ਡਿਪਟੀ ਕਮਿਸ਼ਨਰ ਵੱਲੋਂ ਕਿਸਾਨ ਨੂੰ ਫ਼ਸਲੀ ਵਿਭਿੰਨਤਾ ਸਬੰਧੀ ਜਾਗਰੂਕ ਕਰਨ ਲਈ ਵੈਨ ਰਵਾਨਾ

ਪਟਿਆਲਾ, (ਦ ਸਟੈਲਰ ਨਿਊਜ਼)। ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ‘ਚੋ ਕੱਢ ਕੇ ਫ਼ਸਲੀ ਵਿਭਿੰਨਤਾ ਵੱਲ ਉਤਸ਼ਾਹਤ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣੇ ਤੋਂ ਹੀ ਸਾਉਣੀ ਸੀਜ਼ਨ ਲਈ ਤਿਆਰੀਆਂ ਅਰੰਭ ਦਿੱਤੀਆਂ ਗਈਆਂ ਹਨ। ਇਸ ਤਹਿਤ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਸਬੰਧੀ ਜਾਗਰੂਕ ਕਰਨ ਲਈ ਵੈਨ ਨੂੰ ਰਵਾਨਾ ਕੀਤਾ ਜੋ ਪਹਿਲਾਂ ਰੰਗਲਾ ਪੰਜਾਬ ਕਰਾਫ਼ਟ ਮੇਲੇ ‘ਚ ਅਤੇ ਫੇਰ ਪਟਿਆਲਾ ਜ਼ਿਲ੍ਹੇ ਦੇ ਹਰੇਕ ਬਲਾਕ ‘ਚ ਜਾ ਕੇ ਕਿਸਾਨਾਂ ਨੂੰ ਖੇਤੀ ਦੀਆਂ ਨਵੀਨਤਮ ਤਕਨੀਕਾਂ ਸਬੰਧੀ ਜਾਗਰੂਕ ਕਰੇਗੀ।

Advertisements

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਅਹਿਦ ਲਿਆ ਗਿਆ ਹੈ ਉਸੇ ਤਹਿਤ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਲਈ ਪਟਿਆਲਾ ਜ਼ਿਲ੍ਹੇ ‘ਚ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ‘ਚੋ ਕੱਢ ਕੇ ਫ਼ਸਲੀ ਵਿਭਿੰਨਤਾ ਵੱਲ ਉਤਸ਼ਾਹਤ ਕਰਨ ਲਈ ਇਸ ਵਾਰ 3 ਹਜ਼ਾਰ ਹੈਕਟੇਅਰ ਦਾ ਟੀਚਾ ਲਿਆ ਗਿਆ ਹੈ ਅਤੇ ਇਸ ਲਈ ਜ਼ਿਲ੍ਹੇ ਨੂੰ ਜ਼ੋਨਾਂ ‘ਚ ਵੰਡਿਆਂ ਗਿਆ ਹੈ ਅਤੇ ਕਿਹੜੀ ਫਸਲੀ ਕਿਸੇ ਖੇਤਰ ‘ਚ ਚੰਗੀ ਰਹੇਗੀ ਉਸੇ ਹਿਸਾਬ ਨਾਲ ਕਿਸਾਨਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਪਹਿਲਕਦਮੀ ਤਹਿਤ ਅੱਜ ਜਾਗਰੂਕਤਾ ਵੈਨ ਰਵਾਨਾ ਕੀਤੀ ਜਾ ਰਹੀ ਹੈ, ਜਿਸ ‘ਚ ਅਗਾਂਹਵਧੂ ਕਿਸਾਨਾਂ ਦੇ ਤਜਰਬਿਆਂ ਸਮੇਤ ਮੋਟੇ ਅਨਾਜ, ਮੱਕੀ, ਕਪਾਹ, ਮੂੰਗੀ ਤੇ ਗੰਨੇ ਸਮੇਤ ਹੋਰ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕਿਸਾਨਾਂ ਨੂੰ ਵੱਖ ਵੱਖ ਫ਼ਸਲਾਂ ਸਬੰਧੀ ਜਾਣਕਾਰੀ ਦੇਣ ਸਮੇਤ ਜਿਹੜੇ ਕਿਸਾਨ ਝੋਨੇ ਦੀ ਬਿਜਾਈ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਵੀ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਅਤੇ ਝੋਨੇ ਦੀਆਂ ਵੱਖ ਵੱਖ ਕਿਸਮਾਂ ਤੇ ਬਾਸਮਤੀ ਸਬੰਧੀ ਵੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੈਨ ਰਾਹੀਂ ਕਿਸਾਨਾਂ ਨੂੰ ਹਰੇਕ ਪਿੰਡ ‘ਚ ਪੈਫੇਲਿਟ ਵੀ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਦੇ ਸਹਿਯੋਗ ਨਾਲ ਅਸੀਂ 3 ਹਜ਼ਾਰ ਹੈਕਟੇਅਰ ਰਕਬਾ ਫ਼ਸਲੀ ਵਿਭਿੰਨਤਾ ਹੇਠ ਲਿਆਉਣ ‘ਚ ਜ਼ਰੂਰ ਕਾਮਯਾਬ ਹੋਵਾਂਗੇ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ, ਖੇਤੀਬਾੜੀ ਅਫ਼ਸਰ ਕੁਲਦੀਪ ਇੰਦਰ ਢਿੱਲੋ, ਸਤੀਸ਼ ਕੁਮਾਰ ਚੌਧਰੀ ਤੇ ਅਮਨਿੰਦਰ ਸਿੰਘ ਮਾਨ, ਏ.ਡੀ.ਓ. ਰਵਿੰਦਰਪਾਲ ਸਿੰਘ ਚੱਠਾ, ਗੁਰਮੇਲ ਸਿੰਘ ਸਮੇਤ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here