ਮਾਤਰੀ ਮੌਤਾਂ ਦਾ ਰੀਵਿਓ ਕਰਨ ਲਈ ਮੈਟਰਨਲ ਡੈਥ ਰੀਵਿਓ ਕਮੇਟੀ ਦੀ ਹੋਈ ਮੀਟਿੰਗ

ਹੁਸਿ਼ਆਰਪੁਰ, (ਦ ਸਟੈਲਰ ਨਿਊਜ਼)।  ਜੱਚਾ-ਬੱਚਾ ਸਿਹਤ ਸੇਵਾਂਵਾਂ ਅਧੀਨ ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਂਵਾਂ ਅਤੇ ਔਰਤਾਂ ਦੀ ਮਾਤਰੀ ਮੌਤ ਦਰ ਵਿੱਚ ਸੁਧਾਰ ਲਿਆਉਣ ਲਈ ਨੈਸ਼ਨਲ ਹੈਲਥ ਮਿਸ਼ਨ ਤਹਿਤ ਜ਼ਿਲ੍ਹਾ ਪੱਧਰ ਤੇ ਮਾਤਰੀ ਮੌਤਾ ਦੇ ਕਾਰਨਾਂ ਨੂੰ ਰੀਵਿਓ ਕਰਨ ਲਈ ਬਣਾਈ ਗਈ ਮੈਟਰਨਲ ਡੈਥ ਰੀਵਿਓ ਕਮੇਟੀ ਦੀ ਮੀਟਿੰਗ ਸਿਵਲ ਸਰਜਨ ਡਾ.ਪ੍ਰੀਤ ਮਹਿੰਦਰ ਸਿੰਘ ਦੀ ਅਗਵਾਈ ਹੇਠ ਦਫਤਰ ਸਿਵਲ ਸਰਜਨ ਵਿਖੇ ਕੀਤੀ ਗਈ, ਜਿਸ ਵਿਚ ਸੰਬੰਧਤ ਸੀਨੀਅਰ ਮੈਡੀਕਲ ਅਫਸਰ, ਐਲ.ਐਚ.ਵੀ, ਏ.ਐਨ.ਐਮ. ਅਤੇ ਅੰਤਰੀਵੀ ਕਮੇਟੀ ਦੇ ਮੈਂਬਰਾ ਨੇ ਸ਼ਿਰਕਤ ਕੀਤੀ । ਜ਼ਿਲ੍ਹਾ ਹੁਸਿ਼ਆਰਪੁਰ ਵਿੱਚ ਮਹੀਨਾ ਅਕਤੂਬਰ 2022  ਤੋਂ ਜਨਵਰੀ 2023 ਤੱਕ 06 ਮਾਂਵਾਂ ਦੀ ਮੌਤ ਹੋਈ ਹੈ।

Advertisements

ਇਸ ਮੌਕੇ ਸੰਬੋਧਨ ਕਰਦਿਆ ਕਾਰਜਕਾਰੀ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਮਨਪ੍ਰੀਤ ਸਿੰਘ ਬੈਂਸ ਨੇ ਕਿਹਾ ਕਿ ਮਾਤਰੀ ਮੌਤਾਂ ਦੀ ਘੋਖ ਕਰਨ ਤੇ ਬਾਅਦ ਇਹ ਤੱਥ ਨਿਕਲ ਕੇ ਸਾਹਮਣੇ ਆਏ ਹਨ ਕਿ ਜਿਆਦਾਤਰ ਮੌਤਾਂ ਦਾ ਕਾਰਨ ਹਾਈਰਿਸਕ ਪ੍ਰੈਗਨੈਸੀ ਸੀ ਜਿਨਾ ਗਰਭਵਤੀ ਔਰਤਾਂ ਵੱਲੋ ਸਮੇ ਸਿਰ ਉਪਚਾਰ ਨਹੀ ਲਿਆ ਗਿਆ। ਉਨਾਂ ਕਿਹਾ ਕਿ ਹਾਈਰਿਸਕ ਗਰਭਵਤੀ ਔਰਤਾਂ ਦੀ ਸੂਚੀ ਤਿਆਰ ਕੀਤੀ ਜਾਵੇ ਅਤੇ ਉਨਾਂ ਦੇ ਵਾਧੂ ਚੈਕਅਪ ਕੀਤੇ ਜਾਣ ਤਾਂ ਕਿ ਲੋੜ ਪੈਣ ਤੇ ਸਮੇਂ ਰਹਿੰਦਿਆਂ ਉਨਾਂ ਨੂੰ ਸਿਹਤ ਸਹੂਲਤਾਂ ਮੁੱਹਈਆ ਕਰਵਾ ਕੇ ਮਾਤਰੀ ਮੌਤ ਦਰ ਨੂੰ ਘੱਟਾਇਆ ਜਾ ਸਕੇ ।

