ਸਰਹੱਦੀ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀਜੇ ਚਲਾਉਣ ਤੇ ਪਾਬੰਦੀ

ਫਾਜਿ਼ਲਕਾ, (ਦ ਸਟੈਲਰ ਨਿਊਜ਼): ਜਿ਼ਲ੍ਹਾ ਮੈਜਿਸਟੇ੍ਰਟ ਡਾl ਸੇਨੂ ਦੁੱਗਲ ਆਈਏਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਕ ਵਿਸੇਸ਼ ਹੁਕਮ ਜਾਰੀ ਕਰਕੇ ਜਿ਼ਲ੍ਹਾ ਫਾਜਿ਼ਲਕਾ ਦੇ ਬਾਰਡਰ ਨੇੜਲੇ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀਜੇ (ਮਿਊਜਿਕ ਸਿਸਟਮ), ਪਟਾਖੇ ਚਲਾਉਣ ਅਤੇ ਲੇਜਰ ਲਾਇਟਾਂ ਦਾ ਇਸਤੇਮਾਲ ਕਰਨ ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਹੁਕਮ 31 ਮਾਰਚ 2023 ਤੱਕ ਲਾਗੂ ਰਹਿਣਗੇ।

Advertisements

ਜਿਕਰਯੋਗ ਹੈ ਕਿ ਬਾਰਡਰ ਦੇ ਪਾਰ ਤੋਂ ਰਾਤ ਸਮੇਂ ਡ੍ਰੋਨ ਰਾਹੀਂ ਘੁਸਪੈਠ ਦੀ ਕੋਸਿਸ਼ ਹੁੰਦੀ ਹੈ ਅਤੇ ਡੀਜੇ ਦੀ ਉਚੀ ਅਵਾਜ ਵਿਚ ਹਿੰਦ ਪਾਕਿ ਸੀਮਾ ਤੇ ਡਿਊਟੀ ਕਰ ਰਹੇ ਜਵਾਨਾਂ ਨੂੰ ਡ੍ਰੋਨ ਦੀ ਗੂੰਜ ਸੁਣਾਈ ਨਹੀਂ ਦਿੰਦੀ ਜਿਸ ਕਾਰਨ ਡੋ੍ਰਨ ਗਤੀਵਿਧੀ ਦਾ ਪਤਾ ਲਗਾਉਣਾ ਮੁਸਕਿਲ ਹੋ ਜਾਂਦਾ ਹੈ। ਇਸ ਲਈ ਰਾਸ਼ਟਰੀ ਸੁਰੱਖਿਆ ਦੇ ਮੱਦੇਨਜਰ ਇਹ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਦਾ ਉਲੰਘਣ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here