ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕਾਰਜਸ਼ੀਲ: ਵਿਧਾਇਕ ਗੋਲਡੀ

ਫਾਜ਼ਿਲਕਾ, (ਦ ਸਟੈਲਰ ਨਿਊਜ਼): ਗੋਦ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡ ਵਾਸੀਆਂ ਨੂੰ ਸੁਖਾਵੇਂ ਮਾਹੌਲ ਵਿਚ  ਸਰਕਾਰੀ ਸਕੀਮਾਂ ਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕਾਰਜਸ਼ੀਲ ਹੈ। ਸੂਬਾ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਹਰ ਇਕ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡ ਪੱਧਰ *ਤੇ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾ ਰਹੇ ਹਨ ਜਿਸ ਤਹਿਤ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ—ਨਾਲ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਪਹੁੰਚ ਕਰਕੇ ਲੋਕ ਭਲਾਈ ਸਕੀਮਾਂ ਤਹਿਤ ਲੋਕਾਂ ਨੂੰ ਬਣਦਾ ਲਾਹਾ ਦਿੱਤਾ ਜਾ ਰਿਹਾ ਹੈ।

Advertisements

ਇਸੇ ਤਹਿਤ ਪਿµਡ ਚ¤ਕ ਟਾਹਲੀ ਵਾਲਾ ਵਿਖੇ ਲਗਾਏ ਗਏ ਜਨਤਕ ਕੈਂਪ ਦੌਰਾਨ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਤੇ ਐਸ.ਡੀ.ਐਮ. ਜਲਾਲਾਬਾਦ ਰਵਿੰਦਰ ਸਿੰਘ ਅਰੋੜਾ ਵੱਲੋਂ ਪਿੰਡ ਵਾਸੀਆਂ ਦੀਆਂ ਸ਼ਿਕਾਇਤਾਂ ਸੁਣੀਆਂ। ਜ਼ੋ ਸਮੱਸਿਆ ਦਾ ਮੌਕੇ *ਤੇ ਹਲ ਹੋ ਸਕਦਾ ਸੀ ਉਸਦਾ ਮੌਕੇ *ਤੇ ਨਿਪਟਾਰਾ ਕੀਤਾ ਗਿਆ ਅਤੇ ਬਾਕੀ ਸਮੱਸਿਆਵਾਂ ਦਾ ਹੱਲ ਕਰਨ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ—ਨਿਰਦੇਸ਼ ਜਾਰੀ ਕੀਤੇ ਗਏ।

ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਾਅਦ ਕੀਤਾ ਗਿਆ ਸੀ ਕਿ ਅਧਿਕਾਰੀ ਪਿੰਡਾਂ ਵਿਚ ਆਉਣਗੇ ਤੇ ਲੋਕਾਂ ਨੂੰ ਸਰਕਾਰ ਦੀਆਂ ਸਮੱਸਿਆਵਾਂ ਸੁਣਨਗੇ ਤੇ ਸਮੱਸਿਆ ਦਾ ਨਿਪਟਾਰਾ ਕਰਨਗੇ।ਉਨ੍ਹਾਂ ਕਿਹਾ ਕਿ ਵਾਅਦੇ ਨੂੰ ਪੂਰਾ ਕਰਦਿਆਂ ਅਧਿਕਾਰੀ ਅੱਜ ਪਿੰਡਾਂ ਵਿਚ ਪਹੁੰਚ ਰਹੇ ਹਨ ਤੇ ਲੋਕਾਂ ਦੀ ਸ਼ਿਕਾਇਤਾਂ ਦਾ ਨਿਪਟਾਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਣਿਆ ਹਾਲੇ ਥੋੜਾ ਹੀ ਸਮਾਂ ਹੋਇਆ ਹੈ ਪਰ ਸਰਕਾਰ ਵੱਲੋਂ ਲਗਭਗ ਸਾਰੀਆਂ ਗਾਰੰਟੀ ਨੂੰ ਪੂਰਾ ਕੀਤਾ ਗਿਆ ਹੈ ਜ਼ੋ ਗਾਰੰਟੀ ਰਹਿ ਗਈ ਹੈ ਉਹ ਵੀ ਕਾਰਵਾਈ ਅਧੀਨ ਹੈ ਤੇ ਜਲਦ ਪੂਰੀ ਹੋਵੇਗੀ।

ਐਸ.ਡੀ.ਐਮ. ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ—ਨਿਰਦੇਸ਼ਾ ਅਨੁਸਾਰ ਪਿੰਡ ਪੱਧਰ *ਤੇ ਕੈਂਪ ਲਗਾ ਕੇ ਪਿੰਡ ਵਾਸੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦਫਤਰਾਂ ਵਿਖੇ ਨਾ ਆਉਣਾ ਪਵੇ ਇਸ ਲਈ ਵਿਭਾਗੀ ਅਧਿਕਾਰੀ ਲੋਕਾਂ ਤੱਕ ਪਹੁੰਚ ਕਰ ਰਹੇ ਹਨ।ਉਨ੍ਹਾਂ ਦ¤ਸਿਆ ਕਿ ਇਸ ਕੈਂਪ ਦੌਰਾਨ ਪਿµਡ ਟਾਹਲੀ ਵਾਲਾ, ਚ¤ਕ ਬਜੀਦਾ, ਬਸਤੀ ਕੇਰਾਂ, ਢਾਣੀ ਅਮੀਰ ਸਿµਘ ਅਤੇ ਗਹਿਲੇ ਵਾਲਾ ਨਾਲ ਸਬੰਧਤ ਪਿੰਡ ਵਾਸੀਆਂ ਦੀ ਪੀਣ ਵਾਲੇ ਪਾਣੀ, ਸ਼ਗਨ ਸਕੀਮ, ਕਚੇ ਮਕਾਨਾਂ ਨੂੰ ਪੱਕੇ ਕਰਨ, ਪਖਾਣੇ, ਸਾਫ—ਸਫਾਈ ਆਦਿ ਸਮੱਸਿਆਵਾਂ ਸੁਣੀਆਂ ਗਈਆਂ।

LEAVE A REPLY

Please enter your comment!
Please enter your name here