ਭਾਜਪਾ ਰਾਜਨੀਤਿਕ ਬਦਲਾਖੋਰੀ ਤਹਿਤ ਅਜਿਹੀਆਂ ਲੋਕਤੰਤਰ ਵਿਰੋਧੀ ਕਾਰਵਾਈਆਂ ਬੰਦ ਕਰੇ : ਵਿਕਾਸ ਮੋਮੀ 

ਕਪੂਰਥਲਾ(ਦ ਸਟੈਲਰ ਨਿਊਜ਼)। ਰਿਪੋਰਟ- ਗੌਰਵ ਮੜੀਆ। ਦਿੱਲੀ ਦੇ ਉੱਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਮੈਂਬਰ ਮਨੀਸ਼ ਸਿਸੋਦੀਆ ਇੱਕ ਇਮਾਨਦਾਰ ਅਤੇ ਦੇਸ਼ ਭਗਤ ਆਗੂ ਹਨ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਰਾਜਨੀਤਿਕ ਬਦਲਾਖੋਰੀ ਤਹਿਤ ਉਨ੍ਹਾਂ ਨੂੰ ਗ੍ਰਿਫਤਾਰ ਕਰਨਾ ਬਹੁਤ ਹੀ ਮੰਦਭਾਗੀ ਘਟਨਾ ਹੈ। 

Advertisements

ਆਪ ਆਗੂ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕਰਦਿਆਂ ਵਿਕਾਸ ਮੋਮੀ ਨੇ ਕਿਹਾ ਕਿ ਭਾਜਪਾ ਦੀ ਇਹ ਕਾਰਵਾਈ ਨਾਲ ਲੋਕਤੰਤਰੀ ਢਾਂਚੇ ਉੱਪਰ ਸੱਟ ਮਾਰਨ ਵਾਲੀ ਹੈ। ਮੋਮੀ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਅਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਵਿੱਚ ਰਿਕਾਰਡ ਤੋੜ ਵਿਕਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਰਿਕਾਰਡ ਵਿਕਾਸ ਦੀ ਬਦੌਲਤ ਭਾਜਪਾ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਹੈ ਅਤੇ ਇਹੀ ਕਾਰਨ ਹੈ ਕਿ ਭਾਜਪਾ ਹੁਣ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ ਹੈ।

ਮੋਮੀ ਨੇ ਕਿਹਾ ਕਿ ਮਨੀਸ਼ ਸਿਸੋਦੀਆ ਨੇ ਬਹੁਤ ਇਮਾਨਦਾਰੀ ਨਾਲ ਦਿੱਲੀ ਦੀ ਸੇਵਾ ਕੀਤੀ ਹੈ। ਦਿੱਲੀ ਦੇ ਸਰਕਾਰੀ ਸਕੂਲਾਂ `ਚ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ ਅਤੇ ਦਿੱਲੀ ਦੇ ਸਕੂਲਾਂ ਦੀ ਚਰਚਾ ਵਿਦੇਸ਼ਾਂ `ਚ ਵੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਇਮਾਨਦਾਰ ਅਤੇ ਮਿਹਨਤੀ ਆਗੂ ਨੂੰ ਜਾਣਬੁੱਝ ਕੇ ਗ੍ਰਿਫਤਾਰ ਕਰਨਾ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਆਮ ਆਦਮੀ ਪਾਰਟੀ ਨੂੰ ਢਾਹ ਲਗਾਉਣ ਦੀਆਂ ਇਹ ਕੋਸ਼ਿਸ਼ਾਂ ਕਦੀ ਕਾਮਯਾਬ ਨਹੀਂ ਹੋਣਗੀਆਂ। ਉਨ੍ਹਾਂ ਕਿਹਾ ਕਿ ਭਾਜਪਾ ਦੀ ਇਸ ਕਾਰਵਾਈ ਦੀ ਪੂਰੇ ਦੇਸ਼ ਵਿੱਚ ਨਿਖੇਧੀ ਹੋ ਰਹੀ ਹੈ। ਮੋਮੀ ਨੇ ਕਿਹਾ ਕਿ ਉਹ ਮੋਦੀ ਸਰਕਾਰ ਦੀ ਇਸ ਲੋਕਤੰਤਰ ਵਿਰੋਧੀ ਕਾਰਵਾਈ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ।ਮੋਦੀ ਸਰਕਾਰ ਦੇ ਰਾਜ ਵਿੱਚ  ਅੰਬਾਨੀ ਅਤੇ ਅਡਾਨੀ ਵੱਧ ਫੁੱਲ ਰਹੇ ਹਨ ਲੱਖਾਂ ਹਜ਼ਾਰਾਂ ਕਰੋੜ ਰੁਪਏ ਸਰਕਾਰ ਦੇ ਉਹ ਡਕਾਰ ਗਏ ਹਨ ਨੀਰਵ ਮੋਦੀ ਤੇ ਵਿਜੈ ਮਾਲਿਆ ਵਰਗੇ ਠੱਗ ਹਜ਼ਾਰਾਂ ਕਰੋੜ ਰੁਪਏ ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ ਤੇ ਮਾਰ ਕੇ ਵਿਦੇਸ਼ ਚ ਭੱਜ ਗਏ ਇਹਨਾ ਠੱਗ ਨੌਸ੍ਰ੍ਬਾਜ਼ਾ ਨੂੰ ਫੜਨ ਲਈ ਮੋਦੀ ਸਰਕਾਰ ਨੇ ਕੋਈ ਉਪਰਾਲਾ ਨਹੀਂ ਕੀਤਾ ਹੈ 

LEAVE A REPLY

Please enter your comment!
Please enter your name here