16 ਫਰਵਰੀ ਨੂੰ ਸਵੈ-ਰੋਜ਼ਗਾਰ ਲੋਨ ਮੇਲਾ-ਕਮ-ਜਾਗਰੁਕਤਾ ਕੈਂਪ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ  16 ਫਰਵਰੀ 2023 ਨੂੰ ਬੀ.ਡੀ.ਪੀ.ਓ. ਦਫਤਰ ਬਲਾਕ-1 ਟਾਂਡਾ ਰੋਡ ਹੁਸ਼ਿਆਰਪੁਰ ਵਿਖੇ ਸਵੇਰੇ 10 ਵਜੇ ਸਵੈ-ਰੋਜ਼ਗਾਰ ਸਕੀਮਾਂ ਤਹਿਤ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਸਵੈ-ਰੋਜ਼ਗਾਰ ਲੋਨ ਮੇਲਾ-ਕਮ-ਜਾਗਰੁਕਤਾ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਹੁਸ਼ਿਆਰਪੁਰ ਦਰਬਾਰਾ ਸਿੰਘ ਨੇ ਦੱਸਿਆ ਕਿ ਇਸ ਸਵੈ-ਰੋਜ਼ਗਾਰ ਲੋਨ ਮੇਲੇ-ਕਮ-ਜਾਗਰੁਕਤਾ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਜਿਵੇਂ ਕਿ ਜ਼ਿਲ੍ਹਾ ਉਦਯੋਗ ਕੇਂਦਰ, ਜ਼ਿਲ੍ਹਾ ਲੀਡ ਬੈਂਕ ਮੈਨੇਜਰ, ਡੇਅਰੀ ਵਿਕਾਸ ਵਿਭਾਗ, ਮੱਛੀ ਪਾਲਣ ਵਿਭਾਗ, ਪੰਜਾਬ ਅਨੁਸੂਚਿਤ ਜਾਤੀਆਂ ਕਾਰਪੋਰੇਸ਼ਨ, ਬੈਕਫਿੰਕੋਂ ਅਤੇ ਸੀ.ਐਸ.ਸੀ ਸੈਂਟਰ ਵਲੋਂ ਸ਼ਾਮਿਲ ਹੋ ਕੇ ਬੇਰੋਜ਼ਗਾਰ ਪ੍ਰਾਰਥੀ ਜੋ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਹਨ, ਉਨ੍ਹਾਂ ਦੀਆਂ ਪ੍ਰਤੀ ਬੇਨਤੀਆਂ ਲੈ ਕੇ ਲੋਨ ਅਪਲਾਈ ਕਰਵਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜਿਹੜੇ ਨੌਜਵਾਨ ਸਰਕਾਰ ਦੀਆਂ ਸਕੀਮਾਂ ਤਹਿਤ ਮੁਫ਼ਤ ਸਕਿੱਲ ਕੋਰਸ ਕਰਨ ਦੇ ਚਾਹਵਾਨ ਹਨ ਅਤੇ ਸਰਕਾਰ ਦੀਆਂ ਹੋਰ ਸਕੀਮਾਂ ਜਿਨ੍ਹਾਂ ਤੋਂ ਨੌਜਵਾਨ ਫਾਇਦਾ ਲੈ ਸਕਦੇ ਹਨ, ਉਨ੍ਹਾਂ ਨਾਲ ਸਬੰਧਤ ਵਿਭਾਗ ਜਿਵੇਂ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਹੁਸ਼ਿਆਰਪੁਰ, ਫੂਡ ਕਰਾਫਟ ਸੰਸਥਾ ਹੁਸ਼ਿਆਰਪੁਰ, ਆਰ.ਸੇਟੀ. ਸੰਸਥਾ ਹੁਸ਼ਿਆਰਪੁਰ ਅਤੇ ਕਿਰਤ ਵਿਭਾਗ ਆਪਣੇ-ਆਪਣੇ ਵਿਭਾਗਾਂ ਦੀਆਂ ਸਕੀਮਾਂ ਬਾਰੇ ਨੌਜਵਾਨਾਂ ਨੂੰ ਜਾਣਕਾਰੀ ਦੇਣਗੇ ਅਤੇ ਉਨ੍ਹਾਂ ਵੱਲੋਂ ਮੌਕੇ ’ਤੇ ਹੀ ਚਾਹਵਾਨ ਨੌਜਵਾਨਾਂ ਦੀ ਇਨਰੋਲਮੈਂਟ ਕੀਤੀ ਜਾਵੇਗੀ।     

Advertisements

ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਹੁਨਰ ਵਿਕਾਸ ਅਤੇ ਟ੍ਰੇਨਿੰਗ ਅਫਸਰ ਗੁਰਮੇਲ ਸਿੰਘ ਵਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਪੜ੍ਹਾਈ ਦੇ ਅਸਲ ਦਸਤਾਵੇਜ਼ ਅਤੇ ਫੋਟੋ ਕਾਪੀਆਂ, ਅਧਾਰ ਕਾਰਡ, ਦੋ ਪਾਸਪੋਰਟ ਸਾਈਜ ਫੋਟੋ ਲੈ ਕੇ ਇਸ ਕੈਂਪ ਵਿੱਚ ਸਮੇਂ ਸਿਰ ਸ਼ਾਮਿਲ ਹੋਣ।

LEAVE A REPLY

Please enter your comment!
Please enter your name here