ਯੁਵਕਾਂ ਨੂੰ ਫਿਜੀਕਲ ਅਤੇ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਫਾਜ਼ਿਲਕਾ (ਦ ਸਟੈਲਰ ਨਿਊਜ਼): ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਇੰਨਚਾਰਜ ਦਵਿੰਦਰ ਪਾਲ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫੌਜ ਦੀਆਂ ਭਰਤੀਆਂ ਰੈਲੀਆਂ ਦਾ ਲਿਖਤੀ ਪੇਪਰ ਜੋ ਕਿ 17 ਅਪ੍ਰੈਲ 2023 ਨੂੰ ਹੋ ਰਿਹਾ ਹੈ । ਉਸ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਟ੍ਰੇਨਿੰਗ 20 ਫਰਵਰੀ 2023 ਤੋਂ ਸ਼ੁਰੂ ਹੈ ਜਿਸ ਤਰ੍ਹਾਂ ਦਾ ਲਿਖਤੀ ਪੇਪਰ ਮਿਤੀ : 17 ਅਪ੍ਰੈਲ 2023 ਨੂੰ ਹੋਣਾ ਹੈ ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਕੰਪਿਊਟਰ ਦੇ ਕਰਵਾਈ ਜਾਵੇਗੀ । ਲਿਖਤੀ ਪੇਪਰ ਦੀ ਆਨ ਲਾਈਨ ਰਿਟਰੇਸਨ ਮਿਤੀ : 16.02. 2023 ਤੋਂ 15.03. 2023 ਤੱਕ www.joinindianarmy.nic.in ਤੇ ਕਰਵਾਈ ਜਾ ਸਕਦੀ ਹੈ ।

Advertisements

ਫਿਰੋਜਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਜੋ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ  ਕਿਸੇ ਵੀ ਦਫ਼ਤਰੀ ਕੰਮਕਾਜ ਦੌਰਾਨ ਸਵੇਰੇ 9 ਵਜੇ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਸਕਰੀਨਿੰਗ ਲਈ  ਦਸਤਾਵੇਜ਼ ਜਿਵੇਂ ਕਿ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈਂਨ, ਖਾਣਾ ਖਾਣ ਲਈ ਬਰਤਨ ¸ ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।

ਯੁਵਕ ਦੀ ਉਮਰ ਸਾਡੇ 17 ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 5 ਫੁੱਟ 7 ਇੰਚ ਹੋਵੇ । ਯੁਵਕ ਘੱਟੋ-ਘੱਟ10ਵੀਂ 45  ਫੀਸਦੀ ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ। ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜੀਫਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/-ਰੁ. ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜੀਫਾ ਵੀ ਦਿੱਤਾ ਜਾਵੇਗਾ । ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ । ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 83601-63527, 94638-31615 ਅਤੇ 94639-03533 ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ

LEAVE A REPLY

Please enter your comment!
Please enter your name here