ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਦੇ ਮੈਂਬਰ ਸ਼ਿਕਾਇਤਾ ਦਾ ਨਿਪਟਾਰਾ ਕਰਨ ਲਈ ਪਹੁੰਚੇ ਫਾਜ਼ਿਲਕਾ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਦੇ ਮੈਂਬਰ ਲਾਲ ਹੁਸੈਨ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਿਤ ਲੋਕਾਂ ਦੀਆਂ ਸ਼ਿਕਾਇਤਾ ਦਾ ਨਿਪਟਾਰਾ ਕਰਨ ਲਈ ਫਾਜ਼ਿਲਕਾ ਪਹੁੰਚੇ। ਇਸ ਦੌਰਾਨ ਉਨ੍ਹਾਂ ਵੱਲੋਂ ਘੱਟ ਗਿਣਤੀ ਨਾਲ ਸਬੰਧਿਤ ਲੋਕਾਂ ਨੂੰ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ, ਸਿੱਖਿਆ ਸੰਸਥਾਵਾਂ ਵਿੱਚ ਰਾਖਵਾਂਕਰਨ, ਵਜ਼ੀਫ਼ੇ, ਸਗਨ ਸਕੀਮ ਸਮੇਤ ਹੋਰ ਭਲਾਈ ਸਕੀਮਾਂ ਤੋਂ ਇਲਾਵਾ ਉਨ੍ਹਾਂ ਨਾਲ ਹੁੰਦੀਆਂ ਕਥਿਤ ਵਧੀਕੀਆਂ ਆਦਿ ਸਬੰਧੀ ਸਬੰਧਿਤ ਵਿਭਾਗੀ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਘੱਟ ਗਿਣਤੀ ਤੇ ਲੋਕ ਭਲਾਈ ਯੁਵਾ ਦਲ ਮੁਹੱਬਤ ਮੇਹਰਬਾਨ, ਚੇਅਰਮੈਨ ਮਾਝਾ ਜੋਨ ਘੱਟ ਗਿਣਤੀ ਲੋਕ ਭਲਾਈ ਯੁਵਾ ਦਲ ਸਤਨਾਮ ਸਿੰਘ ਮਨਨ ਅਤੇ ਜ਼ਿਲ੍ਹਾ ਪ੍ਰਧਾਨ ਘੱਟ ਗਿਣਤੀ ਲੋਕ ਭਲਾਈ ਯੁਵਾ ਦਲ ਸੰਦੀਪ ਕੁਮਾਰ ਨਾਗਰ ਵੀ ਹਾਜ਼ਰ ਸਨ।

Advertisements

ਇਸ ਦੌਰਾਨ ਮੈਂਬਰ ਘੱਟ ਗਿਣਤੀ ਲਾਲ ਹੁਸੈਨ ਵੱਲੋਂ ਜ਼ਿਲ੍ਹੇ ਦੇ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਸਮੱਸਿਆ ਦੇ ਹੱਲ ਲਈ ਪੁਲਿਸ ਅਤੇ ਹੋਰ ਵਿਭਾਗੀ ਅਧਿਕਾਰੀਆਂ ਨੂੰ ਬਣਦੀ ਕਾਰਵਾਈ ਕਰਨ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਵੱਲੋਂ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਰਾਖੀ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਘੱਟ ਗਿਣਤੀ ਕਮਿਸ਼ਨ ਦੀ ਸਥਾਪਨਾ ਦਾ ਮਕਸਦ ਦੇਸ਼ ਅੰਦਰ ਰਹਿ ਰਹੇ ਵੱਖ-ਵੱਖ ਘੱਟ ਗਿਣਤੀ ਸਮੁਦਾਇਆਂ ਦੀ ਭਲਾਈ, ਉਨ੍ਹਾਂ ਦੀ ਸੁਰੱਖਿਆ  ਅਤੇ ਉਨ੍ਹਾਂ ਨੂੰ ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ ਤਾਂ ਜੋ ਘੱਟ ਗਿਣਤੀ ਫ਼ਿਰਕੇ ਵੀ ਬਾਕੀ ਵਰਗਾਂ ਵਾਂਗ ਤਰੱਕੀ ਕਰਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਹੋਰ ਉੱਚਾ ਹੋਵੇ। ਉਨ੍ਹਾਂ ਨੇ ਪੁਲਸ ਵਿਭਾਗ ਸਮੇਤ ਸਾਰੇ ਵਿਭਾਗਾਂ ਨੂੰ ਕਿਹਾ ਕਿ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਵੇ ਅਤੇ ਸਮਾਜ ਵਿੱਚ ਹੋਣ ਵਾਲੇ ਹਰ ਪ੍ਰਕਾਰ ਦੇ ਵਿਤਕਰੇ ਨੂੰ ਰੋਕਿਆ ਜਾਵੇ। ਇਸ ਮੌਕੇ ਭਲਾਈ ਅਫਸਰ ਅਸੋਕ ਕੁਮਾਰ ਅਤੇ ਪੀਏ ਵਿਰਸਾ ਸਿੰਘ ਹੰਸ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here