ਸਖੀ ਸਰਵਰ ਪੀਰ ਲਾਲਾਂ ਵਾਲਾ ਮੇਲੇ ‘ਤੇ ਵਿਧਾਇਕ ਰਾਣਾ ਗੁਰਜੀਤ ਨੇ ਸਾਥੀਆਂ ਸਮੇਤ ਹਾਜ਼ਰੀ ਭਰੀ

ਕਪੂਰਥਲਾ, (ਦ ਸਟੈਲਰ ਨਿਊਜ਼), ਗੌਰਵ ਮੜੀਆ: ਪੁਰਾਣੀ ਜੇਲ੍ਹ ਰੋਡ ‘ਤੇ ਸਖੀ ਸਰਵਰ ਪੀਰ ਲਾਲਾਂ ਵਾਲਾ ਮੇਲਾ ਪ੍ਰਬੰਧਕਾਂ ਵਲੋਂ ਬੜੀ ਧੂਮਧਾਮ ਨਾਲ ਕਰਵਾਇਆ ਗਿਆ | ਜਿਸ ਵਿਚ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਦੀਪਕ ਸਲਵਾਨ ਸ਼ਹਿਰੀ ਪ੍ਰਧਾਨ ਕਾਂਗਰਸ ਨੇ ਸਾਥੀਆਂ ਸਮੇਤ ਹਾਜ਼ਰੀ ਭਰੀ ਅਤੇ ਬਾਬਾ ਜੀ ਤੋਂ ਅਸ਼ੀਰਵਾਦ ਲਿਆ |

Advertisements

ਇਸ ਮੌਕੇ ਪ੍ਰਬੰਧਕਾਂ ਵਲੋਂ ਪੂਰੀ ਟੀਮ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਬੋਲਦਿਆਂ ਕਿਹਾ ਕਿ ਧਾਰਮਿਕ ਸਮਾਗਮ ਕਰਵਾਉਣੇ ਪ੍ਰਮਾਤਮਾ ਦੀ ਨਾਯਾਬ ਸੇਵਾ ਹੁੰਦੀ ਹੈ ਜਿਸ ਵਿਚ ਹਜ਼ਾਰਾਂ ਲੋਕਾਂ ਨੂੰ ਪ੍ਰਮਾਤਮਾ ਦੀ ਬੰਦਗੀ ਤੇ ਸ਼ੁਕਰਾਨਾ ਕਰਨ ਦਾ ਮੌਕਾ ਮਿਲਦਾ ਹੈ ਰਾਣਾ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਟੀਮ ਨੂੰ ਮਾਨ ਸਨਮਾਨ ਦੇਣ ਲਈ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਤੇ ਇਸ ਮੌਕੇ ਵੱਖ-ਵੱਖ ਮਸ਼ਹੂਰ ਪੰਜਾਬੀ ਗਾਇਕਾਂ ਨੇ ਆਪਣੇ ਫਨ ਦਾ ਮੁਜ਼ਾਹਰਾ ਕਰਕੇ ਹਾਜ਼ਰੀ ਲਗਵਾਈ | ਇਸ ਮੌਕੇ ਪ੍ਰਧਾਨ ਦੀਪਕ ਸਲਵਾਨ,ਕੌਂਸਲਰ ਵੀਨਾ ਸਲਵਾਨ, ਸੀਨੀਅਰ ਆਗੂ ਕਾਰਜ ਬਾਜਵਾ, ਕੌਂਸਲਰ ਰਾਕੇਸ਼ ਕੇਸ਼ਾ, ਕੌਂਸਲਰ ਜਗਦੀਸ਼ ਸਿੰਘ, ਕੌਂਸਲਰ ਦੇਸ਼ਬੰਧੂ ਭੰਡਾਰੀ, ਕੌਂਸਲਰ ਤਰਸੇਮ ਲਾਲ, ਕੌਂਸਲਰ ਮਨੀਸ਼ ਅਗਰਵਾਲ, ਕੌਂਸਲਰ ਹਰੀਸ਼ ਕੁਮਾਰ, ਤਜਿੰਦਰ ਭੰਡਾਰੀ, ਪਮ ਖੁਸ਼ ਤੇ ਹੋਰ ਸਾਥੀ ਹਾਜ਼ਰ ਸਨ |

LEAVE A REPLY

Please enter your comment!
Please enter your name here