ਸ਼ਿਵਪੁਰੀ ਸ਼ਮਸ਼ਾਨਘਾਟ ਨੂੰ ਹੋਰ ਬਿਹਰਤ ਬਣਾਉਣ ਲਈ ਵੱਡੀ ਪੱਧਰ ’ਤੇ ਕਰਵਾਏ ਜਾਣਗੇ ਵਿਕਾਸ ਕਾਰਜ: ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਆਪਣੀ ਵੱਖਰੀ ਪਹਿਚਾਣ ਰੱਖਣ ਵਾਲੇ ਹਰਿਆਣਾ ਰੋਡ, ਹੁਸ਼ਿਆਰਪੁਰ ਦੇ ਸ਼ਿਵਪੁਰੀ ਸ਼ਮਸ਼ਾਨਘਾਟ ਨੂੰ ਹੋਰ ਬਿਹਤਰ ਬਣਾਉਣ ਲਈ ਵੱਡੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾਣਗੇ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸ਼ਮਸ਼ਾਨਘਾਟ ਵਿਖੇ ਸਵਰਗੀ ਲਾਲਾ ਗੁੱਜਰ ਮੱਲ ਦੀ ਪ੍ਰਤਿਮਾ ਦਾ ਲੋਕ ਅਰਪਣ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਸੋਨਾਲੀਕਾ ਦੇ ਵਾਈਸ ਚੇਅਰਮੈਨ ਅੰਮ੍ਰਿਤ ਸਾਗਰ ਮਿੱਤਲ, ਐਡਵੋਕੇਟ ਮਨਿੰਦਰ ਸਿੰਘ, ਸ਼ਮਸ਼ਾਨਘਾਟ ਕਮੇਟੀ ਦੇ ਅਹੁਦੇਦਾਰ ਅਤੇ ਹੋਰ ਸ਼ਖਸੀਅਤਾਂ ਉਨ੍ਹਾਂ ਦੇ ਨਾਲ ਸਨ।

Advertisements

ਸਵਰਗੀ ਲਾਲਾ ਗੁੱਜਰ ਮੱਲ ਨੂੰ ਸ਼ਰਧਾਂਜ਼ਲੀ ਭੇਟ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸੋਚ ਬਹੁਤ ਵੱਡੀ ਸੀ ਅਤੇ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਅੱਜ ਇਥੇ ਉਨ੍ਹਾਂ ਦਾ ਪਰਿਵਾਰ ਵੀ ਅੱਜ ਸਾਡੇ ਵਿਚ ਮੌਜੂਦ ਹੈ।  ਉਨ੍ਹਾਂ ਕਿਹਾ ਕਿ ਇਸ ਸ਼ਮਸ਼ਾਨਘਾਟ ਦੀ ਬਿਹਤਰੀ ਲਈ ਅੰਮ੍ਰਿਤ ਸਾਗਰ ਮਿੱਤਲ, ਐਡਵੋਕੇਟ ਮਨਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਇਥੇ ਸਨਾਤਨ ਪਦਤੀ ਤਹਿਤ ਬਣਾਏ ਗਏ ਵੱਖ-ਵੱਖ ਸਥਾਨ ਬੇਹੱਦ ਵਿਲੱਖਣ ਹਨ। ਉਨ੍ਹਾਂ ਕਿਹਾ ਕਿ ਸ਼ਮਸ਼ਾਨਘਾਟ ਦੀ ਬਿਹਤਰੀ ਲਈ ਪ੍ਰਸ਼ਾਸਨਿਕ ਤੌਰ ’ਤੇ ਕਿਸੇ ਵੀ ਮਦਦ ਲਈ ਉਹ ਹਮੇਸ਼ਾ ਤਿਆਰ ਹਨ।

LEAVE A REPLY

Please enter your comment!
Please enter your name here