ਮਾਨਯੋਗ ਸੁਪਰੀਮ ਕੋਰਟ ਨੇ ਸੁਖਪਾਲ ਖਹਿਰਾ ਉੱਤੇ ਨਜਾਇਜ਼ ਕੀਤੇ ਗਏ ਐਨਡੀਪੀਐਸ ਕੇਸ ਨੂੰ ਕੀਤਾ ਰੱਦ

ਕਪੂਰਥਲਾ, (ਦ ਸਟੈਲਰ ਨਿਊਜ਼): ਗੌਰਵ ਮੜੀਆ: ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਤੇ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਉੱਤੇ  ਸਾਲ 2017 ਵਿੱਚ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਤਹਿਤ ਪੁਲਿਸ ਨੇ ਪਰਚਾ ਦਰਜ ਕਰ ਦਿੱਤਾ ਸੀ। ਜਿਸ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੇ ਉਸ ਕੇਸ ਦਾ ਸਾਹਮਣਾ ਕੀਤਾ ਤੇ ਆਖਰ ਕਾਰ ਸਚਾਈ ਦੀ ਜਿੱਤ ਹੋਈ। ਇਸ ਸਬੰਧੀ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਟਵਿੱਟਰ ਹੈਂਡਲ ਤੇ ਟਵੀਟ ਕਰਕੇ ਦੱਸਿਆ ਹੈ ਕਿ ਜੋ ਪਿਛਲੀ ਸਰਕਾਰ ਨੇ ਮੈਨੂੰ ਬਦਨਾਮ ਕਰਨ ਲਈ ਫਾਜ਼ਿਲਕਾ ਵਿਖੇ ਗ਼ਲਤ ਢੰਗ ਨਾਲ ਐਨਡੀਪੀਸੀਐਸ ਤਹਿਤ ਝੂਠਾ ਪਰਚਾ ਦਰਜ ਕੀਤਾ ਸੀ।

Advertisements

ਉਸ ਕੇਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਜਿਸ ਤੋਂ ਬਾਅਦ ਈਡੀ ਵਾਲਾ ਕੇਸ ਵੀ ਖ਼ਤਮ ਹੋ ਜਾਵੇਗਾ।ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਨੇ ਧਾਰਾ 319 ਸੀ.ਆਰ.ਪੀ.ਸੀ. ਦੇ ਤਹਿਤ ਮੇਰੇ ਵਿਰੁੱਧ ਫਾਜ਼ਿਲਕਾ NDPS ਮਾਮਲੇ ਵਿੱਚ ਸੰਮਨ ਰੱਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਕੇਸ ਉਨ੍ਹਾਂ ਵਿਰੁੱਧ ਇੱਕ ਖਤਰਨਾਕ ਅਤੇ ਕੋਝੀ ਬਦਨਾਮ ਕਰਨ ਦੀ ਸਾਜਿਸ਼ ਸੀ। ਉਨ੍ਹਾਂ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਉੱਤੇ ਮੈਨੂੰ ਪੂਰਾ ਭਰੋਸਾ ਸੀ ਉਹ ਇਨਸਾਫ਼ ਜਰੂਰ ਦੇਣਗੇ। ਜਿਸ ਕਰਕੇ ਅੱਜ ਸੱਚ ਦੀ ਜਿੱਤ ਹੋਈ ਹੈ 

LEAVE A REPLY

Please enter your comment!
Please enter your name here