Friday, October 23, 2026
Home Punjab ਮਹਿਲਾ ਦਿਵਸ ਨੂੰ ਸਮਰਪਿਤ ਰਨ ਫਾਰ ਫਨ ਮੈਰਾਥਨ ਹੁਣ ਹੋਵੇਗੀ 9 ਮਾਰਚ...

ਮਹਿਲਾ ਦਿਵਸ ਨੂੰ ਸਮਰਪਿਤ ਰਨ ਫਾਰ ਫਨ ਮੈਰਾਥਨ ਹੁਣ ਹੋਵੇਗੀ 9 ਮਾਰਚ ਨੂੰ

ਫਾਜਿ਼ਲਕਾ, (ਦ ਸਟੈਲਰ ਨਿਊਜ਼): ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਹੋਣ ਵਾਲੀ ਰਨ ਫਾਰ ਫਨ ਮੈਰਾਥਨ ਹੁਣ 7 ਦੀ ਬਜਾਏ 9 ਮਾਰਚ ਨੂੰ ਹੋਵੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਡਾ: ਮਨਦੀਪ ਕੌਰ ਨੇ ਦਿੱਤੀ ਹੈ।

Advertisements

ਉਨ੍ਹਾਂ ਨੇ ਦੱਸਿਆ ਕਿ ਪ੍ਰਸ਼ਾਸਨਿਕ ਕਾਰਨਾਂ ਕਰਕੇ ਇਹ ਬਦਲਾਅ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਰਨ ਫਾਰ ਫਨ ਮੈਰਾਥਨ 9 ਮਾਰਚ 2023 ਨੂੰ ਸਵੇਰੇ 7 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਫਾfਜਲਕਾ ਤੋਂ ਸ਼ੁਰੂ ਹੋਵੇਗੀ ਅਤੇ ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜਿ਼ਲਕਾ ਵਿਖੇ ਸੰਪਨ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਸਟੇਡੀਅਮ ਵਿਖੇ ਕਈ ਮਨੋਰੰਜਕ ਖੇਡਾਂ ਵੀ ਹੋਣਗੀਆਂ। ਉਨ੍ਹਾਂ ਨੇ ਮਹਿਲਾਵਾਂ ਲਈ ਹੋ ਰਹੀ ਇਸ ਰਨ ਫਾਰ ਫਨ ਮੈਰਾਥਨ ਵਿਚ ਭਾਗ ਲੈਣ ਲਈ ਜਿ਼ਲ੍ਹੇ ਦੀਆਂ ਮਹਿਲਾਵਾਂ ਨੂੰ ਜਿ਼ਲ੍ਹਾ ਪ੍ਰ਼ਸ਼ਾਸਨ ਵੱਲੋਂ ਸੱਦਾ ਦਿੱਤਾ ਹੈ।

LEAVE A REPLY

Please enter your comment!
Please enter your name here