Sunday, November 1, 2026
Home Punjab ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਐਕਸਟਰਾ ਮੋਡੀਫਿਕੇਸ਼ਨ ਕੀਤੇ ਵਾਹਨਾਂ ‘ਤੇ ਪਾਬੰਦੀ ਲਗਾਈ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਐਕਸਟਰਾ ਮੋਡੀਫਿਕੇਸ਼ਨ ਕੀਤੇ ਵਾਹਨਾਂ ‘ਤੇ ਪਾਬੰਦੀ ਲਗਾਈ

ਗੁਰਦਾਸਪੁਰ(ਦ ਸਟੈਲਰ ਨਿਊਜ਼): ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਫ਼ੌਜਦਾਰੀ ਜ਼ਾਬਤਾ-1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿਚ ਅਜਿਹੇ ਵਾਹਨ ਜੋ ਸੜਕ ਨੂੰ ਰੋਕਦੇ ਹੋਣ/ਆਵਾਜਾਈ ਵਿੱਚ ਵਿਗਨ ਪਾਉਂਦੇ ਹੋਣ, ਦੇ ਚੱਲਣ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।

Advertisements

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਮਾਨਹੀ ਦੇ ਇਹ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਦੇਖਣ ਵਿੱਚ ਆਇਆ ਹੈ ਕਿ ਕਈ ਵਾਹਨ ਜਿਨ੍ਹਾਂ ਦੀ ਐਕਸਟਰਾ ਮੋਡੀਫਿਕੇਸ਼ਨ ਕੀਤੀ ਗਈ ਹੁੰਦੀ ਹੈ ਅਤੇ ਸੜਕ ਨੂੰ ਬਲਾਕ ਕਰਦੇ ਹਨ ਅਤੇ ਲਾਨ ਹੀ ਓਥੇ ਕਈ ਵਾਹਨ ਓਵਰਲੋਡ ਵੀ ਹੁੰਦੇ ਹਨ। ਇਸ ਤੋਂ ਇਲਾਵਾ ਕਈ ਵਾਹਨ ਰੰਗ ਬਰੰਗੀਆਂ ਤੇਜ਼ ਲਾਈਟਾਂ ਲਗਾ ਕੇ ਚੱਲਦੇ ਹਨ, ਜਿਸ ਨਾਲ ਦੁਰਘਟਨਾਵਾਂ ਵਾਪਰਦੀਆਂ ਹਨ ਅਤੇ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਰਹਿੰਦਾ ਹੈ। ਇਸ ਲਈ ਅਜਿਹੇ ਵਹੀਕਲਾਂ ਨੂੰ ਸੜਕ ‘ਤੇ ਚਲਾਏ ਜਾਣ ‘ਤੇ ਰੋਕ ਲਗਾਉਣੀ ਜ਼ਰੂਰੀ ਹੈ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਐਕਸਟਰਾ ਮੋਡੀਫਿਕੇਸ਼ਨ ਕੀਤੇ ਵਾਹਨਾਂ ‘ਤੇ ਪਾਬੰਦੀ ਲਗਾਉਂਦੇ ਹੋਏ ਕਿਹਾ ਹੈ ਕਿ ਜੇਕਰ ਕੋਈ ਅਜਿਹਾ ਵਾਹਨ ਸੜਕ ‘ਤੇ ਪਾਇਆ ਗਿਆ ਤਾਂ ਉਨ੍ਹਾਂ ਵਾਹਨਾਂ ਨੂੰ ਜ਼ਬਤ ਕਰਨ ਦੇ ਨਾਲ-ਨਾਲ ਵਾਹਨ ਚਾਲਕ ‘ਤੇ ਮੋਟਰ ਵਾਹਨ ਐਕਟ ਦੀਆਂ ਧਰਾਵਾਂ ਤਹਿਤ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮਨਾਹੀ ਦਾ ਇਹ ਹੁਕਮ 13 ਫਰਵਰੀ 2023 ਤੋਂ 13 ਅਪ੍ਰੈਲ 2023 ਤੱਕ ਲਾਗੂ ਰਹੇਗਾ।    

LEAVE A REPLY

Please enter your comment!
Please enter your name here