ਸਰਕਾਰੀ ਸਕੂਲ ਨਾਰੂ ਨੰਗਲ ਵਿਖੇ ਦਾਖਲਾ ਮੁਹਿੰਮ 2023 ਦੀ ਸ਼ੁਰੂਆਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਭਗਵੰਤ ਸਿੰਘ ਅਤੇ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਜੀ ਦੀ ਯੋਗ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਵਿਖੇ ਦਾਖਲਾ ਮੁਹਿੰਮ 2023 ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦੇ ਤਹਿਤ ਸਕੂਲ ਦੇ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਵੱਲੋਂ ਸਕੂਲ ਦਾ ਦਾਖਲਾ ਪੈਂਫਲਿਟ ਜਾਰੀ ਕੀਤਾ ਗਿਆ।

Advertisements

ਪ੍ਰਿੰਸੀਪਲ ਵੱਲੋਂ ਦੱਸਿਆ ਗਿਆ ਕਿ ਦਾਖ਼ਲਾ ਮੁਹਿੰਮ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣਾ, ਸਕੂਲ ਦੇ ਸਾਰੇ ਵਿਦਿਆਰਥੀਆਂ ਦਾ ਅਗਲੀ ਜਮਾਤ ਵਿੱਚ ਦਾਖਲਾ ਯਕੀਨੀ ਬਣਾਉਣਾ, ਸਕੂਲੋਂ ਵਿਰਵੇ ਬੱਚਿਆਂ ਨੂੰ ਮੁੜ ਸਕੂਲਾਂ ਵਿੱਚ ਲੈ ਕੇ ਆਉਣਾ, ਲੰਬੀ ਗੈਰਹਾਜ਼ਰੀ ਵਾਲੇ ਬੱਚਿਆਂ ਦੇ ਮਾਪਿਆਂ ਨਾਲ ਵਿਸ਼ੇਸ਼ ਮੁਲਾਕਾਤ ਕਰਨੀ ਅਤੇ ਸਿੱਖਿਆ ਵਿਭਾਗ ਵੱਲੋਂ ਕੀਤੇ ਜਾ ਰਹੇ ਨਵੇਕਲੇ ਉੱਦਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਾ ਹੈ। ਇਸ ਮੌਕੇ ਤੇ ਸਕੂਲ ਦਾ ਸਮੂਹ ਸਟਾਫ, ਐਸਐਮਸੀ ਕਮੇਟੀ ਦੇ ਮੈਂਬਰ ਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।

LEAVE A REPLY

Please enter your comment!
Please enter your name here