ਸੁਲਤਾਨਪੁਰ ਲੋਧੀ ਚ ਭਾਜਪਾ ਨੇ ਸਰਕਲ ਪ੍ਰਧਾਨਾਂ ਅਤੇ ਜਰਨਲ ਸੈਕਟਰੀਆ ਦੀ ਕੀਤੀ ਨਿਯੁਕਤੀ

ਸੁਲਤਾਨਪੁਰ ਲੋਧੀ /ਕਪੂਰਥਲਾ (ਦ ਸਟੈਲਰ ਨਿਊਜ਼): ਗੌਰਵ ਮੜੀਆ: ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਵੱਲੋਂ ਹਲਕਾ ਇੰਚਾਰਜ ਕਰਨਜੀਤ ਸਿੰਘ ਆਹਲੀ ਦੇ ਸਲਾਹ ਮਸ਼ਵਰੇ ਨਾਲ ਅੱਜ ਸਰਕਲ ਪ੍ਰਧਾਨਾਂ ਨੂੰ ਨਿਯੁਕਤ ਕੀਤਾ ਗਿਆ। ਅਤੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਉਪ ਪ੍ਰਧਾਨ ਅਤੇ ਹਲਕਾ ਇੰਚਾਰਜ ਕਰਨਜੀਤ ਸਿੰਘ ਆਹਲੀ ਅਤੇ ਜਿਲ੍ਹਾ ਉਪ ਪ੍ਰਧਾਨ ਰਾਕੇਸ਼ ਕੁਮਾਰ ਨੀਟੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਹਮੇਸ਼ਾ ਹੀ ਆਪਣੇ ਪੁਰਾਣੇ ਵਰਕਰਾਂ ਦਾ ਸਤਿਕਾਰ ਕੀਤਾ ਹੈ ਅਤੇ ਅੱਗੇ ਤੋਂ ਵੀ ਕਰਦੀ ਰਹੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਨੇ ਹਲਕਾ ਸੁਲਤਾਨਪੁਰ ਲੋਧੀ ਨੂੰ ਅਲੱਗ-ਅਲੱਗ ਸਰਕਲਾਂ ਵਿੱਚ ਵੰਡਿਆ ਹੈ। ਜਿਸ ਵਿਚ ਸੁਲਤਾਨਪੁਰ ਲੋਧੀ ਸਰਕਲ ਤੋਂ  ਡਾਕਟਰ ਰਾਕੇਸ਼ ਪੁਰੀ ਪ੍ਰਧਾਨ ਨੂੰ ਨਿਯੁਕਤ ਕੀਤਾ ਗਿਆ ਹੈ । ਜਦ ਕਿ ਕਬੀਰਪੁਰ ਸਰਕਲ ਦਾ ਪ੍ਰਧਾਨ ਗੁਰਮੇਜ ਸਿੰਘ ਅਤੇ ਤਲਵੰਡੀ ਚੋਧਰੀਆਂ  ਦੇ ਸਰਕਲ ਦਾ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਨੂੰ ਨਿਯੁਕਤ ਕੀਤਾ ਗਿਆ ਹੈ। ਅਤੇ ਜਰਨਲ ਸੈਕਟਰੀ  ਸੁਲਤਾਨਪੁਰ ਲੋਧੀ ਸਰਕਲ ਚਤਰ ਸਿੰਘ ਜੋਸ਼ਨ , ਕਬੀਰਪੁਰ ਸਰਕਲ ਦੇ  ਜਰਨਲ ਸੈਕਟਰੀ ਜਿੰਦਰ ਪੰਡਤ, ਤਲਵੰਡੀ ਚੋਧਰੀਆਂ  ਜਰਨਲ ਸੈਕਟਰੀ ਸੁਰਿੰਦਰ ਸਿੰਘ ਤੂੜ ਨੂੰ ਨਿਯੁਕਤ ਕੀਤਾ ਗਿਆ ਹੈ। ਉਹਨਾਂ ਸਾਰੇ ਨਵੇਂ ਚੁਣੇ ਹੋਏ ਅਹੁੱਦੇਦਾਰ ਨੂੰ ਵਧਾਈਆਂ ਦਿੱਤੀਆਂ ਅਤੇ ਮਿੱਠਾ ਕਰਵਾਇਆ।

Advertisements

ਹਲਕਾ ਇਚਾਰਜ ਆਹਲੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ  ਦੇਸ਼ ਦੀ ਸਭ ਤੋਂ ਵੱਡੀ ਰਾਜਨੀਤਕ ਪਾਰਟੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਰਕਰਾਂ ਨੇ ਪਾਰਟੀ ਲਈ ਕੰਮ ਕੀਤਾ ਹੈ ਪਾਰਟੀ ਉਨ੍ਹਾਂ ਨੂੰ  ਪਾਰਟੀ ਵਿੱਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਉਹਨਾਂ ਸਾਰੇ ਵਰਕਰਾਂ ਨੂੰ ਅਪੀਲ ਕੀਤੀ ।ਕਿ ਉਹ ਭਾਰਤੀ ਜਨਤਾ ਪਾਰਟੀ ਨੂੰ ਬੂਥ ਲੈਵਲ ਤੱਕ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਘਰ-ਘਰ ਪਹੁੰਚਾਉਣ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹੀ ਹੈ। ਜਿਸਨੇ ਹਮੇਸ਼ਾ ਹੀ ਗਰੀਬ ਵਰਗ ਦੀ ਗੱਲ ਕੀਤੀ ਹੈ। ਅਤੇ ਭਾਰਤ ਨੂੰ ਅੱਗੇ ਵਧਾਉਣ ਦਾ ਸੋਚਿਆ ਹੈ। ਇਸ ਮੌਕੇ ਸੁਲਤਾਨਪੁਰ ਲੋਧੀ ਸਰਕਲ ਦੇ ਪ੍ਰਧਾਨ ਡਾਕਟਰ ਰਾਕੇਸ਼ ਪੁਰੀ ਨੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਹਲਕਾ ਇੰਚਾਰਜ  ਕਰਨਜੀਤ ਸਿੰਘ ਅਹਲੀ, ਜਿਲ੍ਹਾ ਉਪ ਪ੍ਰਧਾਨ ਰਾਕੇਸ਼ ਕੁਮਾਰ ਨੀਟੂ ਦਾ ਤਹਿ ਦਿਲੋਂ ਧੰਨਵਾਦ ਕੀਤਾ । ਅਤੇ ਵਿਸ਼ਵਾਸ਼ ਦੁਆਇਆ ਕਿ ਉਹ ਪਾਰਟੀ ਨੂੰ ਹਲਕਾ ਇੰਚਾਰਜ ਕਰਨਜੀਤ ਸਿੰਘ ਆਹਲੀ ਨਾਲ ਮਿਲ ਕੇ ਪਾਰਟੀ ਨੂੰ ਮਜ਼ਬੂਤ ਕਰਨਗੇ।ਇਸ ਮੌਕੇ ਹਲਕਾ ਇੰਚਾਰਜ ਕਰਨਜੀਤ ਸਿੰਘ ਆਹਲੀ ਅਤੇ ਜਿਲ੍ਹਾ ਉਪ ਪ੍ਰਧਾਨ ਰਾਕੇਸ਼ ਕੁਮਾਰ ਨੀਟੂ ਨੇ ਸਾਰੇ ਚੁਣੇ ਹੋਏ ਅਹੁਦੇਦਾਰਾਂ ਨੂੰ ਸਿਰੋਪਾ ਭੇਟ ਸਨਮਾਨਿਤ ਕੀਤਾ।

LEAVE A REPLY

Please enter your comment!
Please enter your name here