ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਰੰਗਲਾ ਪੰਜਾਬ ਕਰਾਫ਼ਟ ਮੇਲੇ ‘ਚ ਬੰਨਿਆਂ ਰੰਗ

ਪਟਿਆਲਾ (ਦ ਸਟੈਲਰ ਨਿਊਜ਼) । ਰੰਗਲਾ ਪੰਜਾਬ ਕਰਾਫ਼ਟ ਮੇਲੇ ਦੇ ਅੱਜ ਚੌਥੇ ਦਿਨ ਸ਼ੀਸ਼ ਮਹਿਲ ਦੀ ਦਹਿਲੀਜ਼ ਉੱਪਰ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਆਪਣੀ ਦਸਤਕ ਦਿੱਤੀ ਅਤੇ ਆਪਣੀ ਪ੍ਰਤਿਭਾ ਨਾਲ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ। ਮੇਲਾ ਅਫ਼ਸਰ ਈਸ਼ਾ ਸਿੰਘਲ ਨੇ ਕਿਹਾ ਕਿ 25 ਫਰਵਰੀ ਤੋਂ ਸ਼ੁਰੂ ਹੋਏ ਰੰਗਲਾ ਪੰਜਾਬ ਕਰਾਫ਼ਟ ਮੇਲੇ ‘ਚ ਰੋਜਾਨਾ ਹੀ ਸੈਂਕੜਿਆਂ ਦੀ ਗਿਣਤੀ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਗਤੀਵਿਧੀਆਂ ‘ਚ ਹਿੱਸਾ ਲਿਆ ਜਾਂਦਾ ਹੈ ਤੇ ਅੱਜ ਵਿਸ਼ੇਸ਼ ਤੌਰ ‘ਤੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਿਖਾਈ ਤੇ ਦਰਸ਼ਕਾਂ ਦਾ ਮਨੋਰੰਜਨ ਕੀਤਾ।
ਇਸ ਮੌਕੇ ਸਭਿਆਚਾਰਕ ਗਤੀਵਿਧੀਆਂ ਦੇ ਇੰਚਾਰਜ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਦੇਖਣ, ਬੋਲਣ ਅਤੇ ਸੁਣਨ ਤੋਂ ਅਸਮਰਥ ਵਿਦਿਆਰਥੀਆਂ ਨੇ ਆਪਣੇ ਸੰਗੀਤ ਅਤੇ ਲੋਕ ਨਾਚ ਮੁਕਾਬਲਿਆਂ ਨਾਲ ਮੇਲੀਆਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ। ਅੱਜ ਹੋਏ ਪ੍ਰੋਗਰਾਮ ਦੌਰਾਨ ਡੈਫ ਅਤੇ ਬਲਾਇੰਡ ਸਕੂਲ ਸੈਫਦੀਪੁਰ ਦੀਆਂ ਵਿਦਿਆਰਥਣਾਂ ਨੇ ਗਿੱਧਾ, ਸੰਮੀ ਅਤੇ ਹੋਰ ਲੋਕ ਨਾਚ ਪੇਸ਼ ਕੀਤੇ।

Advertisements

ਦੇਖਣ ਤੋਂ ਅਸਮਰਥ ਵਿਦਿਆਰਥੀਆਂ ਨੇ ਲੋਕ ਨਾਚ ਪੇਸ਼ ਕੀਤਾ ਅਤੇ ਖ਼ੂਬਸੂਰਤ ਲੋਕਗੀਤ ਗਾਕੇ ਦਰਸ਼ਕਾਂ ਨੂੰ ਭਾਵੁਕ ਕਰ ਦਿੱਤਾ। ਪ੍ਰੋ. ਅੰਟਾਲ ਨੇ ਦੱਸਿਆ ਕਿ ਬਾਣੀ ਸਕੂਲ ਅਰਬਨ ਅਸਟੇਟ ਪਟਿਆਲਾ ਦੇ ਨਿੱਕੇ ਬੱਚਿਆਂ ਦੇ ਛੱਤਰੀ ਡਾਂਸ, ਵਿਦਿਆਰਥਣਾਂ ਦਾ ਗਿੱਧਾ ਅਤੇ ਨੌਜਵਾਨਾਂ ਨੇ ਭੰਗੜਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਉਤਸ਼ਾਹ ਦੇਖ ਕੇ ਲੱਗਦਾ ਹੈ ਕਿ ਰੰਗਲੇ ਪੰਜਾਬ ਦਾ ਸੁਪਨਾ ਜਲਦੀ ਸੱਚ ਹੋਵੇਗਾ।

LEAVE A REPLY

Please enter your comment!
Please enter your name here