ਐਕਸਿਸ ਬੈਂਕ ‘ਚ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਅਸਾਮੀ ਲਈ ਇੰਟਰਵਿਊ 23 ਫਰਵਰੀ ਨੂੰ

ਪਟਿਆਲਾ (ਦ ਸਟੈਲਰ ਨਿਊਜ਼): ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਅਨੁਰਾਗ ਗੁਪਤਾ ਨੇ ਦੱਸਿਆ ਕਿ ਐਕਸਿਸ ਬੈਂਕ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ ਦੀਆਂ ਅਸਾਮੀਆਂ ਲਈ 23 ਫਰਵਰੀ ਨੂੰ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਐਕਸਿਸ ਬੈਂਕ ਵੱਲੋਂ ਡੇਰਾ ਬੱਸੀ, ਰਾਜਪੁਰਾ, ਪੰਚਕੂਲਾ, ਮੋਹਾਲੀ ਅਤੇ ਜ਼ੀਰਕਪੁਰ ਲਈ ਰਿਲੇਸ਼ਨਸ਼ਿਪ ਅਫ਼ਸਰ ਦੀਆਂ ਅਸਾਮੀਆਂ ਭਰੀਆਂ ਜਾਣੀਆਂ ਹਨ। ਜਿਨ੍ਹਾਂ ਉਮੀਦਵਾਰਾਂ ਨੇ ਬਾਰ੍ਹਵੀਂ/ਗਰੈਜੂਏਟ ਜਾਂ ਪੋਸਟ ਗਰੈਜੂਏਟ ਪਾਸ ਕੀਤੀ ਹੋਵੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ।

Advertisements

ਐਕਸਿਸ ਬੈਂਕ ਵਿੱਚ ਰਿਲੇਸ਼ਨਸ਼ਿਪ ਅਫ਼ਸਰ ਦੀ ਤਨਖ਼ਾਹ 14900 ਰੁਪਏ ਸੀ.ਟੀ.ਸੀ. ਦਿੱਤੀ ਜਾਵੇਗੀ। ਰਿਲੇਸ਼ਨਸ਼ਿਪ ਅਫ਼ਸਰ ਦੀ ਇੰਟਰਵਿਊ ਦੇਣ ਦੇ ਚਾਹਵਾਨ ਉਮੀਦਵਾਰ ਮਿਤੀ 23 ਫਰਵਰੀ 2023 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵੱਜੇ ਤੱਕ ਐਸ.ਸੀ.ਓ 66, 67 ਸੈਕੰਡ ਫਿਲੌਰ ਸੈਕਟਰ 34 ਏ ਚੰਡੀਗੜ੍ਹ ਵਿਖੇ ਪਹੁੰਚਣ।

ਇਸ ਮੌਕੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਵੱਧ ਤੋਂ ਵੱਧ ਬਾਰ੍ਹਵੀਂ/ਗਰੈਜੂਏਟ ਜਾਂ ਪੋਸਟ ਗਰੈਜੂਏਟ ਪਾਸ ਉਮੀਦਵਾਰ ਜਿਹੜੇ ਐਕਸਿਸ ਬੈਂਕ ਵਿੱਚ ਰਿਲੇਸ਼ਨਸ਼ਿਪ ਅਫ਼ਸਰ ਦੀ ਇੰਟਰਵਿਊ ਦੇਣ ਦੇ ਇੱਛੁਕ ਹੋਣ ਉਪਰ ਦਿੱਤੇ ਗਏ ਸਮੇਂ ਅਤੇ ਪਤੇ ਤੇ ਪਹੁੰਚਣ।ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਉਰੋ ਦੀ ਹੈਲਪਲਾਈਨ ਨੰਬਰ 98776-10877 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here