ਸਰਕਾਰੀ ਹਸਪਤਾਲ ਜਣੇਪੇ ਲਈ ਹੋ ਰਹੇ ਨੇ ਮੀਲ ਦਾ ਪੱਥਰ ਸਾਬਿਤ: ਸਿਵਲ ਸਰਜਨ

ਫਾਜ਼ਿਲਕਾ (ਦ ਸਟੈਲਰ ਨਿਊਜ਼) । ਸਰਕਾਰੀ ਹਸਪਤਾਲ ਗਰਭਵਤੀ ਔਰਤਾਂ ਦੀਆਂ ਡਿਲੀਵਰੀਆਂ ਕਰਨ ਵਿੱਚ ਮੀਲ ਦੀ ਪੱਥਰ ਸਾਬਿਤ ਹੋ ਰਹੇ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਾਜ਼ਿਲਕਾ ਦੇ ਸਿਵਲ ਸਰਜਨ ਡਾ. ਸਤੀਸ਼ ਗੋਇਲ ਨੇ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਣੇਪੇ ਲਈ ਆਉਣ ਵਾਲੀਆਂ ਔਰਤਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹਈਆ ਕਰਵਾ ਕੇ ਸਫਲ ਡਿਲੀਵਰੀਆਂ ਕੀਤੀਆਂ ਜਾ ਰਹੀਆਂ ਹਨ।

Advertisements

ਸਿਵਲ ਸਰਜਨ ਡਾ. ਸਤੀਸ਼ ਗੋਇਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਲਗਭਗ ਸਾਰੀਆਂ ਸਿਹਤ ਸੰਸਥਾਵਾਂ ਵਿੱਚ 24×7 ਜਣੇਪਾ ਕੇਂਦਰ ਚਲਾ ਕੇ ਗਰਭਵਤੀ ਔਰਤਾਂ ਨੂੰ ਜਣੇਪੇ ਦੀ ਸਹੂਲਤ ਦਿੱਤੀ ਜਾ ਰਹੀ ਹੈ ਪਰ ਵਿਸ਼ੇਸ਼ ਤੌਰ ਤੇ ਜਿਲ੍ਹਾ ਹਸਪਤਾਲ ਫਾਜ਼ਿਲਕਾ, ਸਬ ਡਵੀਜ਼ਨਲ ਹਸਪਤਾਲ ਅਬੋਹਰ ਤੇ ਜਲਾਲਾਬਾਦ ਵਿੱਚ ਗਰਭਵਤੀ ਔਰਤਾਂ ਦਾ ਬਿਲਕੁਲ ਮੁਫਤ ਜਣੇਪਾ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਸਟਾਫ ਵਲੋਂ ਜਣੇਪੇ ਲਈ ਆਉਣ ਵਾਲੀਆਂ ਔਰਤਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਦੇ ਨਾਲ ਨਾਲ ਆਪਣੇਪਨ ਦਾ ਅਹਿਸਾਸ ਕਰਵਾਇਆ ਜਾਂਦਾ ਹੈ। ਜਿਸ ਨਾਲ ਲੋਕ ਸਰਕਾਰੀ ਸਿਹਤ ਕੇਂਦਰਾਂ ਵਿੱਚ ਹੋਰ ਵਿਸ਼ਵਾਸ ਨਾਲ ਜਣੇਪਾ ਕਰਵਾਉਣ ਆ ਰਹੇ ਹਨ।

ਉਨ੍ਹਾਂ ਕਿਹਾ ਕਿ ਪਿਛਲੇ ਕਰੀਬ 2 ਮਹੀਨਿਆਂ ਵਿੱਚ ਫਾਜ਼ਿਲਕਾ, ਅਬੋਹਰ ਤੇ ਜਲਾਲਾਬਾਦ ਵਿੱਚ ਕਰੀਬ 848 ਸਫਲ ਡਿਲੀਵਰੀਆਂ ਕਰਵਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਅੱਗੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਲੋਕ ਪ੍ਰਾਈਵੇਟ ਹਸਪਤਾਲਾਂ ਨੂੰ ਛੱਡ ਕੇ ਸਰਕਾਰੀ ਹਸਪਤਾਲ ਵਿੱਚ ਜਣੇਪਾ ਕਰਵਾਉਣ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਜਣੇਪੇ ਲਈ ਆਉਣ ਵਾਲੀਆਂ ਔਰਤਾਂ ਨੂੰ ਜੇਐਸਵਾਈ ਸਕੀਮ ਤਹਿਤ ਲੜਕੇ ਜਾਂ ਲੜਕੀ ਦੇ ਜਨਮ ਤੇ ਨਗਦ ਰਾਸ਼ੀ ਵੀ ਮੁੱਹਈਆ ਕਰਵਾਈ ਜਾਂਦੀ ਹੈ। ਇਸ ਵਿੱਚ ਜੇਕਰ ਰੂਰਲ ਵਿੱਚ ਡਿਲੀਵਰੀ ਹੋਵੇ ਤਾਂ 700  ਰੁਪਏ ਤੇ ਅਰਬਨ ਵਿੱਚ ਡਿਲੀਵਰੀ ਹੋਵੇ ਤਾਂ 600 ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਜਿਲੇ ਦੇ ਸਮੂਹ ਕਰਮਚਾਰੀਆਂ ਖਾਸ ਕਰ ਜੋ ਜ਼ਮੀਨੀ ਪੱਧਰ ਤੇ ਲੋਕਾਂ ਨਾਲ ਤਾਲਮੇਲ ਰੱਖਣ ਵਾਲੇ ਏ ਐਨ ਐਮ ਸਟਾਫ ਤੇ ਆਸ਼ਾ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾ ਵਿੱਚ ਡਿਲੀਵਰੀ ਕਰਵਾਉਣ ਲਈ ਹੋਰ ਜਿਆਦਾ ਪ੍ਰੇਰਿਤ ਕਰਨ।

LEAVE A REPLY

Please enter your comment!
Please enter your name here