ਦੰਦਾਂ ਦੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਸਾਇਕਲ ਰੈਲੀ ਕੱਢੀ ਗਈ

ਕਪੂਰਥਲਾ (ਦ ਸਟੈਲਰ ਨਿਊਜ਼) ;ਗੌਰਵ ਮੜੀਆ : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ 16 ਤੋਂ 2 ਮਾਰਚ ਤੱਕ 35ਵਾਂ “ਡੈਂਟਲ ਸਿਹਤ ਪੰਦਰਵਾੜਾ ਮਨਾਇਆ ਜਾ ਰਿਹਾ ਹੈ, ਇਸੇ ਲੜੀ ਤਹਿਤ ਅੱਜ ਕਾਰਜਕਾਰੀ ਸਿਵਲ ਸਰਜਨ ਡਾ. ਕੁਲਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਅੰਨੂ ਸ਼ਰਮਾ ਅਤੇ ਡੀ.ਡੀ.ਐਚ.ਓ ਡਾ. ਕਪਿਲ ਡੋਗਰਾ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦੇ ਵਿਦਿਆਰਥੀਆਂ ਨੇ ਦੰਦਾਂ ਦੀਆਂ ਬੀਮਾਰੀਆਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਨੋਰਥ ਨਾਲ ਸਾਈਕਲ ਰੈਲੀ ਕੱਢੀ। ਸਾਇਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਸੰਬੋਧਨ ਕਰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਕੁਲਜੀਤ ਸਿੰਘ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ, ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਦੰਦਾਂ ਦਾ ਮੁਫਤ ਚੈੱਕਅਪ, ਇਲਾਜ ਅਤੇ ਦੰਦਾਂ ਦੀਆਂ ਬੀਮਾਰੀਆਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। 

Advertisements

 ਡਾ. ਕੁਲਜੀਤ ਸਿੰਘ ਨੇ ਦੱਸਿਆ ਕਿ ਹਰ ਵਿਅਕਤੀ ਨੂੰ ਦੰਦਾਂ ਦੀ ਸਾਂਭ ਸੰਭਾਲ ਲਈ ਹਰ ਰੋਜ਼ ਰਾਤ ਨੂੰ ਸੌਣ ਤੋਂ ਪਹਿਲਾਂ ਅਤੇ ਸਵੇਰੇ ਖਾਣਾ ਖਾਣ ਤੋਂ ਬਾਅਦ ਦਿਨ ਵਿਚ ਦੋ ਵਾਰ ਬੁਰਸ਼ ਕਰਨਾ ਚਾਹੀਦਾ ਹੈ ਸੰਤੁਲਿਤ ਭੋਜਨ ਖਾਣਾ ਚਾਹੀਦਾ ਹੈ ਕਸਰਤ ਕਰਨੀ ਚਾਹੀਦੀ ਹੈ ਅਤੇ ਸਾਲ ਵਿੱਚ ਇੱਕ ਵਾਰ ਮਾਹਿਰ ਡਾਕਟਰ ਤੋਂ ਦੰਦਾਂ ਦਾ ਚੈੱਕਅਪ ਜ਼ਰੂਰ ਕਰਵਾਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਮਿੱਠੀਆਂ ਚੀਜ਼ਾਂ ਅਤੇ ਤੰਬਾਕੂਨੋਸ਼ੀ ਤੋਂ ਸਾਨੂੰ ਪੂਰੀ ਤਰ੍ਹਾਂ ਪਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਆਮ ਲੋਕਾਂ ਨੂੰ ਇਸ ਪੰਦਰਵਾੜੇ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਦੀ ਅਪੀਲ ਵੀ ਕੀਤੀ । ਡੀ.ਡੀ.ਐਚ.ਓ ਡਾ. ਕਪਿਲ ਡੋਗਰਾ ਨੇ ਦੱਸਿਆ ਕਿ ਦੰਦਾਂ ਦੀਆਂ ਬਿਮਾਰੀਆਂ ਪ੍ਰਤੀ ਸਕੂਲੀ ਵਿਦਿਆਰਥੀਆਂ ਨੂੰ ਅਤੇ ਆਮ ਲੋਕਾਂ ਨੂੰ ਓਰਲ ਹੈਲਥ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਗਤੀਵਿਧੀਆਂ ਵੀ ਸਾਰੇ ਜ਼ਿਲੇ ਵਿਚ ਇਸੇ ਤਰ੍ਹਾਂ ਹੀ ਜਾਰੀ ਰਹਿਣਗੀਆਂ। ਇਸ ਮੌਕੇ ਰੈਲੀ ਵਿਚ ਭਾਗ‌ ਲੈਣ ਵਾਲੇ ਵਿਦਿਆਰਥੀਆਂ ਨੂੰ ਫਰੂਟ ਵੀ ਵੰਡੇ ਗਏ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅੰਨੂ ਸ਼ਰਮਾ, ਡੀਆਈਓ ਡਾ. ਰਣਦੀਪ ਸਿੰਘ, ਡੈਂਟਲ ਮੈਡੀਕਲ ਅਫ਼ਸਰ ਡਾ. ਮੋਨਿੰਦਰ ਕੌਰ, ਸੁਪਰਡੈਂਟ ਰਾਮ ਅਵਤਾਰ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸੁਖਦਿਆਲ ਸਿੰਘ, ਬੀਸੀਸੀ ਕੁਆਰਡੀਨੇਟਰ ਜੋਤੀ ਆਨੰਦ, ਬੀਈਈ ਰਵਿੰਦਰ ਜੱਸਲ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here