ਜ਼ਿਲ੍ਹਾ ਮੈਜਿਸਟਰੇਟ ਵਲੋਂ ਪੁਲਿਸ ਦੀ ਵਰਦੀ ਅਤੇ ਵਾਹਨਾਂ ਸਬੰਧੀ ਹੁਕਮ ਜਾਰੀ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਜ਼ਿਲ੍ਹੇ ਵਿਚ ਫੌਜਦਾਰੀ ਜ਼ਾਬਤਾ ਸੰਘਤਾ ਦੀ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਪ੍ਰਾਈਵੇਟ ਵਿਅਕਤੀ ਪੁਲਿਸ ਦੀ ਖਾਕੀ ਰੰਗ ਦੀ ਵਰਦੀ ਤੇ ਪੁਲਿਸ ਵਾਹਨ ਦਾ ਪ੍ਰਯੋਗ ਨਹੀਂ ਕਰੇਗਾ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਕੋਈ ਵੀ ਦੁਕਾਨਦਾਰ ਜਾਂ ਦਰਜੀ ਕਿਸੇ ਵੀ ਪ੍ਰਾਈਵੇਟ ਵਿਅਕਤੀ ਨੂੰ ਪੁਲਿਸ ਦੀ ਵਰਦੀ ਮੁਹੱਈਆ ਨਹੀਂ ਕਰਵਾਏਗਾ। ਉਨ੍ਹਾਂ ਦੱਸਿਆ ਕਿ ਇਹ ਹੁਕਮ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ।

Advertisements

ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਅੱਜ ਕੱਲ੍ਹ ਦੇ ਮਾਹੌਲ ਨੂੰ ਦੇਖਦੇ ਹੋਏ ਕੋਈ ਵੀ ਸ਼ਰਾਰਤੀ ਅਨਸਰ ਪੁਲਿਸ ਦੀ ਖਾਕੀ ਰੰਗ ਦੀ ਵਰਦੀ ਤੇ ਪੁਲਿਸ ਵਾਹਨ ਦਾ ਪ੍ਰਯੋਗ ਕਰਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜ਼ਾਮ ਦੇ ਸਕਦਾ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ।
ਇਹ ਹੁਕਮ 23 ਅਪ੍ਰੈਲ 2023 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here