13 ਫਰਵਰੀ ਤੋਂ ਸਿਹਤ ਵਿਭਾਗ ਸ਼ੁਰੂ ਕਰੇਗਾ ਵਿਸ਼ੇਸ਼ ਟੀਕਾਕਰਨ ਹਫਤਾ ਅਭਿਆਨ

ਫਾਜ਼ਿਲਕਾ (ਦ ਸਟੈਲਰ ਨਿਊਜ਼): ਸਿਹਤ ਵਿਭਾਗ ਵੱਲੋਂ ਪੂਰੇ ਪੰਜਾਬ ਵਿੱਚ ਪੰਜ ਸਾਲ ਤੱਕ ਦੇ ਬੱਚਿਆਂ ਦੇ ਲਈ ਵਿਸ਼ੇਸ਼ ਟੀਕਾਕਰਨ ਹਫਤਾ 13 ਫਰਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਜੋ ਕਿ 17 ਫਰਵਰੀ ਤੱਕ ਚਲੇਗਾ। ਇਸ ਸਬੰਧੀ ਸੀਐਚਸੀ ਡਬਵਾਲਾ ਵਿਖੇ ਆਸ਼ਾ ਵਰਕਰਾਂ ਦੀ ਮੀਟਿੰਗ ਕੀਤੀ ਗਈ। ਇਸ ਬਾਰੇ ਹਦਾਇਤਾ ਜਾਰੀ ਕਰਦੇ ਹੋਏ ਐਸਐਮਓ ਡਾ. ਪੰਕਜ ਚੌਹਾਨ ਨੇ ਦੱਸਿਆ ਕਿ ਇਸ ਅਭਿਆਨ ਨੂੰ ਚਲਾੳਣ ਦਾ ਮਕਸਦ ਪੰਜ ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਕਿਸੇ ਕਾਰਨਾਂ ਕਰਕੇ ਰਹਿ ਗਿਆ ਹੋਏ ਉਨ੍ਹਾਂ ਬੱਚਿਆ ਨੂੰ ਪਹਿਲ ਦੇ ਅਧਾਰ ਤੇ ਕਵਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਝੁਗੀ ਝੋਪੜੀ, ਮਾਈਗ੍ਰੇਟਰੀ ਏਰਿਆ, ਅਨਾਥ ਆਸਰਮ ਆਦਿ ਘੱਟ ਟੀਕਾਕਰਨ ਵਾਲੇ ਪਿੰਡਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਸਿਹਤ ਵਿਭਾਗ ਦੇ ਕਰਮਚਾਰੀ, ਆਸ਼ਾ ਵਰਕਰ ਦੀ ਮਦਦ ਨਾਲ ਬੱਚਿਆ ਨੂੰ ਕਵਰ ਕੀਤਾ ਜਾਵੇਗਾ।

Advertisements

ਬਲਾਕ ਮਾਸ ਮੀਡੀਆ ਇੰਚਾਰਜ ਦਿਵੇਸ਼ ਕੁਮਾਰ ਨੇ ਦੱਸਿਆ ਕਿ ਪੰਜ ਸਾਲ ਤੱਕ ਦੇ ਬੱਚਿਆ ਦਾ ਟੀਕਾਕਰਨ ਤੋਂ ਇਲਾਵਾ ਟੀਕਾਕਰਨ ਵਾਲੀ ਗਰਭਵਤੀ ਔਰਤਾ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਟਾਫ ਵੱਲੋਂ ਪਿੰਡਾਂ ਦੀ ਲਿਸਟ ਤੇ ਬੱਚਿਆ ਦਾ ਡਾਟਾ ਮੰਗਿਆ ਗਿਆ ਹੈ।  ਟੀਕਾਕਰਨ ਕੈਂਪ ਵਿੱਚ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ ਤਾ ਜੋ ਬੱਚਿਆਂ ਨੂੰ ਬਿਮਾਰੀ ਤੋਂ ਬਚਾਇਆ ਜਾ ਸਕੇ। ਇਸ ਮੌਕੇ ਗੁਰਿੰਦਰ ਕੌਰ,  ਪ੍ਰਕਾਸ਼  ਸਿੰਘ ਤੇ ਵਿਨੋਦ ਕੁਮਾਰ ਆਦਿ ਤੋਂ ਇਲਾਵਾ ਆਸ਼ਾ ਵਰਕਰ ਮੌਜੂਦ ਸਨ।

LEAVE A REPLY

Please enter your comment!
Please enter your name here