ਜਿ਼ਲ੍ਹਾ ਪੁਲਿਸ ਨੇ ਮਾੜੇ ਅਨਸਰਾਂ ਖਿਲਾਫ ਚਲਾਇਆ ਵਿਸੇਸ਼ ਤਲਾਸ਼ੀ ਅਭਿਆਨ

ਫਾਜਿ਼ਲਕਾ, (ਦ ਸਟੈਲਰ ਨਿਊਜ਼): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾੜੇ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਣ ਦੀ ਨੀਤੀ ਤਹਿਤ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਫਾਜਿ਼ਲਕਾ ਪੁਲਿਸ ਵੱਲੋਂ ਅੱਜ ਮਾੜੇ ਅਨਸਰਾਂ ਖਿਲਾਫ ਵਿਸੇਸ਼ ਤਲਾਸੀ਼ ਅਭਿਆਨ ਚਲਾਇਆ ਗਿਆ। ਡੀਆਈਜੀ ਇੰਦਰਬੀਰ ਸਿੰਘ ਖੁਦ ਇਸ ਅਭਿਆਨ ਦੇ ਜਾਇਜ਼ੇ ਲਈ ਫਾਜਿ਼ਲਕਾ ਜਿ਼ਲ੍ਹੇ ਵਿਚ ਪਹੁੰਚੇ।ਉਨ੍ਹਾਂ ਨੇ ਜਲਾਲਾਬਾਦ ਦੇ ਨਾਲ ਨਾਲ ਫਾਜਿ਼ਲਕਾ ਇਲਾਕੇ ਦੇ ਪਿੰਡ ਹਸਤਾਂ ਕਲਾਂ ਅਤੇ ਟਿਵਾਣਾ ਦਾ ਵੀ ਦੌਰਾ ਕੀਤਾ ਅਤੇ ਇਥੇ ਪੁਲਿਸ ਟੀਮਾਂ ਵੱਲੋਂ ਕੀਤੀ ਜਾ ਰਹੀ ਜਾਂਚ ਪੜਤਾਲ ਦਾ ਮੁਆਇਨਾ ਕੀਤਾ।

Advertisements

ਡੀਆਈਜੀ ਇੰਦਰਬੀਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ੇ ਦੇ ਤਸਕਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿਆਪਕ ਮੁਹਿੰਮ ਆਰੰਭ ਕੀਤੀ ਗਈ ਹੈ ਅਤੇ ਇਸਦੇ ਚੰਗੇ ਨਤੀਜੇ ਵੀ ਨਿੱਕਲਣ ਲੱਗੇ ਹਨ। ਐਸਐਸਪੀ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਅੰਤਰਰਾਜੀ ਨਾਕਿਆਂ ਦੇ ਨਾਲ ਨਾਲ ਜਿ਼ਲ੍ਹੇ ਦੇ ਅੰਦਰ ਹਰ ਸੰਵੇਦਨਸ਼ੀਲ ਸਥਾਨ ਅਤੇ ਸ਼ੱਕੀ ਵਿਅਕਤੀਆਂ ਤੇ ਨਜਰ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਇਸ ਮੌਕੇ ਜਿ਼ਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਮਾੜੇ ਅਨਸਰਾਂ ਖਿਲਾਫ ਪੁਲਿਸ ਨੂੰ ਨਿਰਭੈਅ ਹੋ ਕੇ ਜਾਣਕਾਰੀ ਦੇਣ, ਸੂਚਨਾ ਦੇਣ ਵਾਲੇ ਦੇ ਪਹਿਚਾਣ ਗੁਪਤਾ ਰੱਖੀ ਜਾਵੇਗੀ।

ਡੀਐਸਪੀ ਕੈਲਾਸ਼ ਚੰਦਰ ਜ਼ੋ ਕਿ ਪਿੰਡ ਹਸਤਾਂ ਕਲਾਂ ਵਿਚ ਚੈਕਿੰਗ ਅਭਿਆਨ ਦੀ ਅਗਵਾਈ ਕਰ ਰਹੇ ਸਨ ਨੇ ਕਿਹਾ ਕਿ ਇਸ ਤਰਾਂ ਨਾਲ ਮਾੜੇ ਅਨਸਰਾਂ ਨੂੰ ਕਾਬੂ ਕਰਨ ਵਿਚ ਸੌਖ ਹੋ ਰਹੀ ਹੈ ਅਤੇ ਕਾਨੂੰਨ ਨੂੰ ਮੰਨਨ ਵਾਲਿਆਂ ਦੇ ਮਨਾਂ ਵਿਚ ਵਿਸਵਾਸ਼ ਵਿਚ ਵਾਧਾ ਹੁੰਦਾ ਹੈ। ਇਸ ਮੌਕੇ  ਐਸਪੀ ਮੋਹਨ ਲਾਲ, ਡੀਐਸਪੀ ਏਡੀ ਸਿੰਘ ਵੀ ਹਾਜਰ ਸਨ।

LEAVE A REPLY

Please enter your comment!
Please enter your name here