ਕਮਰਸੀਅਲ ਕਾਰਜਾਂ ਵਿੱਚ ਭੂਮੀਗਤ ਪਾਣੀ ਕੱਢਣ ਅਤੇ ਸੰਭਾਲ ਨੂੰ ਲੈ ਕੇ ਜਿਲ੍ਹਾ ਪੱਧਰੀ ਕਮੇਟੀ ਨੇ ਕੀਤੀ ਮੀਟਿੰਗ ਆਯੋਜਿਤ

????????????????????????????????????

ਪਠਾਨਕੋਟ(ਦ ਸਟੈਲਰ ਨਿਊਜ਼)। ਪੰਜਾਬ ਵਾਟਰ ਰੈਗੂਲੇਸਨ ਐਂਡ ਡਿਵੈਲਪਮੈਂਟ ਅਥਾਰਟੀ ਵੱਲੋਂ ਜਾਰੀ ਦਿਸਾ ਨਿਰਦੇਸਾਂ ਹੇਠ ਅੱਜ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ-ਕਮ-ਕਮੇਟੀ ਚੇਅਰਮੈਨ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਗੁਰਪ੍ਰੀਤ ਸਿੰਘ ਭੂਮੀ ਰੱਖਿਆ ਅਫਸਰ ਪਠਾਨਕੋਟ, ਵਰਿੰਦਰ ਸਿੰਘ ਐਸ.ਡੀ.ਓ. ਪੰਜਾਬ ਪ੍ਰਦੂਸਣ ਕੰਟਰੋਲ ਬੋਰਡ, ਗਗਨਦੀਪ ਸਿੰਘ ਐਸ.ਡੀ.ਓ. ਪੰਚਾਇਤੀ ਰਾਜ, ਭੁਪਿੰਦਰ ਸਿੰਘ ਏ.ਐਮ.ਈ. ਕਾਰਪੋਰੇਸਨ ਪਠਾਨਕੋਟ,ਮਨੋਜ ਕੁਮਾਰ ਐਸ.ਈ. ਨਗਰ ਕੌਸਲ ਸੁਜਾਨਪੁਰ, ਸੁਰਜੀਤ ਸਿੰਘ ਸੰਯੁਕਤ ਕਮਿਸਨਰ ਕਾਰਪੋਰੇਸਨ ਪਠਾਨਕੋਟ, ਪ੍ਰਦੀਪ ਕੁਮਾਰ ਐਸ.ਡੀ.ਓ. ਯੂ.ਬੀ.ਡੀ.ਸੀ. ਮਾਧੋਪੁਰ, ਵਿਨੈ ਕੁਮਾਰ ਐਕਸੀਅਨ ਨਹਿਰੀ ਵਿਭਾਗ ਗੁਰਦਾਸਪੁਰ ਅਤੇ ਹੋਰ ਅਧਿਕਾਰੀ ਹਾਜਰ ਸਨ।
ਮੀਟਿੰਗ ਨੂੰ ਸੰਬੋਧਤ ਕਰਦਿਆਂ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਪੰਜਾਬ ਵਾਟਰ ਰੈਗੂਲੇਸਨ ਐਂਡ ਡਿਵੈਲਪਮੈਂਟ ਅਥਾਰਟੀ ਵੱਲੋਂ ਜਾਰੀ ਦਿਸਾ ਨਿਰਦੇਸਾਂ ਅਨੂਸਾਰ ਭੂਮੀਗਤ ਪਾਣੀ ਕੱਢਣ ਅਤੇ ਸੰਭਾਲ ਸਬੰਧੀ ਦਿਸਾ ਨਿਰਦੇਸ ਪਿਛਲੇ ਦਿਨ੍ਹਾਂ ਤੋਂ ਜਾਰੀ ਕੀਤੇ ਗਏ ਹਨ। ਜਿਸ ਅਧੀਨ ਜਿਲ੍ਹੇ ਅੰਦਰ ਜਿਲ੍ਹਾ ਪੱਧਰੀ ਕਮੇਟੀ ਵੀ ਗਠਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੂਣ ਕਮਰਸੀਅਲ ਵਰਤੋਂ ਦੇ ਲਈ ਅਗਰ ਜਮੀਨ ਚੋਂ ਪਾਣੀ ਕੱਢਿਆ ਜਾਂਦਾ ਹੈ ਤਾਂ ਉਸ ਦੇ ਲਈ ਖਰਚੇ ਦਾ ਭੁਗਤਾਨ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਦਿਸਾ ਨਿਰਦੇਸਾਂ ਅਧੀਨ ਖੇਤੀ ਬਾੜੀ ਲਈ ਵਰਤੋਂ, ਪੀਣ ਅਤੇ ਘਰੇਲੂ ਵਰਤੋਂ , ਪੂਜਾ ਅਸਥਾਨਾਂ, ਸਰਕਾਰੀ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਸਕੀਮਾਂ, ਮਿਲਟਰੀ ਜਾਂ ਕੇਂਦਰੀ ਪੈਰਾ ਮਿਲਟਰੀ ਫੋਰਸਿਸ, ਸਹਿਰੀ ਸਥਾਨਕ ਸੰਸਥਾਵਾਂ, ਪੰਚਾਇਤੀ ਰਾਜ ਸੰਸਥਾਵਾਂ, ਛਾਊਣੀ ਬੋਰਡ, ਸੁਧਾਰ ਵਿਕਾਸ ਟਰੱਸਟ, ਅਤੇ ਏਰੀਆ ਵਿਕਾਸ ਅਥਾਰਟੀ ਅਤੇ ਸਾਰੀਆਂ ਇਕਾਈਆਂ ਜਿਹੜੀਆਂ 300 ਵਣ ਮੀਟਰ ਪ੍ਰਤੀ ਮਹੀਨਾ ਤੱਕ ਪਾਣੀ ਕੱਢਦੀਆਂ ਹਨ ਨੂੰ ਛੋਟ ਦਿੱਤੀ ਗਈ ਹੈ।

