ਵਿਧਾਇਕ ਨਰਿੰਦਰ ਪਾਲ ਵੱਲੋਂ ਜਿ਼ਲ੍ਹੇ ਦੇ ਨੌਜਵਾਨ ਰਾਮਚੰਦਰ ਦਾ ਨਵੀਆਂ ਉਚਾਈਆਂ ਛੂਹਣ ‘ਤੇ ਸਨਮਾਨ

ਫਾਜਿਲ਼ਕਾ (ਦ ਸਟੈਲਰ ਨਿਊਜ਼): ਫਾਜਿ਼ਲਕਾ ਜਿ਼ਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਨੌਜਵਾਨ ਰਾਮਚੰਦਰ ਨੂੰ ਨਵੀਆਂ-ਨਵੀਆਂ ਉਚਾਈਆਂ ਛੁਹਣ ਬਦਲੇ  ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਵਧਾਈ ਦਿੱਤੀ ਗਈ ਅਤੇ ਸੁਨਹਿਰੇ ਭਵਿਖ ਦੀ ਕਾਮਨਾ ਵੀ ਕੀਤੀ ਗਈ। ਇਸ ਮੌਕੇ ਵਿਧਾਇਕ ਫਾਜ਼ਿਲਕਾ ਸ੍ਰੀ ਸਵਨਾ ਨੇ ਕਿਹਾ ਕਿ ਸਾਡੇ ਜ਼ਿਲ੍ਹੇ ਨੂੰ, ਸਾਡੇ ਸੂਬੇ ਨੂੰ  ਅਤੇ ਸਾਡੇ ਦੇਸ਼ ਨੂੰ ਅਜਿਹੇ ਨੌਜਵਾਨਾਂ ਦੀ ਲੋੜ ਹੈ ਜੋ ਦੇਸ਼ ਦਾ ਨਾਮ ਚਮਕਾਉਣ ਲਈ ਉਪਰਾਲੇ ਕਰਦੇ ਰਹਿੰਦੇ ਹਨ।

Advertisements

ਵਿਧਾਇਕ ਫਾਜ਼ਿਲਕਾ ਨੇ ਨੌਜਵਾਨ ਰਾਮ ਚੰਦਰ ਦੀ ਤਾਰੀਫ ਕਰਦਿਆਂ ਕਿਹਾ ਕਿ ਅਜਿਹੇ ਨੌਜਵਾਨਾਂ ਤੋਂ ਹੋਰਨਾਂ ਨੂੰ ਸਿਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਹਰ ਪੱਖੋਂ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਿਰਜਣ ਲਈ ਅਜਿਹੇ ਨੌਜਵਾਨਾਂ ਦੀ ਸੂਬੇ ਨੂੰ ਬਹੁਤ ਲੋੜ ਜਾਪਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵੱਲ ਜਾਣ ਦੀ ਬਜਾਏ ਸਾਨੂੰ ਖੇਡ ਗਤੀਵਿਧੀਆਂ ਨਾਲ ਜੁੜਨਾ ਚਾਹੀਦਾ ਹੈ।

ਦਸ ਦੇਈਏ ਕਿ ਜ਼ਿਲੇਹ ਦੇ ਨੌਜਵਾਨ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਚੋਟੀ ਦੀ ਉੱਚਾਈ 5895 ਮੀਟਰ ਹੈ। ਉਸਨੇ ਇਹ ਪ੍ਰਾਪਤੀ 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਕੀਤੀ।ਉਹ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਅਭਿਆਨ ਸਫਲਤਾ ਨਾਲ ਪੂਰੇ ਕਰ ਚੁੱਕਾ ਹੈ।
ਰਾਮਚੰਦਰ ਨੇ ਆਪਣੇ ਅਭਿਆਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੇ ਦਲ ਦੇ ਹੋਰ ਸਾਥੀਆਂ ਸਮੇਤ 21 ਜਨਵਰੀ ਨੂੰ ਕਿਲੀ ਏਅਰਪੋਰਟ ਪੁੱਜ਼ਾ ਤੇ ਇਕ ਦਿਨ ਦੇ ਆਰਾਮ ਤੋਂ ਬਾਅਦ 23 ਜਨਵਰੀ ਨੂੰ ਉਨ੍ਹਾਂ ਨੇ ਮੋਸੀ ਨਾਂਅ ਦੇ ਪਿੰਡ ਤੋਂ ਆਪਣੇ ਅਭਿਆਨ ਦੀ ਸ਼ੁਰੂਆਤ ਕਰਦਿਆਂ ਟਰੈਕਿੰਗ ਸ਼ੁਰੂ ਕੀਤੀ।
ਆਪਣੇ ਅਭਿਆਨ ਦੇ ਆਖਰੀ ਪੜਾਅ ਦੀ ਸ਼ੁਰੂਆਤ ਉਸਨੇ 25 ਜਨਵਰੀ ਦੀ ਰਾਤ ਨੂੰ ਕੀਬੋ ਬੇਸ ਕੈਂਪ ਤੋਂ ਕੀਤੀ। ਇਸਤੋਂ ਬਾਅਦ ਉਨ੍ਹਾਂ ਨੇ ਸਟੈਲਾ ਨਾ ਦੇ ਇਕ ਹੋਰ ਪੜਾਅ ਤੇ 350 ਫੁੱਟ ਵੱਡਾ ਤਿਰੰਗਾ ਲਹਿਰਾਇਆ। 26 ਜਨਵਰੀ ਦੇ ਸਵੇਰ 9:30 ਵਜੋਂ ਉੁਸ ਨੇ 19341 ਫੁੱਟ ਉੱਚੀ ਅਫਰੀਕਾ ਮਹਾਂਦੀਪ ਦੀ ਸਭ ਤੋਂ ਉੱਚੀ ਚੋਟੀ ਸਰ ਕਰ ਲਈ।

LEAVE A REPLY

Please enter your comment!
Please enter your name here