾਮਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਚਨਾ ਮਿਲੀ ਹੈ ਕਿ ਥਾਣਾ ਢਿਲਵਾਂ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਬੂ ਕੀਤੇ ਕਥਿਤ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ | ਪੁਲਿਸ ਥਾਣਾ ਢਿਲਵਾਂ ਨੂੰ ਦਿੱਤੇ ਬਿਆਨ ਵਿਚ ਰਾਜਬੀਰ ਕੌਰ ਵਾਸੀ ਪਿੰਡ ਗਾਜੀ ਗਡਾਣਾ (ਢਿਲਵਾਂ) ਨੇ ਦੱਸਿਆ ਕਿ ਉਸ ਦੇ ਪਤੀ ਲਖਵਿੰਦਰ ਸਿੰਘ ਨੂੰ ਗੁਰਇਕਬਾਲ ਸਿੰਘ ਵਾਸੀ ਪਿੰਡ ਗਾਜ਼ੀ ਗੁਡਾਣਾ ਅਤੇ ਉਸ ਦੇ ਅਮਰੀਕਾ ਰਹਿੰਦੇ ਲੜਕੇ ਸੁਖਜਿੰਦਰ ਸਿੰਘ ਨੇ ਅਗਵਾ ਕਰ ਲਿਆ ਹੈ। ਤਿੰਨ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ, ਫਿਰੌਤੀ ਨਾ ਦੇਣ ‘ਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ। ਜਿਸ ਦੇ ਖਿਲਾਫ ਪੁਲਿਸ ਨੇ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ।

Advertisements

ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਰਿਮਾਂਡ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਹੈਰੋਇਨ ਖਰੀਦਣ ਅਤੇ ਵੇਚਣ ਦਾ ਵੀ ਧੰਦਾ ਕਰਦਾ ਸੀ। ਲਖਵਿੰਦਰ ਸਿੰਘ ਨੂੰ ਅਗਵਾ ਕਰਨ ਤੋਂ ਪਹਿਲਾਂ ਉਸ ਨੇ ਫਿਰੋਜ਼ਪੁਰ ਬਾਰਡਰ ਦੇ ਇੱਕ ਵਿਅਕਤੀ ਤੋਂ ਇੱਕ ਕਿਲੋ ਹੈਰੋਇਨ ਖਰੀਦੀ ਸੀ, ਜਿਸ ਨੂੰ ਉਸ ਨੇ ਪਿੰਡ ਗਾਜੀ ਗਡਾਣਾ ਦੀ ਮੋਟਰ ਵਾਲੇ ਕਮਰੇ ਵਿੱਚ ਇੱਕ ਡੱਬੇ ਵਿੱਚ ਛੁਪਾ ਦਿੱਤਾ ਸੀ। ਮੁਲਜ਼ਮ ਦੀ ਮੌਕੇ ’ਤੇ ਹੀ ਪੁਲੀਸ ਨੇ ਉਸ ਦੀ ਮੋਟਰ ’ਤੇ ਛਾਪਾ ਮਾਰ ਕੇ 950 ਗ੍ਰਾਮ ਹੈਰੋਇਨ ਬਰਾਮਦ ਕੀਤੀ। ਐਸਐਸਪੀ ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਫਿਰੌਤੀ ਮੰਗਣ ਵਾਲਾ ਵੱਡਾ ਗਰੋਹ ਹੈ। ਇਸ ਵਿੱਚ 12 ਤੋਂ 15 ਲੋਕ ਹੁੰਦੇ ਹਨ। ਇਸ ਮਾਮਲੇ ਦੇ ਬੰਦ ਹੋਣ ਨਾਲ ਕਰੀਬ ਤਿੰਨ ਤੋਂ ਚਾਰ ਜ਼ਿਲ੍ਹਿਆਂ ਵਿੱਚ ਫਿਰੌਤੀ ਮੰਗਣ ਦੇ ਮਾਮਲੇ ਹੱਲ ਹੋ ਜਾਣਗੇ। ਫੜੇ ਗਏ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਪੁਲੀਸ ਨੇ ਇੱਕ ਬੁਲੇਟ ਪਰੂਫ਼ ਜੈਕੇਟ ਸਮੇਤ ਪੰਜ ਹਥਿਆਰ ਬਰਾਮਦ ਕੀਤੇ ਹਨ। ਇਨ੍ਹਾਂ ਲੋਕਾਂ ਨੇ ਕਈ ਥਾਵਾਂ ‘ਤੇ ਫਿਰੌਤੀ ਲਈ ਫੋਨ ਕੀਤੇ ਸਨ। ਗਿਰੋਹ ਦੇ ਬਾਕੀ ਮੈਂਬਰਾਂ ਦੀ ਗ੍ਰਿਫ਼ਤਾਰੀ ਬਾਰੇ ਐਸਐਸਪੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here