Advertisements

ਉਨ੍ਹਾਂ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ ਬਿਨ੍ਹਾਂ ਛੋਟ ਵਾਲੇ ਉਪਭੋਗਤਾ ਜੋ ਭੂਮੀਗਤ ਪਾਣੀ ਕੱਢਦੇ ਹਨ ਨੂੰ ਹੁਣ ਭੂਮੀਗਤ ਪਾਣੀ ਕੱਢਣ ਤੇ ਖਰਚੇ ਦਾ ਭੁਗਤਾਨ ਕਰਨਾ ਹੋਵੇਗਾ ਅਤੇ ਜਿਨ੍ਹਾਂ ਉਪਭੋਗਤਾਵਾਂ ਵੱਲੋਂ ਪਾਣੀ ਦਾ ਮੀਟਰ ਨਹੀਂ ਲਗਾਇਆ ਹੈ ਉਨ੍ਹਾਂ ਨੂੰ ਵੀ ਇਹ ਖਰਚੇ ਅਦਾ ਕਰਨ ਪੈਣਗੇ ਅਤੇ ਇਸ ਦੀ ਸਾਰੀ ਜਾਣਕਾਰੀ ਅਥਾਰਟੀ ਦੀ ਵੈਬਸਾਈਟ ਜਾਂ ਜਿਲ੍ਹਾ ਪਠਾਨਕੋਟ ਦੀ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਮੋਜੂਦਾ ਉਪਭੋਗਤਾਵਾਂ ਨੂੰ ਅਥਾਰਟੀ ਦੀ ਮਨਜੂਰੀ ਲੈਣ ਲਈ ਅਤੇ ਪਾਣੀ ਦਾ ਮੀਟਰ ਲਗਾਉਂਣ ਲਈ ਅਰਜੀ 3 ਤੋਂ 9 ਮਹੀਨਿਆਂ ਅੰਦਰ ਦੇ ਸਕਦੇ ਹਨ। ਇਸ ਤੋਂ ਇਲਾਵਾ 15000 ਘਣ ਮੀਟਰ ਪ੍ਰਤੀ ਮਹੀਨਾ ਤੋਂ ਵੱਧ ਪਾਣੀ ਕੱਢਣ ਵਾਲੇ ਉਪਭੋਗਤਾਵਾਂ ਨੂੰ 30 ਅਪ੍ਰੈਲ 2023 ਤੱਕ ਤਿੰਨ ਮਹੀਨਿਆਂ ਦੇ ਅੰਦਰ ਅਰਜੀ ਦੇਣੀ ਹੋਵੇਗੀ। 1500 ਤੋਂ 15000 ਘਣ ਮੀਟਰ ਪ੍ਰਤੀ ਮਹੀਨਾ ਪਾਣੀ ਕੱਢਣ ਵਾਲੇ ਦਰਮਿਆਨੇ ਉਪਭੋਗਤਾਵਾਂ ਨੂੰ 31 ਜੁਲਾਈ 2023 ਤੱਕ ਅਰਜੀ ਦੇਣ ਲਈ 6 ਮਹੀਨਿਆਂ ਦਾ ਸਮਾਂ ਦਿੱਤਾ ਗਿਆ ਹੈ ਅਤੇ 300 ਤੋਂ 1500 ਘਣ ਮੀਟਰ ਪਾਣੀ ਕੱਢਣ ਵਾਲੇ ਸਭ ਤੋਂ ਛੋਟੇ ਉਪਭੋਗਤਾ ਨੂੰ 31 ਅਕਤੂਬਰ 2023 ਤੱਕ 9 ਮਹੀਨੇ ਦਾ ਸਮਾ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here