ਸੂਬਾ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਵਿੱਚ ਗੁਰਦਾਸਪੁਰ ਤੋਂ 7 ਨੌਜਵਾਨ ਹੋਏ ਸ਼ਾਮਲ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਚੰਡੀਗਡ੍ਹ ਯੂਨੀਵਰਸਿਟੀ ਘੜੂੰਆਂ ਵਿੱਚ ਨੌਜਵਾਨਾਂ ਵਿੱਚ ਲੀਡਰਸ਼ਿਪ ਯੋਗਤਾ ਪੈਦਾ ਕਰਨ ਦੇ ਉਦੇਸ਼ ਨਾਲ 5 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਜ਼ਿਲ੍ਹਾ ਗੁਰਦਾਸਪੁਰ ਤੋਂ ਵੀ 7 ਨੌਜਵਾਨ ਸ਼ਾਮਲ ਹੋਏ।

Advertisements

ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਰਵੀ ਦਾਰਾ ਨੇ ਦੱਸਿਆ ਕਿ ਇਸ ਯੂਥ ਵਰਕਸ਼ਾਪ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਰੱਖਣ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਤੋਂ ਇਲਾਵਾ ਨਿੱਤ ਸਵੇਰੇ ਯੋਗਾ ਕਲਾਸ ਲਾਈਆਂ ਗਈਆਂ ਅਤੇ ਵੱਖ-ਵੱਖ ਜ਼ਿਲ੍ਹਿਆਂ ਤੋ ਆਏ ਹੋਏ ਨੌਜਵਾਨਾਂ ਦੀ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਵਿਚਾਰ ਚਰਚਾ ਵੀ ਕਰਵਾਈ ਗਈ।

LEAVE A REPLY

Please enter your comment!
Please enter your name here