ਸੀਪੀਆਈ ਵਰਕਰਾਂ ਨੇ ਰਾਸ਼ਟਰਪਤੀ ਨੂੰ ਤ੍ਰੀਪੁਰ ਅੰਦਰ ਨਿਰਪੱਖ ਚੋਣਾਂ ਕਰਵਾਉਣ ਸਬੰਧੀ ਮੰਗ ਪੱਤਰ ਭੇਜਿਆ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਇੱਥੇ ਸੀ.ਪੀ.ਆਈ.(ਐਮ) ਦੇ ਵਰਕਰਾਂ ਵਲੋਂ ਸਾਥੀ ਗੁਰਮੇਸ਼ ਸਿੰਘ, ਕਮਲਜੀਤ ਸਿੰਘ ਰਾਜਪੁਰ ਭਾਈਆਂ ਅਤੇ ਗੁਰਬਖਸ਼ ਸਿੰਘ ਸੂਸ ਦੀ ਅਗਵਾਈ ਵਿੱਚ ਨਾਇਬ ਤਹਿਸੀਲਦਾਰ ਆਰ.ਸੀ. ਬੰਗੜ ਹੁਸ਼ਿਆਰਪੁਰ ਰਾਹੀਂ ਦੇਸ਼ ਦੀ ਰਾਸ਼ਟਰਪਤੀ ਨੂੰ ਤ੍ਰੀਪੁਰ ਅੰਦਰ ਨਿਰਪੱਖ ਚੋਣਾਂ ਕਰਵਾਉਣ ਸਬੰਧੀ ਮੰਗ ਪੱਤਰ ਭੇਜਿਆ। ਸੰਵਿਧਾਨਿਕ ਮੁੱਖੀ ਹੋਣ ਦੇ ਨਾਤੇ ਉਨਾਂ ਪਾਸੋਂ ਮੰਗ ਕੀਤੀ ਗਈ ਕਿ ਤ੍ਰੀਪੁਰਾ ਵਿੱਚ ਬੀ.ਜੇ.ਪੀ. ਦੀ ਸਰਕਾਰ ਅਤੇ ਉਸ ਦੇ ਲੱਠਮਾਰਾਂ ਵਲੋਂ ਲਗਾਤਾਰ ਸੂਬੇ ਅੰਦਰ ਆਤੰਕ ਮਚਾ ਰੱਖਿਆ ਹੈ। ਚੋਣਾਂ ਦੇ ਐਲਾਨ ਤੋਂ ਬਾਅਦ ਪਾਰਟੀ ਦੇ ਦਫਤਰਾਂ ਤੇ ਕਬਜ਼ਾ ਅਤੇ ਘਰਾਂ ਦੀ ਸਾੜਫੂਕ ਕੀਤੀ ਜਾ ਰਹੀ ਹੈ। ਹੁਣ ਤਾਂ ਵਿਰੋਧੀ ਧਿਰ ਦੇ ਆਗੂਆਂ ਅਤੇ ਵਰਕਰਾਂ ਉਪਰ ਹਮਲੇ ਤੇਜ਼ ਕਰਕੇ ਦਹਿਸ਼ਤ ਪੈਦਾ ਕੀਤੀ ਜਾ ਰਹੀ ਹੈ। ਇਸ ਮਾਹੌਲ ਵਿੱਚ ਨਿਰਪੱਖ ਚੋਣਾਂ ਸੰਭਵ ਨਹੀ।

Advertisements

ਇਹ ਆਤੰਕ ਤੁਰੰਤ ਬੰਦ ਕਰਵਾਇਆ ਜਾਵੇ। ਚੋਣ ਕਮਿਸ਼ਨ ਨੂੰ ਸਖਤ ਹਦਾਇਤ ਕੀਤੀ ਜਾਵੇ ਕਿ ਉਹ ਨਿਰਪੱਖ ਚੋਣਾਂ ਕਰਵਾਉਣ ਲਈ ਆਪਣੇ ਸਾਰੀ ਵਸੀਲਿਆਂ ਦੀ ਵਰਤੋ ਕਰੇ। ਇਹ ਵੀ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਜੋ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਉਸ ਨੂੰ ਤੁਰੰਤ ਨਕੇਲ ਪਾਈ ਜਾਵੇ। ਸਾਥੀਆਂ ਨੇ ਜਮਹੂਰੀ ਅਤੇ ਧਰਮ ਨਿਰਪੱਖ ਸੋਚ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੇ ਸੰਵਿਧਾਨ ਦੀ ਰਾਖੀ ਅਤੇ ਜਮਹੂਰੀ ਅਧਿਕਾਰ ਉਪਰ ਬੀ.ਜੇ.ਪੀ. ਦੀ ਸਰਕਾਰ ਵਲੋਂ ਕੀਤੇ ਜਾ ਰਹੇ ਹਮਲਿਆਂ ਵਿਰੁੱਧ ਇਕਜੁੱਟ ਆਵਾਜ਼ ਬੁਲੰਦ ਕੀਤੀ ਜਾਵੇ।  

ਇਸ ਮੌਕੇ ਸਰਵ ਸਾਥੀ ਸੰਤੋਖ ਸਿੰਘ, ਮਹਿੰਦਰ ਸਿੰਘ, ਸੁੱਚਾ ਸਿੰਘ ਭੀਲੋਵਾਲ, ਪਰਸਨ ਸਿੰਘ, ਮਨਜੀਤ ਸਿੰਘ, ਬਲਰਾਜ ਸਿੰਘ ਬੈਂਸ ਲਹਿਲੀ ਕਲਾਂ, ਰਾਮ ਲਾਲ, ਬਲਵਿੰਦਰ ਸਿੰਘ, ਗੁਰਮੇਲ ਸਿੰਘ, ਪਲਵਿੰਦਰ ਸਿੰਘ ਵਿਰਦੀ, ਗੁਰਨਾਮ ਸਿੰਘ, ਧਰਮਪਾਲ, ਨਰਿੰਦਰ ਸਿੰਘ ਰਾਜਪੁਰ ਭਾਈਆ ਆਦਿ ਸ਼ਾਮਿਲ ਹੋਏ।  

LEAVE A REPLY

Please enter your comment!
Please enter your name here