ਸਿਵਲ ਸਰਜਨ ਡਾ. ਪ੍ਰੀਤ ਮਹਿੰਦਰ ਸਿੰਘ ਨੇ ਸੀਨੀਅਰ ਮੈਡੀਕਲ ਅਫਸਰ ਅਤੇ ਬਾਕੀ ਫੀਲਡ ਸਟਾਫ ਨੂੰ ਹਦਾਇਤ ਕੀਤੀ ਕਿ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਵਾਸਤੇ ਲੋੜੀਦੇ ਉਪਰਾਲੇ ਕੀਤੇ ਜਾਣ। ਉਨਾਂ ਕਿਹਾ ਕਿ ਹਰ ਗਰਭਵਤੀ ਔਰਤ ਦੀ ਅਰਲੀ  ਰਜਿਸਟਰੇਸ਼ਨ ਨੂੰ ਯਕੀਨੀ ਬਣਾਇਆ ਜਾਵੇ । ਉਸ ਦੇ ਸਾਰੇ ਚੈਕਅਪ ਜਿਵੇਂ   ਕਿ  ਵਜ਼ਨ , ਬਲੱਡ ਪ੍ਰੈਸ਼ਰ , ਸ਼ੂਗਰ ਐਚਬੀ ,ਥਾਇਰਾਇਡ ,ਹੈਪੈਟਾਇਟਸ ,ਸਕੈਨ, ਈ. ਸੀ. ਜੀ ਅਤੇ ਹੋਰ ਜਰੂਰੀ ਚੈਕ ਅਪ ਸਮੇਂ ਸਿਰ  ਕੀਤੇ ਜਾਣੇ ਚਾਹੀਦੇ ਹਨ ਤਾਂ  ਜੋ ਸਮਾਂ ਰਹਿੰਦੀਆਂ ਕਿਸੇ ਵੀ ਮੁਸ਼ਕਿਲ ਦਾ ਪਤਾ ਲਗਾ ਕੇ ਉਸ ਦਾ ਇਲਾਜ਼  ਕੀਤਾ ਜਾ ਸਕੇ । ਸਿਹਤ ਸੰਸਥਾਂਵਾਂ ਵਿਖੇ  ਹਰ ਮਹੀਨੇ ਦੀ 9 ਤਰੀਕ ਨੂੰ ਪੀ.ਐਮ.ਐਸ.ਐਮ.ਏ ਦੇ ਤਹਿਤ ਗਰਭਵਤੀ ਔਰਤਾਂ ਦਾ ਮਾਹਿਰ ਡਾਕਟਰਾਂ ਵਲੋਂ ਲੋੜੀਦੇ ਚੈਕ-ਅਪ ਅਤੇ ਟੈਸਟ ਯਕੀਨੀ ਬਣਾਏ ਜਾਣ।ਇਸ ਮੌਕੇ ਡੀ.ਐਮ.ਈ.ੳ ਮੈਡਮ ਅਨੁਰਾਧਾ ਠਾਕੁਰ ਸ਼ਾਮਿਲ ਸਨ।

LEAVE A REPLY

Please enter your comment!
Please enter your name here