Thursday, October 29, 2026
Home Latest ਵਧੀਕ ਜ਼ਿਲਾ ਮੈਜਿਸਟਰੇਟ ਨੇ ਮਨਾਹੀ ਦੇ ਹੁਕਮ ਜਾਰੀ ਕੀਤੇ

ਵਧੀਕ ਜ਼ਿਲਾ ਮੈਜਿਸਟਰੇਟ ਨੇ ਮਨਾਹੀ ਦੇ ਹੁਕਮ ਜਾਰੀ ਕੀਤੇ

ਗੁਰਦਾਸਪੁਰ(ਦ ਸਟੈਲਰ ਨਿਊਜ਼): ਡਾ. ਨਿਧੀ ਕੁਮੁਦ ਬਾਮਬਾ, ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਹੈ ਕਿ ਕੇਂਦਰੀ ਜੇਲ ਗੁਰਦਾਸਪੁਰ ਵਿੱਚ ਕੋਈ ਵੀ ਵਿਅਕਤੀ ਜੇਲ ਅਥਾਰਟੀ ਦੀ ਆਗਿਆ ਤੋਂ ਬਿਨਾਂ ਅੰਦਰ ਨਹੀਂ ਜਾ ਸਕਦਾ ਅਤੇ ਹਵਾਲਾਤੀਆਂ ਅਤੇ ਕੈਦੀਆਂ ਨਾਲ ਮੁਲਾਕਾਤ ਕਰਨ ਜਾਣ ਸਮੇਂ ਕੋਈ ਵੀ ਵਿਅਕਤੀ ਆਪਣੇ ਨਾਲ ਅਜਿਹੀ ਕੋਈ ਵਸਤੂ, ਹਥਿਆਰ ਆਦਿ ਨਾਲ ਲੈ ਕੇ ਨਹੀਂ ਜਾਵੇਗਾ, ਜੋ ਪੰਜਾਬ ਪਿਰਜਨਸ ਰੂਲ-2022 ਜਾਂ ਹੋਰ ਅਜਿਹੇ ਹੋਰ ਕਾਨੂੰਨਾਂ ਤਹਿਤ ਮਨਾਂ ਕੀਤੇ ਗਏ ਹਨ।

Advertisements

ਵਧੀਕ ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਇਹ ਹੁਕਮ ਜੇਲ ਦੇ ਅੰਦਰ ਹਵਾਲਾਤੀਆਂ ਤੇ ਕੈਦੀਆਂ ਦੀ ਸੁਰੱਖਿਆ ਦੇ ਨਾਲ ਜੇਲ ਤੋਂ ਬਾਹਰ ਆਮ ਜਨਤਾ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤੇ ਗਏ ਹਨ। ਉਨਾਂ ਕਿਹਾ ਕਿ ਮਨਾਹੀ ਦੇ ਇਨਾਂ ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮਨਾਹੀ ਦੇ ਇਹ 13 ਫਰਵਰੀ 2023 ਤੋਂ 13 ਅਪ੍ਰੈਲ 2023 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here