ਵਿਧਾਇਕ ਅਮਨਦੀਪ ਗੋਲਡੀ ਨੇ ਪਿੰਡ ਬੁਰਜ ਮੁਹਾਰ ਕਲੋਨੀ ਵਿਖੇ ਸਰਕਾਰੀ ਸਕੂਲ ਦੀ ਨਵੀਂ ਬਿਲਡਿੰਗ ਦਾ ਕੀਤਾ ਉਦਘਾਟਨ

ਫਾਜ਼ਿਲਕਾ, (ਦ ਸਟੈਲਰ ਨਿਊਜ਼): ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਖਿਆ ਦੀ ਨੁਹਾਰ ਬਦਲਣ ਲਈ ਲਗਾਤਾਰ ਨਵੀਂ ਯੋਜਨਾਬੰਦੀ ਉਲੀਕ ਰਹੀ ਹੈ। ਵਿਦਿਆਰਥੀਆਂ ਨੂੰ ਸਿਖਿਆ ਦੇ ਪੱਖੋਂ ਹੋਰ ਮਜਬੂਤ ਬਣਾਉਣ ਲਈ ਜਿਥੇ ਅਧਿਆਪਕਾਂ ਨੂੰ ਹੋਰ ਨਵੇਂ ਆਧੁਨਿਕ ਢੰਗ ਰਾਹੀਂ ਸਿਖਲਾਈ ਤਾਂ ਮੁਹੱਈਆ ਕਰਵਾ ਜਾ ਰਹੀ ਹੈ ਦੂਜੇ ਪਾਸੇ ਸਕੂਲਾਂ ਦੇ ਇਨਫਰਾਸਟਕਚਰ ਨੂੰ ਹੋਰ ਬਿਹਤਰ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

Advertisements

ਬਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕਾ ਬੱਲੂਆਣਾ ਦੇ ਪਿੰਡ ਬੁਰਜ ਮੁਹਾਰ ਕਲੋਨੀ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਨਵੀਂ ਬਣੀ ਬਿਲਡਿੰਗ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸੁਖਾਵੇਂ ਮਾਹੌਲ ਵਿਚ ਸਿਖਿਆ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਨਵੀਂਆਂ ਬਿਲਡਿੰਗਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਵਾਸਤੇ ਸ਼ਾਂਤਮਈ ਤੇ ਧਿਆਨਪੁਰਵਕ ਤਰੀਕੇ ਨਾਲ ਸਿਖਿਆ ਹਾਸਲ ਕਰਨ ਲਈ ਚੰਗੀ ਥਾਂ ਦਾ ਹੋਣਾ ਲਾਜਮੀ ਹੈ ਜਿਸ ਕਰਕੇ ਸਰਕਾਰ ਵੱਲੋਂ ਲਗਾਤਾਰ ਵਿਕਾਸ ਪ੍ਰੋਜੈਕਟਾਂ ਨੁੰ ਸ਼ੁਰੂ ਕਰਨ ਦੇ ਨਾਲ-ਨਾਲ ਮੁਕੰਮਲ ਕੀਤਾ ਜਾ ਰਿਹਾ ਹੈ।

ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਸਿਖਿਆ ਤੇ ਸਿਹਤ ਸਹੂਲਤਾਂ ਨੂੰ ਬਿਹਤਰ ਤਰੀਕੇ ਨਾਲ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਚੋਣਾ ਸਮੇਂ ਕੀਤੀਆਂ ਗਾਰੰਟੀਆਂ ਨੂੰ ਪਹਿਲ ਦੇ ਆਧਾਰ *ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦਾ ਧਿਆਨ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਹਰ ਨਾਗਰਿਕ ਦੇ ਵਿਕਾਸ ਲਈ ਯਤਨਸ਼ੀਲ ਹੈ। ਇਸ ਮੌਕੇ ਸਕੂਲ ਦੇ ਬੱਚਿਆਂ ਅਤੇ ਸਕੂਲ ਦੇ ਸਟਾਫ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਮੂਹ ਗ੍ਰਾਮ ਪੰਚਾਇਤ, ਪਿੰਡ ਵਾਸੀ, ਸਮੂਹ ਸਕੂਲ ਸਟਾਫ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।

LEAVE A REPLY

Please enter your comment!
Please enter your name here