ਪਟਿਆਲਾ ਦੇ ਵਿਰਾਸਤੀ ਸਥਾਨਾਂ ਦੀ ਜਾਣਕਾਰੀ ਦੇਣ ਲਈ ਕਿਊਆਰ ਕੋਡ ਕਰਨਗੇ ਮਦਦ: ਸਾਕਸ਼ੀ ਸਾਹਨੀ

ਪਟਿਆਲਾ, (ਦ ਸਟੈਲਰ ਨਿਊਜ਼): ਪਟਿਆਲਾ ਹੈਰੀਟੇਜ ਫੈਸਟੀਵਲ-2023 ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪਟਿਆਲਾ ਫਾਊਂਡੇਸ਼ਨ ਵੱਲੋਂ 12 ਫਰਵਰੀ ਨੂੰ ਸਵੇਰੇ 9 ਵਜੇ ਸ਼ਾਹੀ ਸਮਾਧਾਂ ਤੋਂ ਸ਼ੁਰੂ ਹੋਣ ਵਾਲੀ ਹੈਰੀਟੇਜ ਵਾਕ (ਵਿਰਾਸਤੀ ਸੈਰ) ਸਾਡੀ ਨੌਜਵਾਨ ਪੀੜ੍ਹੀ ਤੇ ਆਮ ਨਾਗਰਿਕਾਂ ਨੂੰ ਸ਼ਹਿਰ ਦੇ ਵਿਰਾਸਤੀ ਸਥਾਨਾਂ ਦੀ ਸੈਰ ਕਰਵਾਏਗੀ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸ਼ਾਹੀ ਸਮਾਧਾਂ ਤੋਂ ਲੈਕੇ ਕਿਲਾ ਮੁਬਾਰਕ ਤੱਕ ਸਾਰੀਆਂ ਅਹਿਮ ਥਾਂਵਾਂ ਉਤੇ ਨਗਰ ਨਿਗਮ ਵੱਲੋਂ ਕਿਊਆਰ ਕੋਡ ਵਾਲੇ ਬੋਰਡ ਲਗਾ ਦਿੱਤੇ ਗਏ ਹਨ, ਜਿਨ੍ਹਾਂ ਨੂੰ ਫੋਨ ਰਾਹੀਂ ਸਕੈਨ ਕਰਨ ‘ਤੇ ਉਸ ਥਾਂ ਬਾਰੇ ਮੁਢਲੀ ਜਾਣਕਾਰੀ ਪੰਜਾਬੀ ਅਤੇ ਅੰਗਰੇਜੀ ਵਿੱਚ ਪੜ੍ਹੀ ਜਾ ਸਕੇਗੀ।

Advertisements

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਸ਼ਹਿਰ ਦੀ ਢਾਈ ਸ਼ਤਾਬਦੀਆਂ ਪੁਰਾਣੀ ਵਿਰਾਸਤ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹੈਰੀਟੇਜ ਫੈਸਟੀਵਲ ਅਹਿਮ ਸਾਬਤ ਹੋ ਰਿਹਾ ਹੈ, ਇਸੇ ਤਹਿਤ ਹੀ ਵਿਰਾਸਤੀ ਸੈਰ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਉਪਰਾਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੰਗਲਾ ਪੰਜਾਬ, ਬਣਾਉਣ ਦੇ ਲਏ ਗਏ ਸੁਪਨੇ ਨੂੰ ਸਾਕਾਰ ਕਰਨ ਦੇ ਯਤਨਾਂ ਦਾ ਹੀ ਇੱਕ ਹਿੱਸਾ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 12 ਫਰਵਰੀ ਨੂੰ ਪਟਿਆਲਾ ਫਾਊਂਡੇਸ਼ਨ ਰਾਹੀਂ ਕਰਵਾਈ ਜਾਣ ਵਾਲੀ ਵਿਰਾਸਤੀ ਸੈਰ ਪਟਿਆਲਾ ਦੀਆਂ ਸ਼ਾਹੀ ਸਮਾਧਾਂ ਤੋਂ ਕਿਲਾ ਮੁਬਾਰਕ ਤੱਕ ਸ਼ਹਿਰ ਦੇ ਅੰਦਰ-ਅੰਦਰ ਬਣੇ ਹੋਏ ਵਿਰਾਸਤੀ ਰਸਤੇ ਤੋਂ ਹੁੰਦੇ ਹੋਏ ਪੁਰਾਣੇ ਸ਼ਹਿਰ ਦੀ ਸੈਰ ਕਰੇਗੀ। ਤੇ ਇਸ ‘ਚ ਸ਼ਾਮਲ ਵਿਦਿਆਰਥੀਆਂ ਤੇ ਆਮ ਸ਼ਹਿਰੀਆਂ ਨੂੰ ਰਸਤੇ ‘ਚ ਆਏ ਹਰ ਸਥਾਨ ਦਾ ਮਹੱਤਵ ਦੱਸਿਆ ਜਾਵੇਗਾ।

LEAVE A REPLY

Please enter your comment!
Please enter your name here