ਆਓ ਆਪਣੀ ਮਾਂ ਬੋਲੀ ਤੇ ਕਰੀਏ ਮਾਣ, ਇਹੀ ਹੈ ਸਾਡੇ ਮਨੁੱਖੀ ਵਿਕਾਸ ਦਾ ਅਧਾਰ: ਡਿਪਟੀ ਕਮਿਸ਼ਨਰ

ਫਾਜਿ਼ਲਕਾ, (ਦ ਸਟੈਲਰ ਨਿਊਜ਼): 21 ਫਰਵਰੀ ਨੂੰ ਦੁਨੀਆਂ ਭਰ ਵਿਚ ਲੋਕ ਆਪਣੀ ਮਾਂ ਬੋਲੀ ਪ੍ਰਤੀ ਆਪਣਾ ਸਤਿਕਾਰ ਪ੍ਰਗਟ ਕਰਨ ਲਈ ਕੌਮਾਂਤਰੀ ਮਾਂ ਬੋਲੀ ਦਿਹਾੜਾ ਮਨਾਉਂਦੇ ਹਨ ਅਤੇ ਇਸੇ ਸੁਭ ਦਿਨ ਮੌਕੇ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਸਮੂਹ ਜਿ਼ਲ੍ਹਾ ਵਾਸੀਆਂ ਨੂੰ ਆਪਣੀਆਂ ਸੁਭਕਾਮਨਾਵਾਂ ਭੇਂਟ ਕੀਤੀਆਂ ਹਨ।

Advertisements

ਡਿਪਟੀ ਕਮਿਸ਼ਨਰ ਨੇ ਆਪਣੇ ਵਧਾਈ ਸੰਦੇਸ਼ ਵਿਚ ਆਖਿਆ ਹੈ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਂ ਬੋਲੀ ਪੰਜਾਬੀ ਜੋ ਕਿ ਸਾਡੇ ਸੂਬੇ ਦੀ ਰਾਜ ਭਾਸ਼ਾ ਵੀ ਹੈ ਨੂੰ ਪ੍ਰਫੁਲਿਤ ਕਰਨ ਲਈ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਵੀ ਇੰਨ੍ਹਾਂ ਉਪਰਾਲਿਆਂ ਵਿਚ ਭਾਗੀਦਾਰ ਬਣਨ ਦਾ ਸੱਦਾ ਦਿੰਦਿਆਂ ਅਪੀਲ ਕੀਤੀ ਕਿ ਲੋਕ ਆਪਣੇ ਅਦਾਰਿਆਂ ਦੇ ਨਾਂਅ ਪੰਜਾਬੀ ਵਿਚ ਲਿੱਖਣ ਨੂੰ ਤਰਜੀਹ ਦੇਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਇਨਸਾਨ ਨੂੰ ਆਪਣੀ ਮਾਂ ਬੋਲੀ ਤੇ ਮਾਣ ਕਰਨਾ ਚਾਹੀਦਾ ਹੈ ਕਿਉਂਕਿ ਹਰੇਕ ਕੌਮ ਦੀ ਮਾਂ ਬੋਲੀ ਹੀ ਉਸ ਕੌਮ ਦੇ ਮਨੁੱਖੀ ਵਿਕਾਸ ਦਾ ਅਧਾਰ ਬਣਦੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਮਾਂ ਬੋਲੀ ਬਹੁਤ ਹੀ ਅਮੀਰ ਹੈ ਅਤੇ ਇਸ ਵਿਚ ਸਾਡੇ ਗੁਰੂ ਸਹਿਬਾਨ ਵੱਲੋਂ ਬਾਣੀ ਦੀ ਰਚਨਾ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬੀ ਸਾਹਿਤ ਦਾ ਵੱਡਾ ਸੋਮਾ ਹੈ ਜਿਸ ਨੂੰ ਪੜ੍ਹ ਕੇ ਅਸੀਂ ਜਿੰਦਗੀ ਵਿਚ ਸਫਲ ਅਤੇ ਚੰਗੇ ਇਨਸਾਨ ਬਣ ਸਕਦੇ ਹਾਂ। ਡਿਪਟੀ ਕਮਿਸ਼ਨਰ ਨੇ ਆਖਿਆ ਕਿ ਮਾਂ ਬੋਲੀ ਨੂੰ ਪ੍ਰਫੁਲਿਤ ਕਰਨ ਲਈ ਸਰਕਾਰ ਦੇ ਉਪਰਾਲਿਆਂ ਦੇ ਨਾਲ ਨਾਲ ਸਾਨੂੰ ਖੁਦ ਨੂੰ ਵੀ ਮਾਂ ਬੋਲੀ ਦੀ ਤਰੱਕੀ ਲਈ ਸੁਹਿਰਦ ਕੋਸਿ਼ਸਾਂ ਕਰਨੀਆਂ ਚਾਹੀਦੀਆਂ ਹਨ।

ਬਾਕਸ ਲਈ ਪ੍ਰਸਤਾਵਿਤ ਦਿਹਾੜਾ ਮਨਾਉਣ ਦਾ ਮੰਤਵ ਕੌਮਾਂਤਰੀ ਮਾਤ ਭਾਸ਼ਾ ਦਿਹਾੜਾ ਹਰ ਸਾਲ 21 ਫਰਵਰੀ ਨੂੰ ਮਨਾਇਆ ਜਾਂਦਾ ਹੈ। ਇਸ ਸਬੰਧੀ ਯੁਨਸੈਕੋ ਵੱਲੋਂ 17 ਨਵੰਬਰ 1999 ਨੂੰ ਫੈਸਲਾ ਕੀਤਾ ਗਿਆ ਸੀ। ਇਸ ਨੂੰ ਮਨਾਉਣ ਦਾ ਉਦੇਸ਼ ਦੁਨੀਆਂ ਭਰ ਵਿਚ ਲੋਕਾਂ ਵਿਚ ਆਪਣੀ ਭਾਸ਼ਾ ਅਤੇ ਸਭਿਆਚਾਰ ਬਾਰੇ ਦਿਲਚਸਪੀ ਪੈਦਾ ਕਰਨਾ ਅਤੇ ਜਾਗਰੂਕਤਾ ਫੈਲਾਉਣਾ ਹੈ।

LEAVE A REPLY

Please enter your comment!
Please enter your name here