ਜਲ ਸਪਲਾਈ ਤੇ ਸੈਨੀਟੇਸ਼ਨ ਸਬੰਧੀ ਸ਼ਿਕਾਇਤਾਂ ਸੁਣਨ ਲਈ 23 ਫਰਵਰੀ ਨੂੰ ਲੱਗੇਗਾ ਦੂਜਾ ਰਾਜ ਪੱਧਰੀ ਜਨਤਾ ਦਰਬਾਰ

ਫਾਜ਼ਿਲਕਾ, (ਦ ਸਟੈਲਰ ਨਿਊਜ਼): ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਹੇਠ ਮਿਤੀ 23 ਫਰਵਰੀ 2023 ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਦੂਜਾ ਰਾਜ ਪੱਧਰੀ ਵਰਚੁਅਲ ਜਨਤਾ ਦਰਬਾਰ ਲਗਾਇਆ ਜਾ ਰਿਹਾ ਹੈ। ਇਸ ਜਨਤਾ ਦਰਬਾਰ ਵਿੱਚ ਪੰਜਾਬ ਦੇ ਪੇਂਡੂ ਖੇਤਰਾਂ ਦੇ ਨਾਗਰਿਕਾਂ ਦੀਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਨਾਲ ਸਬੰਧਤ ਸ਼ਿਕਾਇਤਾਂ ਦਾ ਮੌਕੇ ਉੱਤੇ ਨਿਪਟਾਰਾ ਕਰਨ ਦਾ ਯਤਨ ਕੀਤਾ ਜਾਵੇਗਾ। ਕੈਬਨਿਟ ਮੰਤਰੀ ਵੱਲੋਂ ਇਹ ਜਨਤਾ ਦਰਬਾਰ ਚੰਡੀਗੜ੍ਹ ਵਿਖੇ ਵਰਚੁਅਲ ਤਰੀਕੇ ਨਾਲ ਅਟੈਂਡ ਕੀਤਾ ਜਾਵੇਗਾ।

Advertisements

ਇਹ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜੀਨੀਅਰ ਜਲ ਤੇ ਸੈਨੀਟੇਸ਼ਨ ਵਿਭਾਗ ਫਾਜ਼ਿਲਕਾ ਸ਼ਮਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਆਪਣੀ ਸ਼ਿਕਾਇਤ ਜਨਤਾ ਦਰਬਾਰ ਲੱਗਣ ਤੋਂ ਪਹਿਲਾਂ ਪਹਿਲਾਂ ਤਿੰਨ ਤਰੀਕਿਆਂ ਨਾਲ ਦਰਜ ਕਰਵਾ ਸਕਦੇ ਹਨ। ਪਹਿਲਾ ਟੋਲ ਫ੍ਰੀ ਨੰਬਰ 1800-180-2468, ਦੂਜਾ ਈ ਮੇਲ [email protected] ਉੱਪਰ ਅਤੇ ਤੀਜਾ ਵੈਬਸਾਈਟ https://dwss.punjab.gov.in ਉੱਪਰ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਗੇਤੀਆਂ ਦਰਜ ਕਰਵਾਈਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ਉਤੇ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਬਾਅਦ ਫਸਟ ਕਮ ਫਸਟ ਸਰਵ ਦੇ ਆਧਾਰ ਤੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ।   ਉਨ੍ਹਾਂ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਦੀ ਪੇਂਡੂ ਇਲਾਕੇ ਦੀ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਲਈ ਐਕਸੀਅਨ ਜਲ ਸਪਲਾਈ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here