ਪੈਨਲ ਐਡਵੋਕੇਟਾਂ ਨੂੰ ਲੀਗਲ ਏਡ ਡਿਫੈਂਸ ਕੌਂਸਲ ਸਕੀਮ ਬਾਰੇ ਦਿੱਤੀ ਜਾਣਕਾਰੀ

ਹੁਸ਼ਿਆਰਪੁਰ, ( ਦ ਸਟੈਲਰ ਨਿਊਜ਼): ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਅੱਜ ਪੈਨਲ ਐਡਵੋਕੇਟਾਂ ਨੂੰ ਲੀਗਲ ਏਡ ਡਿਫੈਂਸ ਕੌਂਸਲ ਸਕੀਮ 2022 ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਲੀਗਲ ਏਡ ਡਿਫੈਂਸ ਕੌਂਸਲ ਸਕੀਮ 2022 ਕਈ ਜ਼ਿਲਿ੍ਹਆਂ ਵਿਚ ਸ਼ੁਰੂ ਹੋ ਚੁੱਕੀ ਹੈ, ਜਿਸ ਵਿਚ ਕ੍ਰਿਮੀਨਲ ਕੇਸਾਂ ਵਿਚ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ।

Advertisements

ਇਸਦੇ ਨਾਲ ਹੀ ਉਨ੍ਹਾਂ 13 ਮਈ 2023 ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਦੱਸਿਆ ਅਤੇ ਵੱਧ ਤੋਂ ਵੱਧ ਪ੍ਰੀ ਲਿਟੀਗੇਟਿਵ ਕੇਸ ਲਗਾਉਣ ਲਈ ਕਿਹਾ, ਤਾਂ ਕਿ ਲੋਕਾਂ ਨੂੰ ਇਨ੍ਹਾਂ ਲੋਕ ਅਦਾਲਤਾਂ ਦਾ ਲਾਭ ਮਿਲ ਸਕੇ ਅਤੇ ਨਾਲ ਹੀ ਸਥਾਈ ਲੋਕ ਅਦਾਲਤ (ਪਬਲਿਕ ਯੂਟਿਲਿਟੀ ਸਰਵਿਸਜ਼) ਹੁਸ਼ਿਆਰਪੁਰ ਵਿਖੇ ਲਗਾਏ ਗਏ ਕੇਸਾਂ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਪੈਨਲ ਐਡਵੋਕੇਟਾਂ ਨੂੰ ਕੰਸੈਪਟ ਆਫ਼ ਪ੍ਰੀ ਇੰਸਟੀਚਿਊਸ਼ਨ ਮੀਡੀਏਸ਼ਨ ਬਾਰੇ ਵਿਸਥਾਰ ਪੂਰਬਕ ਜਾਣਕਾਰੀ ਦਿੱਤੀ ਗਈ। ਉਪਰੋਕਤ ਤੋਂ ਇਲਾਵਾ ਉਨ੍ਹਾਂ ਅੱਜ ਬਲਾਈਂਡ ਸਕੂਲ, ਬਾਹੋਵਾਲ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ।

LEAVE A REPLY

Please enter your comment!
Please enter your name here