ਉਸਾਰੀ ਕਿਰਤੀ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ‘ਪੰਜਾਬ ਕਿਰਤੀ ਸਹਾਇਕ’ ਮੋਬਾਇਲ ਐਪ ਰਾਹੀਂ ਖੁਦ ਹੋ ਸਕਦੇ ਹਨ ਰਜਿਸਟਰਡ: ਚੇਅਰਮੈਨ ਸੇਖਵਾਂ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸੂਬਾ ਸਰਕਾਰ ਵਲੋਂ ਪਿਛਲੇ 11 ਮਹੀਨਿਆਂ ਦੌਰਾਨ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਵੱਖ-ਵੱਖ ਕਿਰਤ ਭਲਾਈ ਸਕੀਮਾਂ ਤਹਿਤ ਰਜਿਸਟਰਡ 57,829 ਉਸਾਰੀ ਕਿਰਤੀਆਂ ਨੂੰ ਵੱਖ ਵੱਖ ਉਸਾਰੀ ਕਿਰਤੀ ਭਲਾਈ ਸਕੀਮਾਂ ਅਧੀਨ 77.65 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਗੈਰ-ਹੁਨਰਮੰਦ ਕਾਮਿਆਂ ਦੀ ਘੱਟੋ-ਘੱਟ ਉਜਰਤਾਂ 9192 ਰੁਪਏ ਤੋਂ ਵਧਾ ਕੇ 9907 ਰੁਪਏ ਕੀਤੀਆਂ ਗਈਆਂ ਹਨ, ਜਦਕਿ ਅਰਧ ਹੁਨਰਮੰਦਾਂ ਦੀ ਘੱਟੋ-ਘੱਟ ਉਜਰਤਾ 9972 ਰੁਪਏ ਤੋਂ ਵਧਾ ਕੇ 10687 ਰੁਪਏ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਹੁਨਰਮੰਦ ਕਾਮਿਆਂ ਦੀ ਉਜਰਤਾਂ 10869 ਰੁਪਏ ਤੋਂ ਵਧਾ ਕੇ 11584 ਰੁਪਏ ਅਤੇ ਉੱਚ ਹੁਨਰਮੰਦ ਕਾਮਿਆਂ ਦੀ ਉਜਰਤਾ 11901 ਰੁਪਏ ਤੋਂ ਵਧਾ ਕੇ 12616 ਰੁਪਏ ਕੀਤੀਆਂ ਜਾ ਚੁੱਕੀਆਂ ਹਨ।

ਚੇਅਰਮੈਨ ਸੇਖਵਾਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਦੀ ਸੁਵਿਧਾ ਲਈ ਮੋਬਾਇਲ ਐਪ “ਪੰਜਾਬ ਕਿਰਤੀ ਸਹਾਇਕ” ਲਾਂਚ ਕੀਤੀ ਹੋਈ ਹੈ। ਉਨ੍ਹਾ ਕਿਹਾ ਕਿ ਇਸ ਮੋਬਾਇਲ ਐਪ ਨਾਲ ਉਸਾਰੀ ਕਿਰਤੀ ਆਪਣੇ ਮੋਬਾਇਲ ਤੋਂ ਖੁਦ ਹੀ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਰਜਿਸਟ੍ਰਸ਼ਨ ਕਰ ਸਕਦਾ ਹੈ, ਜਿਸ ਨਾਲ ਉਸ ਨੂੰ ਆਪਣੀ ਦਿਹਾੜੀ ਦਾ ਨੁਕਸਾਨ ਕਰਕੇ ਸੁਵਿਧਾ ਕੇਂਦਰਾ ਵਿੱਚ ਜਾ ਕੇ ਰਜਿਸਟਰ ਕਰਵਾਉਣ ਦੀ ਲੋੜ ਨਹੀਂ ਪਵੇਗੀ । ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਉਸਾਰੀ ਕਿਰਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ “ਪੰਜਾਬ ਕਿਰਤੀ ਸਹਾਇਕ” ਰਾਹੀਂ ਖੁਦ ਨੂੰ ਰਜਿਸਟਰਡ ਕਰਨ ਅਤੇ ਸੂਬਾ ਸਰਕਾਰ ਦੀਆਂ ਉਸਾਰੀ ਕਿਰਤੀ ਭਲਾਈ ਸਕੀਮਾਂ ਦੇ ਲਾਭਪਾਰਤੀ ਬਣਨ। 

LEAVE A REPLY

Please enter your comment!
Please enter your name here