Sunday, November 1, 2026
Home Hoshiarpur ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਲਾਂਚ

ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਲਾਂਚ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਪ੍ਰੋਗਰਾਮ ਲਾਂਚ ਕੀਤਾ ਗਿਆ ਹੈ, ਜਿਸ ਵਿਚ ਪਹਿਲਾਂ ਤੋਂ ਰਜਿਸਟਰਡ ਵੋਟਰ ਹੈਲਪ ਲਾਈਨ ਐਪ ਐਨ.ਵੀ.ਐਸ.ਪੀ. ਅਤੇ ਫਾਰਮ 6-ਬੀ ਰਾਹੀਂ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ  ਲਿੰਕ   ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵਲੋਂ ਫਾਰਮ ਨੰਬਰ-6 ਵੋਟ ਬਣਾਉਣ, ਫਾਰਮ ਨੰਬਰ 7 ਵੋਟ ਕਟਵਾਉਣ ਅਤੇ ਫਾਰਮ ਨੰਬਰ 8 ਵੋਟਰ ਸੂਚੀ ਵਿਚ ਕਿਸੇ ਵੀ ਕਿਸਮ ਦੀ ਸੋਧ ਕਰਵਾਉਣ ਲਈ ਪਹਿਲਾਂ ਭਰੇ ਜਾਣ ਵਾਲੇ ਫਾਰਮਾਂ ਵਿਚ ਤਬਦੀਲੀਆਂ ਕੀਤੀਆਂ ਹਨ, ਜਿਵੇਂ ਕਿ ਫਾਰਮ ਨੰਬਰ 6 ਨਵੀਂ ਵੋਟ ਬਣਵਾਉਣ ਸਮੇਂ ਆਧਾਰ ਕਾਰਡ ਦੀ ਜਾਣਕਾਰੀ ਵੀ ਭਰੀ ਜਾਣੀ ਹੈ।

Advertisements

ਵੋਟ ਬਣਵਾਉਣ ਲਈ ਫਾਰਮ ਨੰਬਰ 7 ਵਿਚ ਵੋਟ ਕੱਟਣ ਦਾ ਕਾਰਨ ਸਪੱਸ਼ਟ ਕਰਨਾ ਹੋਵੇਗਾ। ਫਾਰਮ ਨੰਬਰ 8 ਵਿਚ ਕਿਸੇ ਵੀ ਕਿਸਮ ਦੀ ਸੋਧ ਕਰਵਾਉਣ ਜਾਂ ਆਪਣੀ ਵੋਟ ਇਕ ਬੂਥ ਤੋਂ ਦੂਜੇ ਬੂਥ, ਵਿਧਾਨ ਸਭਾ ਹਲਕੇ ਤੋਂ ਬਾਹਰ ਤਬਦੀਲ ਕਰਵਾਉਣ ਲਈ, ਡੁਪਲੀਕੇਟ ਵੋਟਰ ਕਾਰਡ ਜਾਰੀ ਕਰਵਾਉਣ ਲਈ ਭਰਿਆ ਜਾਣਾ ਹੈ, ਜਿਸ ਵਿਚ ਪਹਿਲਾਂ ਭਰੇ ਜਾਣ ਵਾਲੇ ਫਾਰਮ ਨੰਬਰ 8-ਏ ਅਤੇ 001 ਨੂੰ ਖਤਮ ਕਰ ਦਿੱਤਾ ਗਿਆ ਹੈ। ਪੀ.ਡਬਲਯੂ.ਡੀ. ਵੋਟਰ ਨੂੰ ਵੋਟਰ ਸੂਚੀ ਵਿਚ ਮਾਰਕ ਕਰਨ ਲਈ ਵੀ ਹੁਣ ਫਾਰਮ ਨੰਬਰ 8 ਹੀ ਭਰਿਆ ਜਾਣਾ ਹੈ।

LEAVE A REPLY

Please enter your comment!
Please enter your name here