ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਲਗਾਇਆ ਵਿਸ਼ੇਸ਼ ‘ਲਾਈਫ ਸਕਿੱਲਜ਼’ ਸੈਮੀਨਾਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵੱਲੋਂ ਰਿਆਤ ਬਾਹਰਾ ਇੰਸਟੀਚਿਊਟ ਆਫ਼ ਮੈਨੇਜਮੈਂਟ ਹੁਸ਼ਿਆਰਪੁਰ ਵਿਖੇ ਅੱਜ ਇਕ ਰੋਜ਼ਾ ਵਿਸ਼ੇਸ਼ ‘ਲਾਈਫ ਸਕਿੱਲਜ਼’ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਕਾਲਜ ਦੇ ਮੈਨੇਜਮੈਂਟ ਦੇ 70 ਵਿਦਿਆਰਥੀਆਂ ਵੱਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ। ਇਸ ਮੌਕੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਮਾਹਿਰ ਐਚ. ਓ. ਡੀ ਅਤੇ ਸਹਾਇਕ ਪ੍ਰੋਫੈਸਰ ਸਾਫਟ ਸਕਿੱਲਜ਼ ਵਿਭਾਗ ਡਾ. ਸਚਿਨ ਸੱਧਰਾ ਨੇ ਵਿਦਿਆਥੀਆਂ ਨੂੰ ਲਾਈਫ ਸਕਿੱਲਜ਼ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਸਾਰੇ ਉਹ ਹੁਨਰ ਹਨ, ਜੋ ਕਿਸੇ ਵੀ ਵਿਦਿਆਰਥੀ ਵੱਲੋਂ ਨਾ ਕੇਵਲ ਆਪਣੇ ਕੰਮ ਵਾਲੇ ਖੇਤਰ ਵਿਚ ਬਲਕਿ ਆਪਣੇ ਰੋਜ਼ਾਨਾ ਜੀਵਨ ਵਿਚ ਵੀ ਵਰਤੇ ਜਾਂਦੇ ਹਨ।  ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਵਰਤੋਂ ਕਰਕੇ ਵਿਦਿਆਰਥੀ ਆਪਣੀ ਰੋਜ਼ਗਾਰ ਯੋਗਤਾ ਅਤੇ ਕੰਮ ਦੀ ਸਮਰੱਥਾ ਨੂੰ ਵਧਾਉਂਦੇ ਹੋਏ ਇਕ ਚੰਗਾ ਜੀਵਨ ਜੀਊਣ ਦੇ ਯੋਗ ਬਣਦੇ ਹਨ।

Advertisements

ਇਸ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਦੇ ਪਲੇਸਮੈਂਟ ਅਫ਼ਸਰ ਰਾਕੇਸ਼ ਕੁਮਾਰ ਵੱਲੋਂ ਵਿਦਿਆਰਥੀਆਂ ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਅਤੇ ਇਸ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ, ਜਿਵੇਂ ਬੱਚਿਆਂ ਦੇ ਭਵਿੱਖ ਦੇ ਕਰੀਅਰ ਲਈ ਕੀਤੀ ਜਾਂਦੀ ਕਰੀਅਰ ਕਾਊਂਸÇਲੰਗ, ਪਲੇਸਮੈਂਟ ਸੈੱਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲੇ, ਸਵੈ-ਰੋਜ਼ਗਾਰ ਸਕੀਮਾਂ, ਸ਼ਾਰਟ ਟਰਮ ਤਕਨੀਕੀ ਕੋਰਸਾਂ ਆਦਿ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਨੌਕਰੀਆਂ ਅਤੇ ਬੈਂਕਿੰਗ ਸੈਕਟਰ ਦੀਆਂ ਨੌਕਰੀਆਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਉਹ ਰੋਜ਼ਗਾਰ ਦਫ਼ਤਰ ਦੀ ਮੋਬਾਈਲ ਐਪ ‘ਡੀ. ਬੀ. ਬੀ. ਈ ਆਨਲਾਈਨ’ ਨੂੰ ਗੂੁਗਲ ਪਲੇਅ ਸਟੋਰ ਰਾਹੀਂ ਡਾਊਨਲੋਡ ਕਰਕੇ ਘਰ ਬੈਠੇ ਹੀ ਪ੍ਰਾਈਵੇਟ ਨੌਕਰੀਆਂ ਦੀ ਭਰਤੀ ਅਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਮੋਬਾਈਲ ਐਪ ਰਾਹੀਂ ਉਹ ਸਵੈ-ਰੋਜ਼ਗਾਰ ਲੋਨ ਲਈ ਵੀ ਅਪਲਾਈ ਕਰ ਸਕਦੇ ਹਨ ਅਤੇ ਹੋਰ ਵੀ ਬਹੁਤ ਸਾਰੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।

LEAVE A REPLY

Please enter your comment!
Please enter your name here