ਆਪਸੀ ਰੰਜ਼ਿਸ਼ ਦੇ ਚੱਲਦੇ ਦੋ ਧਿਰਾਂ ਵਿਚਕਾਰ ਚੱਲੀਆ ਗੋਲੀਆਂ, 65 ਸਾਲਾਂ ਬਜ਼ੁਰਗ ਦੀ ਮੌਤ, 2 ਗੰਭੀਰ ਜ਼ਖਮੀ

Police and criminals’ firing fetches the life of 8-years-old boy

ਬਟਾਲਾ (ਦ ਸਟੈਲਰ ਨਿਊਜ਼), ਰਿਪੋਰਟ: ਲਵਪ੍ਰੀਤ ਖੁਸ਼ੀਪੁਰ। ਦੇਰ ਰਾਤ ਬਟਾਲਾ ਪੁਲਿਸ ਦੇ ਅਧੀਨ ਪੈਂਦੇ ਪਿੰਡ ਦਹੀਆ ਵਿਖੇ ਦੋ ਧਿਰਾਂ ਦਰਮਿਆਨ ਗੋਲੀਆਂ ਚਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਇਕ ਧਿਰ ਦੇ ਇਕ ਵਿਅਕਤੀ ਸਰਵਣ ਸਿੰਘ ਉਮਰ 65 ਸਾਲ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਅਤੇ ਦੂਸਰੀ ਧਿਰ ਦੇ ਦੋ ਵਿਅਕਤੀ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਰੈਫਰ ਕੀਤਾ ਗਿਆ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਕੇਸ ਦਰਜ ਕਰਦੇ ਹੋਏ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਸਰਵਣ ਸਿੰਘ ਦੇ ਬੇਟੇ ਜਤਿੰਦਰ ਨੇ ਕੁੱਝ ਵਿਅਕਤੀਆਂ ਦੇ ਨਾਮ ਦੱਸਦੇ ਹੋਏ ਕਿਹਾ ਕਿ ਅੱਠ ਲੋਕ ਦੋ ਗੱਡੀਆਂ ਉੱਤੇ ਸਵਾਰ ਹੋ ਕੇ ਉਹਨਾਂ ਦੇ ਘਰ ਆਏ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਸਦੇ ਪਿਤਾ ਬਾਹਰ ਹੀ ਬੈਠੇ ਹੋਏ ਸਨ ਅਤੇ ਜਿਸ ਕਰਕੇ ਉਹਨਾਂ ਦੀ ਗੋਲੀਆ ਲੱਗਣ ਕਾਰਨ ਮੌਤ ਹੋ ਗਈ। ਜਤਿੰਦਰ ਅਨੁਸਾਰ ਉਹਨਾਂ ਨੂੰ ਕੁੱਝ ਸਮਝ ਨਹੀਂ ਆਇਆ ਕਿ ਉਕਤ ਵਿਅਕਤੀਆਂ ਵਲੋਂ ਉਹਨਾਂ ਤੇ ਹਮਲਾ ਕਿਉਂ ਕੀਤਾ ਗਿਆ। ਉਸਨੇ ਦੱਸਿਆ ਕਿ ਹਮਲਾਵਰ ਪਹਿਲਾਂ ਵੀ ਦੋ ਕਤਲ ਦੇ ਕੇਸਾਂ ਵਿਚੋਂ ਬਰੀ ਹੋ ਕੇ ਬਾਹਰ ਆਏ ਹਨ ਅਤੇ ਅਜੇ ਵੀ ਓਹਨਾਂ ਉਤੇ ਦੂਸਰੇ ਕੇਸ ਚਲ ਰਹੇ ਹਨ ਪਰ ਪ੍ਰਸ਼ਾਸਨ ਪਤਾ ਨਹੀਂ ਕਿਉਂ ਓਹਨਾਂ ਦੇ ਅਸਲੇ ਨੂੰ ਜਬਤ ਨਹੀਂ ਕਰਦਾ? ਓਥੇ ਹੀ ਡੀਐਸਪੀ ਗੁਰਬਿੰਦਰ ਸਿੰਘ ਨੇ ਮਾਮਲੇ ਬਾਰੇ ਦੱਸਦੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਗਏ ਹਨ ਅਤੇ ਜੋ ਦੋ ਜਖਮੀ ਹੋਏ ਹਨ ਉਹਨਾ ਨੂੰ ਅਮ੍ਰਿਤਸਰ ਰੈਫਰ ਕੀਤਾ ਗਿਆ ਹੈ। ਉਹਨਾਂ ਦੇ ਵੀ ਬਿਆਨ ਕਲਮਬੰਦ ਕੀਤੇ ਜਾਣਗੇ। ਫਿਲਹਾਲ ਕੇਸ ਦਰਜ ਕਰਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

Advertisements

LEAVE A REPLY

Please enter your comment!
Please enter your name here