ਜ਼ਿਲ੍ਹੇ ’ਚ ਜਨਤਕ ਸਮਾਗਮਾਂ ’ਚ ਹਥਿਆਰ ਲਿਜਾਣ ਅਤੇ ਇਨ੍ਹਾਂ ਦੇ ਜਨਤਕ ਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਲੱਗੀ ਰੋਕ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਜਨਤਕ ਇਕੱਠਾਂ, ਧਾਰਮਿਕ ਥਾਵਾਂ, ਵਿਆਹ ਪਾਰਟੀਆਂ ਅਤੇ ਹੋਰ ਸਮਾਗਮਾਂ ਵਿਚ ਹਥਿਆਰ ਲਿਜਾਣ, ਹਥਿਆਰਾਂ ਦਾ ਜਨਤਕ ਅਤੇ ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ ਕਰਨ ਅਤੇ ਹਥਿਆਰਾਂ ਜਾਂ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ’ਤੇ ਪਾਬੰਦੀ ਲਗਾ ਦਿੱਤੀ ਹੈ।
ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆ ਵਿਭਾਗ ਵਲੋਂ ਜਾਰੀ ਹੁਕਮਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਇਹ ਪਾਬੰਦੀ 23 ਅਪ੍ਰੈਲ 2023 ਤੱਕ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Advertisements

LEAVE A REPLY

Please enter your comment!
Please enter your name here