ਸਬ ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ ਸਕੀਮ ਅਧੀਨ ਵੱਖ-ਵੱਖ ਖੇਤੀਬਾੜੀ ਮਸ਼ੀਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਲਈ ਕਿਸਾਨ ਦੇ ਸਕਦੇ ਹਨ ਅਰਜ਼ੀਆਂ: ਡਿਪਟੀ ਕਮਿਸ਼ਨਰ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਰਾਜ ਵਿੱਚ ਖੇਤੀ ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਕਿਸਾਨਾਂ ਨੂੰ ਵੱਖ-ਵੱਖ ਖੇਤੀਬਾੜੀ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿੱਚ ਮਸ਼ੀਨੀਕਰਨ ਅਪਣਾਉਣ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿੱਚ ਮਸ਼ੀਨੀਕਰਨ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਕੇ ਆਪਣੀ ਆਰਥਿਕ ਸਿਹਤ ਵਿੱਚ ਸੁਧਾਰ ਕਰ ਸਕਦੇ ਹਨ ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਐਗਰੀਕਲਚਰਲ ਮੈਕਾਨਾਈਜੇਸ਼ਨ (ਸਮੈਮ)” ਤਹਿਤ ਵੱਖ-ਵੱਖ ਖੇਤੀ ਮਸ਼ੀਨਾਂ ਜਿਵੇਂ ਕਿ ਲੇਜ਼ਰ ਲੈਂਡ ਲੈਵਲਰ, ਪਟੈਟੋ ਪਲਾਟਰ ਆਟੋਮੈਟਿਕ ਅਤੇ ਸੈਮੀ ਆਟੋਮੈਟਿਕ, ਏਅਰ ਅਸਿਸਟਿਡ ਸਪਰੇਅਰ, ਨੁਮੈਟਿਕ ਪਲਾਂਟਰ, ਪਾਵਰ ਵੀਡਰ, ਟਰੈਕਟਰ ਅਪਰੇਟਡ ਫਰਟੀਲਾਈਜ਼ਰ ਬਰਾਡਕਾਸਟਰ, ਪੈਡੀ ਟਰਾਂਸਪਲਾਂਟਰ, ਰੈਜ਼ਡ ਬੈਡ ਪਲਾਂਟਰ, ਸਬ ਸੁਆਇਲਰ, ਸਿੰਗਲ ਰੋਅ ਫੋਡਰ ਹਾਰਵੈਸਟਰ, ਪਟੈਟੋ ਡਿੱਗਰ, ਡੀ.ਐਸ.ਆਰਡਰਿੱਲ, ਬੂਮ ਸਪਰੇਅਰ, ਪਾਵਰ ਹੈਰੋ, ਲੱਕੀ ਸੀਡ ਡਰਿੱਲ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਮਿਤੀ 28 ਫਰਵਰੀ 2023 ਤੱਕ ਵਿਭਾਗ  ਦੇ ਵੈਬਪੋਰਟਲ https://agrimachinerypb.com ‘ਤੇ ਆਨਲਾਈਨ ਫਾਰਮ ਭਰ ਕੇ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਕਸਟਮ ਹਾਈ ਰਿੰਗ ਸੈਂਟਰਾਂ ਦੀ ਸਥਾਪਨਾ ਕਰਨ ਲਈ ਵੀ ਸਬਸਿਡੀ ਦਿੱਤੀ ਜਾ ਰਹੀ ਹੈ। ਨਿਰਧਾਰਿਤ ਸਮੇਂ ਤੱਕ ਪੋਰਟਲ ‘ਤੇ ਪ੍ਰਾਪਤ ਅਰਜੀਆਂ ਨੂੰ ਪ੍ਰਵਾਨਗੀ ਜਾਰੀ ਕਰਨ ਲਈ ਲਾਭਪਾਤਰੀਆਂ ਦੀ ਚੋਣ ਵਿਭਾਗ ਵਲੋਂ ਪ੍ਰਾਪਤ ਭੌਤਿਕੀ ਤੇ ਵਿੱਤੀ ਟੀਚੇ ਅਨੁਸਾਰ ਕੀਤੀ ਜਾਵੇਗੀ। ਪ੍ਰਵਾਨਿਤ ਮਸ਼ੀਨਰੀ ਨਿਰਮਾਤਾਵਾਂ ਡੀਲਰਾਂ ਦੀ ਸੂਚੀ ਪੋਰਟਲ ‘ਤੇ ਹੀ ਉਪਲਬਧ ਕਰਵਾਈ ਜਾਵੇਗੀ। ਸਬਸਿਡੀ ਦੀਆਂ ਦਰਾਂ ਜਰਨਲ ਵਰਗ ਲਈ 40 ਫ਼ੀਸਦੀ, ਸਪੈਸ਼ਲ ਕੰਪੋਨੈਂਟ ਲਈ 50 ਫ਼ੀਸਦੀ ਅਤੇ ਕਸਟਮ ਹਾਈ ਰਿੰਗ ਸੈਂਟਰਾਂ ਲਈ 40 ਫ਼ੀਸਦੀ ਸਬਸਿਡੀ ਉਪਲਬਧ ਹੋਵੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਜਾਂ ਦਫ਼ਤਰ ਖੇਤੀਬਾੜੀ ਇੰਜੀਨੀਅਰ ਵਿਖੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here