ਕੌਮਾਂਤਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਸਮਾਗਮ 21 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਪੰਜਾਬ ਸਰਕਾਰ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਭਾਸ਼ਾ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਸਮਾਗਮ ‘ਪੰਜਾਬੀ ਬੋਲੀ ਵਰਤਮਾਨ ਦਸ਼ਾ ਤੇ ਚੁਣੌਤੀਆਂ’ 21 ਫਰਵਰੀ ਨੂੰ 11:30 ਵਜੇ ਸਵੇਰੇ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੋਜ ਅਫ਼ਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਸ਼ਾਮਿਲ ਹੋਣਗੇ ਅਤੇ ਵਿਸ਼ੇਸ਼ ਮਹਿਮਾਨ ਡਾ. ਅਨੂਪ ਕੁਮਾਰ ਪ੍ਰਧਾਨ ਕਾਲਜ ਮੈਨੇਜਿੰਗ ਕਮੇਟੀ ਹੋਣਗੇ।

Advertisements

ਸਮਾਗਮ ਦੇ ਮੁੱਖ ਬੁਲਾਰੇ ਦੀਪਕ ਬਾਲੀ, ਸਲਾਹਕਾਰ ਕਲਾ, ਸਭਿਆਚਾਰ ਅਤੇ ਭਾਸ਼ਾਵਾਂ ਦਿੱਲੀ ਸਰਕਾਰ ਅਤੇ ਡਾ. ਸ਼ਮਸ਼ੇਰ ਮੋਹੀ ਹਾਜ਼ਰੀ ਲਗਾਉਣਗੇ। ਇਸ ਮੌਕੇ ਡਾ. ਸਾਹਿਬ ਸਿੰਘ ਦਾ ਲਿਖਿਆ ਅਤੇ ਡਾ. ਹਰਪ੍ਰੀਤ ਸਿੰਘ ਵਲੋਂ ਨਿਰਦੇਸ਼ਤ ਕੀਤਾ ਨਾਟਕ ‘ਮਾਂ ਬੋਲੀ ਪੰਜਾਬੀ’ ਵੀ ਖੇਡਿਆ ਜਾਵੇਗਾ। ਬੀ.ਐਡ ਦੇ ਵਿਦਿਆਰਥੀਆਂ ਦੇ ਮਾਂ ਬੋਲੀ ਪੰਜਾਬੀ ਵਿਸ਼ੇ ਤੇ ਲੇਖ ਅਤੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਜਾਣਗੇ। ਪਾਠਕਾਂ ਵਿਚ ਪੜ੍ਹਨ ਰੁਚੀ ਵਿਕਸਤ ਕਰਨ ਲਈ ਭਾਸ਼ਾ ਵਿਭਾਗ ਵਲੋਂ ਸੱਜੀਆਂ ਛਪੀਆਂ ਕਿਤਾਬਾਂ ਦੀ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਲਈ ਪ੍ਰਿੰਸੀਪਲ ਡਾ. ਵਿਧੀ ਭੱਲਾ ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here