ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ 10 ਫਰਵਰੀ ਨੂੰ ਰੋਜਗਾਰ ਮੇਲਾ/ਪਲੇਸਮੈਂਟ ਕੈਂਪ ਦਾ ਆਯੋਜਨ

ਗੁਰਦਾਸਪੁਰ(ਦ ਸਟੈਲਰ ਨਿਊਜ਼): ਡਾ. ਨਿਧੀ ਕੁਮੰਧ ਬਾਭਾ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ 10 ਫਰਵਰੀ 2023 ਨੂੰ  ਜਿਲ੍ਹਾ ਰੋਜਗਾਰ ਦਫਤਰ ਵਿਖੇ ਇੱਕ ਰੋਜਗਾਰ ਮੇਲਾ/ਪਲੇਸਮੈਂਟ ਕੈਂਪ  ਦਾ ਆਯੋਜਨ ਕੀਤਾ ਰਿਹਾ ਹੈ।  ਰੋਜਗਾਰ ਮੇਲੇ ਵਿੱਚ ਰਾਕਸਾ ਸਕਿਉਰਟੀ ਸਰਵਿਸ ਲਿਮ:  ਕੰਪਨੀ   ਵਲੋਂ ਸਕਿਉਰਟੀ ਗਾਰਡ ਦੀ ਭਰਤੀ ਕੀਤੀ ਜਾਵੇਗੀ  । ਰਾਕਸਾ ਸਕਿਉਰਟੀ ਸਰਵਿਸ ਲਿਮ:  ਕੰਪਨੀ   ਨੂੰ  ਸਕਿਉਰਟੀ ਗਾਰਡ ਦੀ ਅਸਾਮੀ ਲਈ ਕੇਵਲ ਲੜਕਿਆ ਦੀ ਜਰੂਰਤ ਹੈ । ਸਕਿਉਰਟੀ ਗਾਰਡ ਦੀ ਭਰਤੀ ਲਈ ਘੱਟ ਤੋਂ ਘੱਟ ਯੋਗਤਾ 10ਵੀ ਪਾਸ, ਉਮਰ 18 ਤੋਂ 35 ਸਾਲ, ਕੱਦ 167 ਸੈ:ਮੀ ਅਤੇ ਭਾਰ 50 ਕਿਲੋ ਤੋਂ ਉਪਰ ਹੋਣਾ  ਚਾਹੀਦਾ ਹੈ । ਕੰਪਨੀ ਵਲੋਂ ਰੋਜਗਾਰ ਮੇਲੇ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆ ਦੀ ਇੰਟਰਵਿਊ ਲਈ ਜਾਵੇਗੀ।

Advertisements

ਜਿਲ੍ਹਾ ਰੋਜਗਾਰ ਅਫਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਕੰਪਨੀ ਵਲੋਂ ਚੁਣੇ ਗਏ ਪ੍ਰਾਰਥੀਆ ਨੂੰ 35 ਦਿਨਾਂ ਦੀ ਆਫ-ਲਾਈਨ ਟ੍ਰੇਨਿੰਗ ਰਾਕਸਾ ਅਕੈਡਮੀ, ਹਿੰਦੂਪੁਰ ਵਿਖੇ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ   ਟ੍ਰੇਨਿੰਗ ਮੁਕੰਮਲ ਹੋਣ ਤੋਂ ਬਾਅਦ 13000 ਤੋਂ 15000/- ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ । ਇਸ ਤੋਂ ਇਲਾਵਾ ਕੰਪਨੀ ਵਲੋਂ ਫੰਡ, ਬੋਨਸ ਆਦਿ ਵੀ ਦਿੱਤੇ ਜਾਂਦੇ ਹਨ । ਉਹਨਾਂ ਨੇ ਅੱਗੇ ਦੱਸਿਆ ਕਿ  ਚੁਣੇ ਗਏ ਪ੍ਰਾਰਥੀਆ ਨੂੰ  ਵੱਖ ਵੱਖ ਏਅਰਪੋਰਟ, ਮਲਟੀਨੈਸ਼ਨਲ ਕੰਪਨੀਆ ਆਦਿ ਵਿੱਚ ਜਾਬ ਮੁਹੱਈਆ ਕਰਵਾਈ ਜਾਵੇਗੀ।  ਉਨ੍ਹਾ ਕਿਹਾ ਕਿ ਵੱਧ ਤੋਂ ਵੱਧ ਪ੍ਰਾਰਥੀਆ ਨੂੰ ਰੋਜਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦਿਆ ਹੋਇਆ ਹਰ ਮਹੀਨੇ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ,  ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵਿਖੇ ਲਗਾਏ ਜਾ ਰਹੇ ਹਨ ਅਤੇ ਅਗਾਂਹ ਵੀ ਇਸੇ ਤਰ੍ਹਾ ਇਹ ਰੋਜਗਾਰ ਕੈਂਪ ਲਗਾਏ ਜਾਂਦੇ ਰਹਿਣਗੇ।

ਜਿਲ੍ਹਾ ਰੋਜਗਾਰ ਅਫਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਕਿਹਾ ਕਿ ਇਸ ਪਲੇਸਮੈਂਟ ਕੈਂਪ ਲਈ ਵੱਧ ਤੋਂ ਵੱਧ ਚਾਹਵਾਨ ਬੇਰੁਜਗਾਰ ਪ੍ਰਾਰਥੀ 10 ਫਰਵਰੀ 2023 ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਬਲਾਕ-ਬੀ, ਕਮਰਾ ਨੰ: 217 ਜਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ  ਵਿਖੇ ਸਵੇਰੇ 9:30 ਵਜੇ  ਪਹੁੰਚਣ ਅਤੇ  ਇਸਦਾ ਵੱਧ ਤੋਂ ਵੱਧ ਲਾਭ ਉੱਠਾ ਸਕਣ  ।

LEAVE A REPLY

Please enter your comment!
Please enter your name here