ਵਿਦੇਸ਼ ਭੇਜਣ ਦੇ ਨਾਮ ਤੇ ਲੱਖਾਂ ਦੀ ਠੱਗੀ ਮਾਰ ਕਾਮੇਡੀਅਨ ਕਾਕੇ ਸ਼ਾਹ ਹੋਇਆ ਵਿਦੇਸ਼ ਫਰਾਰ 

ਜਲੰਧਰ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਪੰਜਾਬ ਦੇ ਮਸ਼ਹੂਰ ਕਾਮੇਡੀਅਨ ਕਾਕੇ ਸ਼ਾਹ ਵਲੋਂ  ਕੀਤੀ ਧੋਖਾਧੜੀ ਨੂੰ ਲੈ ਕੇ ਪੀੜਤ ਪਰਿਵਾਰ ਨੇ ਪੁਲਿਸ ਕਮਿਸ਼ਨਰ ਨਾਲ ਗੱਲਬਾਤ ਕੀਤੀ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਕਾਮੇਡੀਅਨ ਕਾਕੇ ਸ਼ਾਹ ਨੇ ਸਾਨੂੰ ਵਿਦੇਸ਼ ਭੇਜਣ ਦੇ ਨਾਂ‘ਤੇ ਠੱਗੀ ਮਾਰ ਕੇ ਵਿਦੇਸ਼ ਭੱਜ ਗਿਆ ਹੈ। ਪੀੜਤ ਨਵਨੀਤ ਨੇ ਦੱਸਿਆ ਕਿ ਕਾਮੇਡੀਅਨ ਕਾਕੇ ਸ਼ਾਹ ਨੇ ਮੈਨੂੰ ਵਿਦੇਸ਼ ਭੇਜਣ ਦਾ ਵਾਅਦਾ ਕੀਤਾ ਸੀ। ਜਿਸ ਤੋਂ ਬਾਅਦ ਉਸ ਨੇ 10 ਲੱਖ ਰੁਪਏ ਦੀ ਮੰਗ ਕੀਤੀ। ਉਨ੍ਹਾਂ ਨੇ ਦੱਸਿਆ ਹੈ ਕਿ ਅਸੀਂ ਕਾਕੇ ਸ਼ਾਹ ਨੂੰ 6 ਲੱਖ ਰੁਪਏ ਦੇ ਦਿੱਤੇ ਪਰ ਬਾਅਦ ਵਿੱਚ ਬਾਕੀ 4 ਲੱਖ ਵੀਜ਼ਾ ਆਉਣ ਉੱਤੇ ਦੇਣੇ ਸਨ।

Advertisements

ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਪਰ ਕਾਕੇ ਸ਼ਾਹ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਕਾਕੇ ਸ਼ਾਹ ਨੇ ਕਈ ਵਾਰ ਧਮਕੀ ਵੀ ਦਿੱਤੀ ਹੈ ਕਿ ਮੇਰੀ ਪਹੁੰਚ ਬਹੁਤ ਉੱਚੀ ਹੈ, ਪੁਲਿਸ ਵੀ ਮੇਰਾ ਕੋਈ ਨੁਕਸਾਨ ਨਹੀਂ ਕਰ ਸਕਦੀ। ਉਨ੍ਹਾਂ ਨੇ ਦੱਸਿਆ ਹੈ ਕਿ ਪੁਲਿਸ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਦੇਕੇ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਕਾਮੇਡੀਅਨ ਕਾਕੇ ਸ਼ਾਹ ਨੂੰ ਗ੍ਰਿਫ਼ਤਾਰ ਕਰਕੇ ਸਾਡੇ ਰੁਪਏ ਵਾਪਸ ਕਰਵਾਏ ਜਾਣ ਤੇ ਸਾਨੂੰ ਇਨਸਾਫ ਦਿੱਤਾ ਜਾਵੇ 

LEAVE A REPLY

Please enter your comment!
Please enter your name here